ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਨੂੰ ਲੈ ਕੇ ਸਰਗਰਮੀਆਂ
ਜਲੰਧਰ : ਬਹੁਜਨ ਸਮਾਜ ਪਾਰਟੀ ਨੇ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੀ 10 ਜੁਲਾਈ ਨੂੰ ਹੋਣ ਵਾਲੀ ਜ਼ਿਮਨੀ ਚੋਣ ਲਈ ਭਾਰਤ ਦੇ ਚੋਣ ਕਮਿਸ਼ਨ ਨੂੰ ਸਟਾਰ ਪ੍ਰਚਾਰਕਾਂ ਦੀ ਸੂਚੀ ਭੇਜੀ ਹੈ। ਸੂਚੀ ਵਿੱਚ ਪਾਰਟੀ ਦੀ ਕੌਮੀ ਪ੍ਰਧਾਨ ਕੁਮਾਰੀ ਮਾਇਆਵਤੀ ਅਤੇ ਕੁਝ ਦਿਨ ਪਹਿਲਾਂ ਹੀ ਮਾਇਆਵਤੀ ਵੱਲੋਂ ਆਪਣਾ ਜਾਨਸ਼ੀਨ ਤੇ ਪਾਰਟੀ ਦਾ ਕੌਮੀ ਕੋਆਰਡੀਨੇਟਰ ਨਿਯੁਕਤ ਕੀਤੇ ਗਏ ਉਨ੍ਹਾਂ ਦੇ ਭਤੀਜੇ ਆਕਾਸ਼ ਆਨੰਦ ਸਣੇ 32 ਦੇ ਕਰੀਬ ਆਗੂ ਸ਼ਾਮਲ ਹਨ।
ਬਸਪਾ ਦੇ ਸੂਬਾਈ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਜਲੰਧਰ ਵਿਧਾਨ ਸਭਾ ਪੱਛਮੀ ਦੀ ਉਪ ਚੋਣ ਲਈ ਚੋਣ-ਕਮਿਸ਼ਨ ਨੂੰ ਭੇਜੀ 32 ਸਟਾਰ ਪ੍ਰਚਾਰਕਾਂ ਦੀ ਸੂਚੀ ਵਿੱਚ ਬਸਪਾ ਸੁਪਰੀਮੋ ਕੁਮਾਰੀ ਮਾਇਆਵਤੀ ਸਣੇ ਪਾਰਟੀ ਦੇ ਕੌਮੀ ਕੋਅਰਡੀਨੇਟਰ ਅਕਾਸ਼ ਆਨੰਦ ਕੇਂਦਰੀ ਕੋਆਰਡੀਨੇਟਰ ਰਣਧੀਰ ਸਿੰਘ ਬੈਨੀਵਾਲ ਤੇ ਵਿਪੁਲ ਕੁਮਾਰ ਸ਼ਾਮਲ ਹਨ। ਇਸ ਤੋਂ ਇਲਾਵਾ ਬਸਪਾ ਦੇ ਸੂਬਾਈ ਪ੍ਰਧਾਨ ਜਸਵੀਰ ਸਿੰਘ ਗੜ੍ਹੀ, ਵਿਧਾਇਕ ਡਾ. ਨਛੱਤਰ ਪਾਲ, ਅਜੀਤ ਸਿੰਘ ਭੈਣੀ, ਬਲਦੇਵ ਸਿੰਘ ਮਹਿਰਾ, ਗੁਰਲਾਲ ਸੈਲਾ, ਗੁਰਨਾਮ ਚੌਧਰੀ, ਐਡਵੋਕੇਟ ਬਲਵਿੰਦਰ ਕੁਮਾਰ, ਗੁਰਮੇਲ ਚੁੰਬਰ, ਚਮਕੌਰ ਸਿੰਘ ਵੀਰ, ਇੰਜ. ਜਸਵੰਤ ਰਾਏ, ਠੇਕੇਦਾਰ ਰਜਿੰਦਰ ਸਿੰਘ, ਤੀਰਥ ਰਾਜਪੁਰਾ, ਦਿਲਬਾਗ ਚੰਦ ਮਹਿੰਦੀਪੁਰ, ਮਾ. ਓਮ ਪ੍ਰਕਾਸ਼ ਸਰੋਏ, ਲਾਲ ਸਿੰਘ ਸੁਲਹਾਣੀ, ਐਡਵੋਕੇਟ ਰਣਜੀਤ ਕੁਮਾਰ, ਤਰਸੇਮ ਥਾਪਰ, ਅਮਰਜੀਤ ਝਲੂਰ, ਡਾ ਮੱਖਣ ਸਿੰਘ, ਜੋਗਿੰਦਰ ਪਾਲ ਭਗਤ, ਰਾਕੇਸ਼ ਕੁਮਾਰ ਦਾਤਾਰਪੁਰੀ, ਹਰਿੰਦਰ ਸ਼ੀਤਲ, ਜਗਦੀਸ਼ ਦੀਸ਼ਾ, ਲੇਖਰਾਜ ਜਮਾਲਪੁਰੀ, ਜਗਦੀਸ਼ ਸ਼ੇਰਪੁਰੀ, ਪਰਮਜੀਤ ਮੱਲ ਆਦਿ ਹਨ।
ਗੜ੍ਹੀ ਨੇ ਕਿਹਾ ਕਿ ਕਾਂਗਰਸ ਤੇ ‘ਆਪ’ ਨੇ ‘ਇੰਡੀਆ’ ਗੱਠਜੋੜ ਰਾਹੀਂ ਦੇਸ਼ ਦੇ ਦਲਿਤ ਪਛੜੇ ਵਰਗਾਂ ਤੇ ਘੱਟ ਗਿਣਤੀਆਂ ਨੂੰ ਸੰਵਿਧਾਨ ਬਚਾਉਣ ਦੇ ਮੁੱਦੇ ‘ਤੇ ਗੁੰਮਰਾਹ ਕਰਕੇ ਕਮਜ਼ੋਰ ਵਰਗਾਂ ਦੀਆਂ ਵੋਟਾਂ ਤਾਂ ਬਟੋਰੀਆਂ ਹਨ ਪਰ ਇਨ੍ਹਾਂ ਦੇ ਹੱਕਾਂ ਨੂੰ ਅਣਗੌਲਿਆ ਕੀਤਾ ਹੈ।
Check Also
ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਥਾ ਨਹੀਂ ਭੇਜੇਗੀ ਸ਼੍ਰੋਮਣੀ ਕਮੇਟੀ
ਐਸਜੀਪੀਸੀ ਦੇ ਸਕੱਤਰ ਵਲੋਂ ਦਿੱਤੀ ਗਈ ਜਾਣਕਾਰੀ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ 29 ਜੂਨ ਨੂੰ ਮਨਾਈ ਜਾ ਰਹੀ ਬਰਸੀ ਮੌਕੇ ਪਾਕਿਸਤਾਨ ਵਿਖੇ ਹੋਣ ਵਾਲੇ ਸਮਾਗਮਾਂ ਵਿਚ ਸ਼ਮੂਲੀਅਤ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਲਹਿੰਦੇ ਪੰਜਾਬ ਨਹੀਂ ਭੇਜਿਆ ਜਾਵੇਗਾ। ਇਹ ਜਾਣਕਾਰੀ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਸਿੱਖ ਸ਼ਰਧਾਲੂਆਂ ਨੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਲਈ ਆਪਣੇ ਪਾਸਪੋਰਟ ਸ਼੍ਰੋਮਣੀ ਕਮੇਟੀ ਦਫ਼ਤਰ ਦੇ ਯਾਤਰਾ ਵਿਭਾਗ ਵਿਖੇ ਜਮ੍ਹਾਂ ਕਰਵਾਏ ਸਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਹਰ ਸਾਲ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ ਪਾਕਿਸਤਾਨ ਵਿਖੇ ਸਿੱਖ ਸ਼ਰਧਾਲੂਆਂ ਦਾ ਜਥਾ ਭੇਜਿਆ ਜਾਂਦਾ ਹੈ, ਪ੍ਰੰਤੂ ਇਸ ਵਾਰ ਦੋਹਾਂ ਦੇਸ਼ਾਂ ਵਿਚ ਬਣੇ ਤਨਾਅ ਵਾਲੇ ਮਾਹੌਲ ਅਤੇ ਭਾਰਤ ਸਰਕਾਰ ਵੱਲੋਂ ਯਾਤਰਾ ਸਬੰਧੀ ਲਾਈਆਂ ਪਾਬੰਦੀਆਂ ਤੇ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਸ਼੍ਰੋਮਣੀ ਕਮੇਟੀ ਨੇ ਇਸ ਵਾਰ ਇਹ ਜਥਾ ਨਾ ਭੇਜਣ ਦਾ ਫੈਸਲਾ ਲਿਆ ਹੈ।