ਨਵੀਂ ਦਿੱਲੀ : ਪੈਰਿਸ ਉਲੰਪਿਕ 2024 ਦਾ ਕਾਊਂਟ ਡਾਊਨ ਸ਼ੁਰੂ ਹੋ ਚੁੱਕਾ ਹੈ। ਅਗਲੇ ਮਹੀਨੇ ਜੁਲਾਈ ‘ਚ ਖੇਡਾਂ ਦਾ ਮਹਾਂਕੁੰਭ ਸ਼ੁਰੂ ਹੋਵੇਗਾ, ਜਿਸ ਦੇ ਲਈ ਭਾਰਤ ਵਲੋਂ ਵੱਖ-ਵੱਖ ਖੇਡਾਂ ਵਿਚ ਖਿਡਾਰੀਆਂ ਦੀ ਚੋਣ ਕੀਤੀ ਜਾ ਰਹੀ ਹੈ। ਪੈਰਿਸ ਉਲੰਪਿਕ ਦੇ ਲਈ ਹਾਕੀ ਟੀਮ ਦੀ ਚੋਣ ਕੀਤੀ ਗਈ ਹੈ। ਭਾਰਤੀ ਹਾਕੀ ਟੀਮ ਵਿਚ ਪੰਜਾਬ ਦੇ 10 ਖਿਡਾਰੀਆਂ ਨੂੰ ਚੁਣਿਆ ਗਿਆ ਹੈ। ਭਾਰਤੀ ਟੀਮ ‘ਚ ਚੁਣੇ ਗਏ ਪੰਜਾਬੀ ਖਿਡਾਰੀਆਂ ‘ਚ ਹਰਮਨਪ੍ਰੀਤ ਸਿੰਘ (ਕਪਤਾਨ), ਹਾਰਦਿਕ ਸਿੰਘ (ਉਪ ਕਪਤਾਨ), ਮਨਪ੍ਰੀਤ ਸਿੰਘ, ਜਰਮਨਪ੍ਰੀਤ ਸਿੰਘ, ਸਮਸ਼ੇਰ ਸਿੰਘ, ਸੁਖਜੀਤ ਸਿੰਘ, ਮਨਦੀਪ ਸਿੰਘ, ਗੁਰਜੰਟ ਸਿੰਘ, ਕ੍ਰਿਸ਼ਨ ਬਹਾਦੁਰ ਪਾਠਕ ਤੇ ਜੁਗਰਾਜ ਸਿੰਘ ਸ਼ਾਮਲ ਹਨ।