‘ਆਪ’ ਉਮੀਦਵਾਰ ਲਈ ਮੰਗ ਰਹੇ ਹਨ ਵੋਟਾਂ
ਜਲੰਧਰ/ਬਿਊਰੋ ਨਿਊਜ਼
ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ’ਚ ਆਉਂਦੀ 10 ਜੁਲਾਈ ਨੂੰ ਜ਼ਿਮਨੀ ਚੋਣ ਲਈ ਵੋਟਾਂ ਪੈਣੀਆਂ ਹਨ। ਇਸ ਨੂੰ ਲੈ ਕੇ ਸਾਰੀਆਂ ਸਿਆਸੀ ਪਾਰਟੀਆਂ ਆਪੋ ਆਪਣੇ ਉਮੀਦਵਾਰਾਂ ਨੂੰ ਜਿਤਾਉਣ ਲਈ ਜ਼ੋਰ ਲਗਾ ਰਹੀਆਂ ਹਨ। ਇਸਦੇ ਚੱਲਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਜਲੰਧਰ ਵਿਚ ਹੀ ਇਕ ਮਹਿਲਨੁਮਾ ਘਰ ਕਿਰਾਏ ’ਤੇ ਲਿਆ ਹੈ ਅਤੇ ਉਹ ਚੋਣ ਪ੍ਰਚਾਰ ਲਈ ਡਟੇ ਹੋਏ ਹਨ। ਇਸੇ ਤਰ੍ਹਾਂ ਮੁੱਖ ਮੰਤਰੀ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੀ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਹਿੰਦਰ ਭਗਤ ਲਈ ਵੋਟਾਂ ਮੰਗ ਰਹੇ ਹਨ ਅਤੇ ਆਮ ਆਦਮੀ ਪਾਰਟੀ ਦੀ ਜਿੱਤ ਲਈ ਆਵਾਜ਼ ਬੁਲੰਦ ਕਰ ਰਹੇ ਹਨ। ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ’ਚ 10 ਜੁਲਾਈ ਨੂੰ ਪੈਣ ਵਾਲੀਆਂ ਵੋਟਾਂ ਦੇ ਨਤੀਜੇ 13 ਜੁਲਾਈ ਨੂੰ ਆ ਜਾਣਗੇ ਅਤੇ ਇਸ ਹਲਕੇ ’ਤੇ ਮੁਕਾਬਲਾ ਬਹੁ ਕੋਣਾ ਹੋਣ ਦੇ ਅਸਾਰ ਹਨ।