Breaking News
Home / ਹਫ਼ਤਾਵਾਰੀ ਫੇਰੀ / ਕੇਜਰੀਵਾਲ ਨੇ ਸੁਪਰੀਮ ਕੋਰਟ ‘ਚੋਂ ਅਰਜ਼ੀ ਵਾਪਸ ਲਈ

ਕੇਜਰੀਵਾਲ ਨੇ ਸੁਪਰੀਮ ਕੋਰਟ ‘ਚੋਂ ਅਰਜ਼ੀ ਵਾਪਸ ਲਈ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਹਾਈ ਕੋਰਟ ਵੱਲੋਂ ਉਨ੍ਹਾਂ ਦੀ ਜ਼ਮਾਨਤ ‘ਤੇ ਅੰਤਰਿਮ ਰੋਕ ਲਾਉਣ ਦੇ ਹੁਕਮਾਂ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਸੁਪਰੀਮ ਕੋਰਟ ‘ਚੋਂ ਵਾਪਸ ਲੈ ਲਈ। ਕੇਜਰੀਵਾਲ ਦੇ ਵਕੀਲ ਅਭਿਸ਼ੇਕ ਸਿੰਘਵੀ ਨੇ ਜਸਟਿਸ ਮਨੋਜ ਮਿਸ਼ਰਾ ਅਤੇ ਐੱਸਵੀਐੱਨ ਭੱਟੀ ਦੇ ਵੈਕੇਸ਼ਨ ਬੈਂਚ ਨੂੰ ਦੱਸਿਆ ਕਿ ਉਹ ਵਿਸਤਾਰ ਨਾਲ ਅਪੀਲ ਦਾਖ਼ਲ ਕਰਨਾ ਚਾਹੁੰਣਗੇ।
ਈਡੀ ਵੱਲੋਂ ਪੇਸ਼ ਹੋਏ ਸੌਲੀਸਿਟਰ ਜਨਰਲ ਤੁਸ਼ਾਰ ਮਹਿਤਾ ਨੇ ਕਿਹਾ ਕਿ ਉਨ੍ਹਾਂ ਕੇਜਰੀਵਾਲ ਦੀ ਅਰਜ਼ੀ ‘ਤੇ ਜਵਾਬ ਦਾਖ਼ਲ ਕਰ ਦਿੱਤਾ ਹੈ ਜਿਸ ਨੂੰ ਰਿਕਾਰਡ ‘ਚ ਸ਼ਾਮਲ ਕੀਤਾ ਜਾ ਸਕਦਾ ਹੈ। ਬੈਂਚ ਨੇ ਇਸ ਮਗਰੋਂ ਕੇਜਰੀਵਾਲ ਨੂੰ ਅਪੀਲ ਦਾਖ਼ਲ ਕਰਨ ਦੀ ਖੁੱਲ੍ਹ ਦੇ ਦਿੱਤੀ। ਈਡੀ ਨੇ ਸੁਪਰੀਮ ਕੋਰਟ ਨੂੰ ਦੱਸਿਆ ਕਿ ਹੇਠਲੀ ਅਦਾਲਤ ਦੇ ਜੱਜ ‘ਕਾਹਲੀ’ ਵਿੱਚ ਸਨ ਅਤੇ ਕੇਜਰੀਵਾਲ ਦੀ ਜ਼ਮਾਨਤ ਦਾ ਵਿਰੋਧ ਕਰਨ ਲਈ ਸਰਕਾਰੀ ਵਕੀਲ ਨੂੰ ਉਨ੍ਹਾਂ ਵਾਜਬ ਮੌਕਾ ਨਹੀਂ ਦਿੱਤਾ।

 

Check Also

ਫੈਡਰਲ ਚੋਣਾਂ : ਤਾਜ਼ਾ ਸਰਵੇਖਣਾਂ ਅਨੁਸਾਰ ਲਿਬਰਲ ਪਾਰਟੀ ਦਾ ਹੱਥ ਕੰਸਰਵੇਟਿਵਾਂ ਤੋਂ ਉਪਰ

45 % ਵੋਟਰ ਮਾਰਕ ਕਾਰਨੀ ਨੂੰ ਤੇ 34 % ਪੀਅਰ ਪੋਲੀਵਰ ਨੂੰ ਪ੍ਰਧਾਨ ਮੰਤਰੀ ਦੇਖਣ …