ਫਾਜ਼ਿਲਕਾ ਪੁਲਿਸ ਵੱਲੋਂ 66 ਕਿੱਲੋ ਅਫੀਮ ਬਰਾਮਦ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਪੁਲਿਸ ਨੇ ਝਾਰਖੰਡ ਤੋਂ ਚੱਲਣ ਵਾਲੇ ਵੱਡੇ ਅੰਤਰਰਾਜੀ ਅਫੀਮ ਤਸਕਰੀ ਗਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਗਰੋਹ ਦੇ ਦੋ ਤਸਕਰਾਂ ਨੂੰ ਗਿ੍ਰਫ਼ਤਾਰ ਵੀ ਕੀਤਾ ਹੈ ਅਤੇ 66 ਕਿੱਲੋ ਨਸ਼ੀਲਾ ਪਦਾਰਥ ਜ਼ਬਤ ਕੀਤਾ ਹੈ। ਇਹ ਜਾਣਕਾਰੀ ਪੰਜਾਬ ਪੁਲਿਸ ਵਲੋਂ ਦਿੱਤੀ ਗਈ ਹੈ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਦਾਅਵਾ ਕੀਤਾ ਹੈ ਕਿ ਫਾਜ਼ਿਲਕਾ ਪੁਲਿਸ ਨੇ ਝਾਰਖੰਡ ਤੋਂ ਸੰਚਾਲਿਤ ਹੋਣ ਵਾਲੇ ਇਕ ਵੱਡੇ ਅੰਤਰਰਾਜੀ ਅਫੀਮ ਤਸਕਰੀ ਗਰੋਹ ਦਾ ਪਰਦਾਫਾਸ਼ ਕਰਦੇ ਹੋਏ ਮੁਲਜ਼ਮਾਂ ਨੂੰ ਗਿ੍ਰਫ਼ਤਾਰ ਕੀਤਾ ਹੈ ਅਤੇ 66 ਕਿੱਲੋ ਅਫੀਮ ਜ਼ਬਤ ਕੀਤੀ ਹੈ। ਉਨ੍ਹਾਂ ਦੱਸਿਆ ਕਿ ਦੋ ਤਸਕਰਾਂ ਨੂੰ ਗਿ੍ਰਫ਼ਤਾਰ ਕਰਨ ਤੋਂ ਬਾਅਦ ਪੁਲਿਸ ਨੇ ਵਿੱਤੀ ਲੈਣ-ਦੇਣ ਦਾ ਡੂੰਘਾਈ ਨਾਲ ਪਤਾ ਲਗਾ ਕੇ 42 ਬੈਂਕ ਖਾਤਿਆਂ ’ਚ ਜਮ੍ਹਾਂ 1. 86 ਕਰੋੜ ਰੁਪਏ ਦੇ ਲੈਣ-ਦੇਣ ’ਤੇ ਰੋਕ ਲਗਾ ਦਿੱਤੀ ਹੈ। ਡੀਜੀਪੀ ਨੇ ਇਹ ਵੀ ਕਿਹਾ ਕਿ ਇਸ ਮਾਮਲੇ ਵਿੱਚ ਅਗਲੀ ਜਾਂਚ ਕੀਤੀ ਜਾ ਰਹੀ ਹੈ।