Breaking News
Home / ਕੈਨੇਡਾ / Front / ਦਿੱਲੀ ਅਤੇ ਹਿਮਾਚਲ ’ਚ ਮੀਂਹ ਨੇ ਮਚਾਈ ਤਰਥੱਲੀ

ਦਿੱਲੀ ਅਤੇ ਹਿਮਾਚਲ ’ਚ ਮੀਂਹ ਨੇ ਮਚਾਈ ਤਰਥੱਲੀ

ਪੰਜਾਬ ’ਚ ਵੀ 3 ਦਿਨ ਭਾਰੀ ਮੀਂਹ ਦੀ ਚਿਤਾਵਨੀ
ਚੰਡੀਗੜ੍ਹ/ਬਿਊਰੋ ਨਿਊਜ਼
ਮਾਨਸੂਨ ਦੇ ਆ ਰਹੇ ਮੌਸਮ ਦੇ ਚੱਲਦਿਆਂ ਦਿੱਲੀ ਅਤੇ ਹਿਮਾਚਲ ਪ੍ਰਦੇਸ਼ ਵਿਚ ਪਏ ਭਾਰੀ ਮੀਂਹ ਨੇ ਇਕ ਵਾਰ ਤਰਥੱਲੀ ਮਚਾ ਦਿੱਤੀ ਹੈ ਅਤੇ ਸਿਸਟਮ ਦੀ ਪੋਲ ਵੀ ਖੋਲ੍ਹ ਦਿੱਤੀ ਹੈ। ਦਿੱਲੀ ਵਿਚ ਮੀਂਹ ਨੇ ਪਿਛਲੇ 88 ਸਾਲਾਂ ਦਾ ਰਿਕਾਰਡ ਤੋੜ ਦਿੱਤਾ ਹੈ ਅਤੇ ਸੜਕਾਂ ’ਤੇ 4 ਤੋਂ 5 ਫੁੱਟ ਤੱਕ ਪਾਣੀ ਭਰ ਗਿਆ। ਉਧਰ ਦੂੁਜੇ ਪਾਸੇ ਮਾਨਸੂਨ ਨੇ ਹਿਮਾਚਲ ਪ੍ਰਦੇਸ਼ ਵਿਚ ਦਾਖਲ ਹੁੰਦੇ ਹੀ ਤਬਾਹੀ ਮਚਾ ਦਿੱਤੀ ਹੈ। ਪਿਛਲੇ ਸਾਲ ਦੇ ਮੁਕਾਬਲੇ ਇਸ ਵਾਰ ਮਾਨਸੂਨ ਦੇ ਪਹਿਲੇ ਮੀਂਹ ਨਾਲ ਹੀ ਕਈ ਥਾਈਂ ਜ਼ਮੀਨ ਖਿਸਕਣ ਅਤੇ ਢਿੱਗਾਂ ਡਿੱਗਣ ਦੀਆਂ ਘਟਨਾਵਾਂ ਵਾਪਰੀਆਂ ਹਨ ਅਤੇ ਕਈ ਵਾਹਨਾਂ ਦਾ ਨੁਕਸਾਨ ਵੀ ਹੋਇਆ ਹੈ। ਇਸੇ ਦੌਰਾਨ ਮੌਸਮ ਵਿਭਾਗ ਨੇ ਪੰਜਾਬ ਵਿਚ ਵੀ 3 ਦਿਨ ਭਾਰੀ ਮੀਂਹ ਦੀ ਚਿਤਾਵਨੀ ਦਿੱਤੀ ਗਈ ਹੈ ਅਤੇ ਆਉਂਦੇ 3 ਦਿਨਾਂ ’ਚ ਸੂਬੇ ਵਿਚ ਭਾਰੀ ਮੀਂਹ ਪੈ ਸਕਦਾ ਹੈ।

Check Also

ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ

ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …