ਜਲੰਧਰ : ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ‘ਤੇ ਜ਼ਿਮਨੀ ਚੋਣ 10 ਜੁਲਾਈ ਨੂੰ ਹੋਣੀ ਹੈ ਤੇ ਇਸ ਲਈ 16 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਸਹੀ ਪਾਏ ਗਏ ਹਨ। ਇਸ ਜ਼ਿਮਨੀ ਚੋਣ ਲਈ ਕੁੱਲ 23 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ ਸਨ ਅਤੇ ਪੜਤਾਲ ਦੌਰਾਨ 7 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ ਹੋ ਗਏ। ਇਸ ਚੋਣ ਲਈ ਭਾਰਤੀ ਜਨਤਾ ਪਾਰਟੀ ਦੇ ਸ਼ੀਤਲ ਅੰਗੁਰਾਲ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਸਰਬਜੀਤ ਸਿੰਘ, ਬਸਪਾ ਦੇ ਬਿੰਦਰ ਕੁਮਾਰ ਲਾਖਾ, ‘ਆਪ’ ਦੇ ਮਹਿੰਦਰਪਾਲ, ਕਾਂਗਰਸ ਪਾਰਟੀ ਦੇ ਸੁਰਿੰਦਰ ਕੌਰ ਤੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸੁਰਜੀਤ ਕੌਰ ਦੇ ਨਾਮਜ਼ਦਗੀ ਪੱਤਰ ਸਹੀ ਪਾਏ ਗਏ ਹਨ। ਇਸ ਤੋਂ ਇਲਾਵਾ ਆਜ਼ਾਦ ਉਮੀਦਵਾਰਾਂ ਰਾਜ ਕੁਮਾਰ, ਇੰਦਰਜੀਤ ਸਿੰਘ, ਵਿਸ਼ਾਲ, ਅਜੇ ਕੁਮਾਰ ਭਗਤ, ਨੀਟੂ ਸ਼ਟਰਾਂ ਵਾਲਾ, ਅਜੇ, ਵਰੁਣ ਕਲੇਰ, ਅਮਿਤ ਕੁਮਾਰ, ਆਰਤੀ ਅਤੇ ਦੀਪਕ ਭਗਤ ਦੇ ਨਾਮਜ਼ਦਗੀ ਪਰਚੇ ਵੀ ਸਹੀ ਪਾਏ ਹਨ। ਜ਼ਿਕਰਯੋਗ ਹੈ ਕਿ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ‘ਤੇ 10 ਜੁਲਾਈ ਨੂੰ ਜ਼ਿਮਨੀ ਚੋਣ ਹੋਣੀ ਹੈ ਤੇ ਨਤੀਜੇ 13 ਜੁਲਾਈ ਨੂੰ ਆਉਣੇ ਹਨ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …