ਚੰਡੀਗੜ੍ਹ : ਨਸ਼ਿਆਂ ਖਿਲਾਫ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਸਖਤ ਫੈਸਲਾ ਲਿਆ ਹੈ ਅਤੇ ਸਰਕਾਰ ਨੇ ਸਮੱਗਲਰਾਂ ਦੀਆਂ ਜਾਇਦਾਦਾਂ ਜ਼ਬਤ ਕਰਨ ਦੇ ਲਿਖਤੀ ਹੁਕਮ ਜਾਰੀ ਕਰ ਦਿੱਤੇ ਹਨ। ਇਨ੍ਹਾਂ ਹੁਕਮਾਂ ਵਿਚ ਸੂਬੇ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਆਖਿਆ ਗਿਆ ਹੈ ਕਿ ਸੂਬਾ ਸਰਕਾਰ ਚਾਹੁੰਦੀ ਹੈ ਕਿ ਨਸ਼ੇ ਵੇਚਣ ਵਾਲਿਆਂ ਦੀਆਂ ਜਾਇਦਾਦਾਂ ਜ਼ਬਤ ਕਰਕੇ ਉਨ੍ਹਾਂ ਨੂੰ ਵਿੱਤੀ ਢਾਹ ਲਗਾਈ ਜਾਵੇ। ਇਸ ਲਈ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਕਿਹਾ ਹੈ ਕਿ ਜਦੋਂ ਕਦੇ ਵੀ ਕਿਸੇ ਕਮਿਸ਼ਨਰ ਪੁਲਿਸ, ਐਸ ਐਸ ਪੀ, ਪੁਲਿਸ ਅਧਿਕਾਰੀ ਵਲੋਂ ਐਨਡੀਪੀਐਸ ਐਕਟ ਅਧੀਨ ਕਿਸੇ ਮੁਲਜ਼ਮ ਦੀ ਜਾਇਦਾਦ ਅਟੈਚ ਕਰਨ ਦੇ ਮੰਤਵ ਲਈ ਉਸਦੀ ਜਾਇਦਾਦ ਸਬੰਧੀ ਸੂਚਨਾ ਮੰਗੀ ਜਾਂਦੀ ਹੈ ਤਾਂ ਉਹ ਸੂਚਨਾ ਤੁਰੰਤ ਸਬੰਧਤ ਪੁਲਿਸ ਅਧਿਕਾਰੀ ਨੂੰ ਦਿੱਤੀ ਜਾਵੇ। ਧਿਆਨ ਰਹੇ ਕਿ ਕੁਝ ਦਿਨ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਭਰ ਦੇ ਵੱਡੇ ਪੁਲਿਸ ਅਫਸਰਾਂ ਨਾਲ ਮੁਲਾਕਾਤ ਕਰਕੇ ਨਸ਼ਿਆਂ ਖਿਲਾਫ ਸਖਤ ਕਾਰਵਾਈ ਕਰਨ ਦੇ ਹੁਕਮ ਜਾਰੀ ਕੀਤੇ ਸਨ।
Check Also
‘ਆਪ’ ਵਿਧਾਇਕ ਰਮਨ ਅਰੋੜਾ ਨੂੰ ਵਿਜੀਲੈਂਸ ਨੇ ਅਦਾਲਤ ’ਚ ਕੀਤਾ ਪੇਸ਼
ਅਦਾਲਤ ਨੇ ਵਿਧਾਇਕ ਨੇ ਪੰਜ ਦਿਨ ਦੇ ਰਿਮਾਂਡ ’ਤੇ ਭੇਜਿਆ ਜਲੰਧਰ/ਬਿਊਰੋ ਨਿਊਜ਼ : ‘ਆਪ’ ਵਿਧਾਇਕ …