ਬਾਦਲ ਦੇ ਜੁੱਤਾ ਮਾਰਨ ਦੀ ਘਟਨਾ ਦੀ ਕੀਤੀ ਨਿੰਦਾ
ਵਿਰੋਧੀਆਂ ‘ਤੇ ਕੀਤੇ ਤਿੱਖੇ ਹਮਲੇ
ਫਾਜ਼ਿਲਕਾ/ਬਿਊਰੋ ਨਿਊਜ਼
ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਅੱਜ ਅਬੋਹਰ ‘ਚ ਭਾਰਤੀ ਜਨਤਾ ਪਾਰਟੀ ਦੀ ਰੈਲੀ ਨੂੰ ਸੰਬੋਧਨ ਕੀਤਾ। ਰਾਜਨਾਥ ਸਿੰਘ ਨੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਜੁੱਤਾ ਮਾਰਨ ਦੀ ਘਟਨਾ ਦਾ ਜ਼ਿਕਰ ਕਰਦਿਆਂ ਵਿਰੋਧੀ ਧਿਰ ਕਾਂਗਰਸ ਤੇ ਆਮ ਆਦਮੀ ‘ਤੇ ਹਮਲਾ ਬੋਲਿਆ। ਉਨ੍ਹਾਂ ਸਵਾਲ ਚੁੱਕਿਆ ਕਿ ਕੀ ਕਾਂਗਰਸ ਤੇ ਆਮ ਆਦਮੀ ਪਾਰਟੀ ਇਹੀ ਚਾਹੁੰਦੀ ਹੈ ਕਿ ਇੰਨੇ ਸੀਨੀਅਰ ਤੇ ਉਮਰ ਦਰਾਜ ਲੀਡਰ ਨਾਲ ਅਜਿਹਾ ਭੱਦਾ ਵਿਵਹਾਰ ਹੋਵੇ। ਉਨ੍ਹਾਂ ਵਿਰੋਧੀਆਂ ਨੂੰ ਨਸੀਹਤ ਦਿੰਦਿਆਂ ਕਿਹਾ ਕਿ ਹਰ ਵਿਅਕਤੀ ਨੂੰ ਮਰਿਆਦਾ ਦਾ ਪਾਲਣ ਕਰਨਾ ਚਾਹੀਦਾ ਹੈ, ਪਰ ਕਾਂਗਰਸ ਤੇ ਆਮ ਆਦਮੀ ਪਾਰਟੀ ਵਾਲੇ ਪੰਜਾਬ ਵਿਚ ਇਸ ਮਰਿਆਦਾ ਨੂੰ ਤਾਰ-ਤਾਰ ਕਰਨਾ ਚਾਹੁੰਦੇ ਹਨ। ਅਬੋਹਰ ਤੇ ਫਾਜ਼ਿਲਕਾ ਵਿਚ ਅਕਾਲੀ ਦਲ ਤੇ ਭਾਜਪਾ ਦੇ ਸਾਂਝੇ ਉਮੀਦਵਾਰਾਂ ਲਈ ਵੋਟ ਮੰਗਣ ਪਹੁੰਚੇ ਰਾਜਨਾਥ ਸਿੰਘ ਨੇ ਵਿਰੋਧੀਆਂ ਨੂੰ ਖਰੀਆਂ-ਖਰੀਆਂ ਸੁਣਾਈਆਂ। ਰਾਜਨਾਥ ਸਿੰਘ ਨੇ ਕਿਹਾ ਕਿ ਵੋਟ ਦੇਣਾ ਜਾਂ ਨਾ ਦੇਣਾ ਤੁਹਾਡੀ ਮਰਜ਼ੀ ਹੈ ਪਰ ਜੁੱਤੇ ਮਾਰਨ ਵਰਗੀਆਂ ਘਟਨਾਵਾਂ ਨੂੰ ਅੰਜਾਮ ਦੇਣਾ ਗਲਤ ਹੈ।
Check Also
ਨੈਸ਼ਨਲ ਗਰੀਨ ਟਿ੍ਰਬਿਊਨਲ ਵੱਲੋਂ ਪੰਜਾਬ ਸਰਕਾਰ ਦੀ ਖਿਚਾਈ
ਜਲਦੀ ਕਾਰਵਾਈ ਰਿਪੋਰਟ ਪੇਸ਼ ਕਰਨ ਦੇ ਹੁਕਮ ਚੰਡੀਗੜ੍ਹ/ਬਿਊਰੋ ਨਿਊਜ਼ ਨੈਸ਼ਨਲ ਗ੍ਰੀਨ ਟਿ੍ਰਬਿਊਨਲ ਨੇ ਪੰਜਾਬ ਵਿੱਚ …