ਨਵੀਂ ਦਿੱਲੀ/ਬਿਊਰੋ ਨਿਊਜ਼
ਪੰਜ ਰਾਜਾਂ ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮੋਦੀ ਸਰਕਾਰ ਨੇ ਕਿਸਾਨਾਂ ਨੂੰ ਵੱਡੀ ਰਾਹਤ ਦਿੱਤੀ ਹੈ। ਕੇਂਦਰ ਦੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਨੇ ਇਕ ਵੱਡਾ ਐਲਾਨ ਕਰਦਿਆਂ ਦੇਸ਼ ਦੇ ਕਿਸਾਨਾਂ ਦੇ ਕਰਜ਼ੇ ਦਾ ਕਰੋੜਾਂ ਰੁਪਏ ਦਾ ਵਿਆਜ਼ ਮੁਆਫ ਕਰਨ ਦਾ ਐਲਾਨ ਕੀਤਾ ਹੈ। ਸਰਕਾਰ ਵਲੋਂ ਕਿਸਾਨਾਂ ਦਾ ઠ660.50 ਕਰੋੜ ਰੁਪਏ ਦੇ ਕਰਜ਼ਾ ਮੁਆਫ ਕੀਤਾ ਜਾਵੇਗਾ। ਜਾਣਕਾਰੀ ਅਨੁਸਾਰ ਕੇਂਦਰ ਵਲੋਂ ਕਿਸਾਨਾਂ ਦਾ ਘੱਟ ਸਮਾਂ-ਮਿਆਦ ਲਈ ਲਿਆ ਗਿਆ ਫਸਲੀ ਕਰਜ਼ਾ ਮੁਆਫ ਕੀਤਾ ਜਾਣਾ ਹੈ। ਕਰਜ਼ਾ ਮੁਆਫੀ ਵਾਲੇ ਕਿਸਾਨਾਂ ਵਿਚ ਉਹ ਕਿਸਾਨ ਆਉਂਦੇ ਹਨ, ਜਿਨ੍ਹਾਂ ਨੇ ਨਵੰਬਰ ਅਤੇ ਦਸੰਬਰ 2016 ਦੌਰਾਨ ਆਪਣੀਆਂ ਫਸਲਾਂ ਪਾਲਣ ਲਈ ਥੋੜੀ ਮਿਆਦ ਦਾ ਕਰਜ਼ਾ ਲਿਆ ਸੀ। ਇਹ ਸਹੂਲਤ ਦੇਸ਼ ਦੇ ਸਾਰੇ ਰਾਜਾਂ ਨਾਲ ਸੰਬੰਧਤ ਕਿਸਾਨਾਂ ਨੂੰ ਮਿਲੇਗੀ।

