Breaking News
Home / ਕੈਨੇਡਾ / Front / ਸੁਖਬੀਰ ਬਾਦਲ ਨੂੰ  ਪ੍ਰਧਾਨਗੀ ਤੋਂ ਹਟਾਉਣ ਦੀ ਮੰਗ ਹੋਈ ਹੋਰ ਤੇਜ਼

ਸੁਖਬੀਰ ਬਾਦਲ ਨੂੰ  ਪ੍ਰਧਾਨਗੀ ਤੋਂ ਹਟਾਉਣ ਦੀ ਮੰਗ ਹੋਈ ਹੋਰ ਤੇਜ਼


ਚੰਦੂਮਾਜਰਾ ਬੋਲੇ : ਸੁਖਬੀਰ ਬਾਦਲ ਦੀ ਅਗਵਾਈ ਨੂੰ ਪਸੰਦ ਨਹੀਂ ਕਰਦੇ ਲੋਕ
ਚੰਡੀਗੜ੍ਹ/ਬਿਊਰੋ ਨਿਊਜ਼ : ਲੋਕ ਸਭਾ ਚੋਣਾਂ ਤੋਂ ਬਾਅਦ ਸ਼ੋ੍ਰਮਣੀ ਅਕਾਲੀ ਦਲ ਅੰਦਰ ਸ਼ੁਰੂ ਹੋਈ ਬਗਾਵਤ ਰੁਕਣ ਦਾ ਨਾਮ ਨਹੀਂ ਲੈ ਲਈ। ਅਕਾਲੀ ਦਲ ਦੇ ਬਾਗੀ ਧੜੇ ਵੱਲੋਂ ਅੱਜ ਚੰਡੀਗੜ੍ਹ ਵਿਚ ਮੀਡੀਆ ਨੂੰ ਸੰਬੋਧਨ ਕੀਤਾ ਗਿਆ। ਇਸ ਮੌਕੇ ਪ੍ਰੇਮ ਸਿੰਘ ਚੰਦੂਮਾਜਰਾ ਨੇ ਬਾਦਲ ਧੜੇ ’ਤੇ ਸਿਆਸੀ ਹਮਲਾ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕ ਸੁਖਬੀਰ ਬਾਦਲ ਦੀ ਅਗਵਾਈ ਨੂੰ ਪਸੰਦ ਨਹੀਂ ਕਰਦੇ। ਚੰਦੂਮਾਜਰਾ ਨੇ ਅੱਗੇ ਕਿਹਾ ਕਿ ਚੰਡੀਗੜ੍ਹ ’ਚ ਮੀਟਿੰਗ ਸਿਰਫ਼ ਇਕ ਸਖਸ਼ ਨੂੰ ਬਚਾਉਣ ਲਈ ਕੀਤੀ ਗਈ ਅਤੇ ਸੁਖਬੀਰ ਬਾਦਲ ਨੇ ਮਨਚਾਹੇ ਬੰਦਿਆਂ ਨੂੰ ਇਕੱਠਾ ਕਰਕੇ ਇਕ ਧੜਾ ਬਣਾਇਆ ਹੋਇਆ ਹੈ। ਉਨ੍ਹਾਂ ਕਿਹਾ ਕਿ ਪਾਰਟੀ ਨਾਲ ਸਲਾਹ ਕੀਤੇ ਬਿਨਾ ਹੀ ਸੁਖਬੀਰ ਬਾਦਲ ਦਿੱਲੀ ਜਾ ਕੇ ਪ੍ਰਧਾਨ ਮੰਤਰੀ ਮਿਲੇ ਅਤੇ ਗੱਠਜੋੜ ਕਰਨ ਲਈ ਉਨ੍ਹਾਂ ਭਾਜਪਾ ਦੀਆਂ ਮਿੰਨਤਾਂ ਕੀਤੀਆਂ। ਚੰਦੂਮਾਜਰਾ ਨੇ ਕਿਹਾ ਕਿ ਪਾਰਟੀ ਦਾ ਪ੍ਰਧਾਨ ਸਿਆਸੀ ਤੇ ਧਾਰਮਿਕ ਦਿੱਖ ਵਾਲਾ ਹੋਣਾ ਚਾਹੀਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸਾਡੇ ਵਿਚੋਂ ਕੋਈ ਵੀ ਪਾਰਟੀ ਦੀ ਪ੍ਰਧਾਨਗੀ ਨਹੀਂ ਲਵੇਤਗਾ ਅਤੇ ਜੋ ਵੀ ਪ੍ਰਧਾਨ ਬਣੇਗਾ ਉਹ ਮੁੱਖ ਮੰਤਰੀ ਦੇ ਅਹੁਦੇ ’ਤੇ ਨਹੀਂ ਬੈਠੇਗਾ।

Check Also

ਮੁੱਖ ਮੰਤਰੀ ਭਗਵੰਤ ਮਾਨ ਨੇ ਬਡਰੁੱਖਾਂ ਪਹੁੰਚ ਦਿੱਤੀ ਮਹਾਰਾਜਾ ਰਣਜੀਤ ਸਿੰਘ ਨੂੰ ਸ਼ਰਧਾਂਜਲੀ

ਸ਼ੋ੍ਰਮਣੀ ਅਕਾਲੀ ਦਲ ’ਤੇ ਵੀ ਕਸਿਆ ਤੰਜ ਸੰਗਰੂਰ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਅੱਜ …