ਭਲਕੇ ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਖੇਡਿਆ ਜਾਵੇਗਾ ਫਾਈਨਲ ਮੁਕਾਬਲਾ
ਨਵੀਂ ਿਦੱਲੀ/ਬਿਊਰੋ ਨਿਊਜ਼
ਭਾਰਤ ਨੇ ਕ੍ਰਿਕਟ ਟੀ-20 ਵਰਲਡ ਕੱਪ ਦੇ ਸੈਮੀਫਾਈਨਲ ਮੁਕਾਬਲੇ ਵਿਚ ਇੰਗਲੈਂਡ ਨੂੰ ਹਰਾ ਕੇ ਫਾਈਨਲ ਵਿਚ ਜਗ੍ਹਾ ਬਣਾ ਲਈ ਹੈ। ਹੁਣ ਭਲਕੇ 29 ਜੂਨ ਨੂੰ ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਫਾਈਨਲ ਮੁਕਾਬਲਾ ਵੈਸਟ ਇੰਡੀਜ਼ ’ਚ ਖੇਡਿਆ ਜਾਵੇਗਾ। ਦੱਖਣੀ ਅਫਰੀਕਾ ਪਹਿਲੀ ਵਾਰ ਕਿਸੇ ਵਰਲਡ ਕੱਪ ਦੇ ਫਾਈਨਲ ’ਚ ਪਹੁੰਚਿਆ ਹੈ। ਧਿਆਨ ਰਹੇ ਕਿ ਭਾਰਤ ਨੇ ਸੈਮੀਫਾਈਨਲ ਮੁਕਾਬਲੇ ਵਿਚ ਇੰਗਲੈਂਡ ਨੂੰ 68 ਦੌੜਾਂ ਦੇ ਵੱਡੇ ਫਰਕ ਨਾਲ ਹਰਾ ਦਿੱਤਾ ਸੀ ਅਤੇ ਇਸ ਮੈਚ ਵਿਚ ਭਾਰਤੀ ਟੀਮ ਦੇ ਕਪਤਾਨ ਰੋਹਿਤ ਸ਼ਰਮਾ ਨੇ 57 ਦੌੜਾਂ ਦਾ ਯੋਗਦਾਨ ਦਿੱਤਾ ਸੀ। ਇਹ ਵੀ ਦੱਸਣਯੋਗ ਹੈ ਕਿ ਦੱਖਣੀ ਅਫਰੀਕਾ ਨੇ ਅਫਗਾਨਿਸਤਾਨ ਦੀ ਟੀਮ ਨੂੰ ਹਰਾ ਕੇ ਫਾਈਨਲ ਵਿਚ ਜਗ੍ਹਾ ਬਣਾਈ ਹੈ। ਹੁਣ ਭਲਕੇ ਸ਼ਨੀਵਾਰ ਨੂੰ ਹੀ ਪਤਾ ਲੱਗੇਗਾ ਕਿ ਕ੍ਰਿਕਟ ਟੀ-20 ਦਾ ਵਰਲਡ ਕੱਪ ਭਾਰਤ ਅਤੇ ਦੱਖਣੀ ਅਫਰੀਕਾ ਵਿਚੋਂ ਕਿਹੜੀ ਟੀਮ ਜਿੱਤਦੀ ਹੈ।