‘ਆਪ’ ਦਾ ਜਨਮ ਹੀ ਭ੍ਰਿਸ਼ਟਾਚਾਰ ਤੇ ਰਿਸ਼ਵਤਖੋਰੀ ਰੋਕਣ ਲਈ ਹੋਇਆ : ਕੇਜਰੀਵਾਲ
ਨਵੀਂ ਦਿੱਲੀ/ਬਿਊਰੋ ਨਿਊਜ਼
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਚੋਣ ਕਮਿਸ਼ਨ ਫਿਰ ਤੋਂ ਆਹਮੋ ਸਾਹਮਣੇ ਹੋ ਗਏ ਹਨ। ਚੋਣ ਕਮਿਸ਼ਨ ਨੇ ਕੇਜਰੀਵਾਲ ਦੇ ਉਸ ਸਵਾਲ ਉੱਤੇ ਕਿੰਤੂ ਕੀਤਾ ਜਿਸ ਵਿੱਚ ਉਨ੍ਹਾਂ ਆਖਿਆ ਸੀ ਕਿ ਦੂਜੀਆਂ ਰਾਜਨੀਤਕ ਪਾਰਟੀਆਂ ਤੋਂ ਪੈਸੇ ਲੈਣ ਪਰ ਵੋਟ ਝਾੜੂ ਨੂੰ ਹੀ ਪਾਉਣਾ।
ਚੋਣ ਕਮਿਸ਼ਨ ਨੇ ਸਖ਼ਤ ਚਿਤਾਵਨੀ ਦਿੰਦਿਆਂ ਕੇਜਰੀਵਾਲ ਨੂੰ ਅਜਿਹੇ ਬਿਆਨ ਦੇਣ ਤੋਂ ਰੋਕਿਆ ਸੀ। ਇਸ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਨੇ ਮੁੱਖ ਚੋਣ ਕਮਿਸ਼ਨ ਨਸੀਮ ਜ਼ੈਦੀ ਨੂੰ ਪੱਤਰ ਲਿਖਿਆ ਸੀ। ਕੇਜਰੀਵਾਲ ਨੇ ਅੱਜ ਫਿਰ ਅਜਿਹਾ ਟਵੀਟ ਕੀਤਾ ਹੈ।
ਕੇਜਰੀਵਾਲ ਨੇ ਟਵੀਟ ਕਰ ਕੇ ਆਖਿਆ ਹੈ ਕਿ ਕਮਿਸ਼ਨ ਇਸ ਨੂੰ ਰੋਕਣ ਵਿੱਚ ਨਾਕਾਮਯਾਬ ਰਿਹਾ ਹੈ। ਕੇਜਰੀਵਾਲ ਦਾ ਕਹਿਣਾ ਹੈ ਕਿ ਜਨਤਾ ਜਾਣਦੀ ਹੈ ਕਿ ਭ੍ਰਿਸ਼ਟਾਚਾਰ ਤੇ ਰਿਸ਼ਵਤਖ਼ੋਰੀ ਨਾਲ ਲੜਨ ਦੇ ਲਈ ਆਮ ਆਦਮੀ ਪਾਰਟੀ ਦਾ ਜਨਮ ਹੋਇਆ ਹੈ ਤੇ ਪਾਰਟੀ ਇਸ ਉੱਤੇ ਪਹਿਰਾ ਦਿੰਦੀ ਹੈ।
Check Also
ਦਿੱਲੀ ਵਿਚ ਹਵਾ ਪ੍ਰਦੂਸ਼ਣ ਬੇਹੱਦ ਗੰਭੀਰ ਸਥਿਤੀ ਵਿਚ
ਵਾਤਾਵਰਣ ਮੰਤਰੀ ਨੇ ਵਾਤਾਵਰਣ ਸਬੰਧੀ ਹੁਕਮਾਂ ਨੂੰ ਸਖਤੀ ਨਾਲ ਲਾਗੂ ਕਰਨ ਦੇ ਦਿੱਤੇ ਹੁਕਮ ਦਿੱਲੀ/ਬਿਊਰੋ …