Breaking News
Home / ਹਫ਼ਤਾਵਾਰੀ ਫੇਰੀ / ਕੈਨੇਡਾ ਨੇ ਪੋਸਟ ਗਰੈਜੂਏਟ ਵਰਕ ਪਰਮਿਟ ‘ਤੇ ਲਗਾਈ ਪਾਬੰਦੀ

ਕੈਨੇਡਾ ਨੇ ਪੋਸਟ ਗਰੈਜੂਏਟ ਵਰਕ ਪਰਮਿਟ ‘ਤੇ ਲਗਾਈ ਪਾਬੰਦੀ

ਟਰੂਡੋ ਸਰਕਾਰ ਨੇ ਵੀਜ਼ਾ ਨਿਯਮਾਂ ‘ਚ ਵੀ ਕੀਤੇ ਬਦਲਾਅ
ਓਟਵਾ/ਬਿਊਰੋ ਨਿਊਜ਼ : ਕੈਨੇਡਾ ਨੇ ਭਾਰਤੀ ਵਿਦਿਆਰਥੀਆਂ ਨੂੰ ਵੱਡਾ ਝਟਕਾ ਦਿੱਤਾ ਹੈ। ਕੈਨੇਡਾ ਦੀ ਜਸਟਿਨ ਟਰੂਡੋ ਸਰਕਾਰ ਨੇ ਵੀਜ਼ਾ ਨਿਯਮਾਂ ਵਿਚ ਕੁਝ ਬਦਲਾਅ ਕੀਤੇ ਹਨ, ਜੋ 21 ਜੂਨ ਤੋਂ ਲਾਗੂ ਵੀ ਹੋ ਗਏ ਹਨ। ਨਿਯਮਾਂ ਦੇ ਮੁਤਾਬਕ 21 ਜੂਨ 2024 ਦੇ ਬਾਅਦ ਤੋਂ ਵਿਦੇਸ਼ੀ ਨਾਗਰਿਕ ਪੋਸਟ ਗਰੈਜੂਏਸ਼ਨ ਵਰਕ ਪਰਮਿਟ ਦੇ ਲਈ ਅਪਲਾਈ ਨਹੀਂ ਕਰ ਸਕਣਗੇ। ਹੁਣ ਇਹ ਪ੍ਰਕਿਰਿਆ ਬੰਦ ਕਰ ਦਿੱਤੀ ਗਈ ਹੈ। ਯਾਨੀ ਕਿ ਕੈਨੇਡਾ ਵਿਚ ਦਾਖਲੇ ਦੇ ਲਈ ਪੋਸਟ ਗਰੈਜੂਏਸ਼ਨ ਵਰਕ ਪਰਮਿਟ (ਪੀਜੀਡਬਲਿਊਪੀ) ਹੁਣ ਕਾਰਗਰ ਨਹੀਂ ਹੋਵੇਗਾ। ਸਰਕਾਰ ਨੇ ਇਸ ਨੂੰ ਲੈ ਕੇ ਨਿਰਦੇਸ਼ ਜਾਰੀ ਕਰ ਦਿੱਤਾ ਹੈ। ਕੈਨੇਡਾ ਸਰਕਾਰ ਨੇ ਕਿਹਾ ਕਿ ਵਿਦੇਸ਼ੀ ਨਾਗਰਿਕ ਹੁਣ ਬਾਰਡਰ ‘ਤੇ ਪੋਸਟ ਗਰੈਜੂਏਸ਼ਨ ਵਰਕ ਪਰਮਿਟ ਦੇ ਲਈ ਅਪਲਾਈ ਨਹੀਂ ਕਰ ਸਕਦੇ ਹਨ। ਇਹ ਨਿਯਮ ਤੁਰੰਤ ਪ੍ਰਭਾਵ ਨਾਲ ਲਾਗੂ ਹੋਵੇਗਾ। ਇਸ ਨਾਲ ਸੈਂਕੜੇ ਭਾਰਤੀ ਵਿਦਿਆਰਥੀਆਂ ‘ਤੇ ਕਾਫੀ ਅਸਰ ਪਵੇਗਾ।
ਕੈਨੇਡਾ ਦੇ ਆਈ.ਆਰ.ਸੀ.ਸੀ. ਮੰਤਰੀ ਮਾਰਕ ਮਿੱਲਰ ਨੇ ਐਲਾਨ ਕੀਤਾ ਹੈ ਕਿ ਕੌਮਾਂਤਰੀ ਵਿਦਿਆਰਥੀ ਹੁਣ ਬਾਰਡਰ ‘ਤੇ ਪੋਸਟ ਗਰੈਜੂਏਸ਼ਨ ਵਰਕ ਪਰਮਿਟ ਲਈ ਅਪਲਾਈ ਨਹੀਂ ਕਰ ਸਕਣਗੇ। ਇਸ ਨਾਲ ਫਲੈਗਪੋਲਿੰਗ ਵਿਚ ਵੱਡੀ ਗਿਰਾਵਟ ਆਵੇਗੀ। ਫਲੈਗਪੋਲਿੰਗ ਦਾ ਮਤਲਬ ਹੁੰਦਾ ਹੈ ਕਿ ਵਿਅਕਤੀ ਬਾਰਡਰ ਟੱਪ ਕੇ ਮੁੜ ਸਰਹੱਦ ਵਿਚ ਪ੍ਰਵੇਸ਼ ਕਰ ਕੇ ਵੀਜ਼ਾ ਅਪਲਾਈ ਕਰਦਾ ਹੈ। ਕੈਨੇਡਾ ਸਰਕਾਰ ਦਾ ਤਰਕ ਹੈ ਕਿ ਹੁਣ ਵਰਕ ਪਰਮਿਟ ‘ਤੇ ਲਗਾਈ ਪਾਬੰਦੀ ਨਾਲ ਫਲੈਗਪੋਲਿੰਗ ਵਿਚ ਕਾਫੀ ਕਮੀ ਆਵੇਗੀ ਤੇ ਅਫਸਰ ਆਪਣਾ ਕੰਮ ਸੁਚੱਜੇ ਢੰਗ ਨਾਲ ਕਰ ਸਕਣਗੇ।

Check Also

‘ਆਪ’ ਦੇ ਦੋਵੇਂ ਮੁੱਖ ਮੰਤਰੀ ਗਏ ਨਵੇਂ ਘਰ

ਅਰਵਿੰਦ ਕੇਜਰੀਵਾਲ ਨੂੰ ਤਿਹਾੜ ਜੇਲ੍ਹ ‘ਚੋਂ ਗ੍ਰਿਫ਼ਤਾਰ ਕਰ, ਰਿਮਾਂਡ ‘ਤੇ ਲੈ ਸੀਬੀਆਈ ਲੈ ਗਈ ਆਪਣੇ …