ਕਿਹਾ, ਸੁਖਬੀਰ ਨੇ ਝੂਠ ਬੋਲਣ ਦੀ ਕੀਤੀ ਹੈ ਪੀਐਚ ਡੀ
ਅਕਾਲੀ ਦਲ ਦੇ ਮੈਨੀਫੈਸਟੋ ਨੂੰ ਦੱਸਿਆ ਚੋਣ ਸਟੰਟ
ਗੁਰਦਾਸਪੁਰ/ਬਿਊਰੋ ਨਿਊਜ਼
ਕਾਂਗਰਸ ਦੇ ਸੰਸਦ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਅਕਾਲੀ ਦਲ ਦੇ ਮੈਨੀਫੈਸਟੋ ਤੋਂ ਬਾਅਦ ਸੁਖਬੀਰ ਬਾਦਲ ‘ਤੇ ਤਿੱਖੇ ਹਮਲੇ ਕੀਤੇ ਹਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੇ ਪ੍ਰਧਾਨ ਤੇ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਝੂਠ ਬੋਲਣ ਵਿਚ ਪੀ.ਐਚ.ਡੀ. ਕੀਤੀ ਹੈ। ਬਾਜਵਾ ਨੇ 25 ਰੁਪਏ ਕਿੱਲੋ ਦੇਸੀ ਘਿਓ ਦੇਣ ਵਾਲੇ ਵਾਅਦੇ ਨੂੰ ਕੋਰਾ ਝੂਠ ਦੱਸਿਆ। ਉਨ੍ਹਾਂ ਕਿਹਾ ਕਿ ਪਹਿਲਾਂ ਤਾਂ ਪੰਜਾਬ ਦੇ ਨੌਜਵਾਨ ਚਿੱਟੇ ਵਰਗੇ ਨਸ਼ੇ ਦੇ ਜਾਲ ਵਿਚ ਫਸਾ ਦਿੱਤੇ ਗਏ ਹਨ ਤੇ ਹੁਣ ਉਹ ਘਿਓ ਖਾਣ ਦੇ ਲਾਇਕ ਹੀ ਨਹੀਂ ਬਚੇ।
ਸੁਖਬੀਰ ਬਾਦਲ ਵੱਲੋਂ ਪਾਕਿਸਤਾਨ ਸਰਹੱਦ ਪਾਰ ਤੋਂ ਆ ਰਹੇ ਨਸ਼ੇ ‘ਤੇ ਰੋਕਥਾਮ ਲਾਉਣ ਲਈ ਵਿਸ਼ੇਸ਼ ਟਾਸਕ ਫੋਰਸ ਬਣਾਉਣ ਦੇ ਐਲਾਨ ਸਬੰਧੀ ਬਾਜਵਾ ਨੇ ਕਿਹਾ ਕਿ, “ਬਿਲਕੁਲ ਟਾਸਕ ਫੋਰਸ ਬਣਾਉਣਗੇ, ਉਸ ਦਾ ਮੁਖੀ ਬਿਕਰਮ ਸਿੰਘ ਮਜੀਠੀਆ ਨੂੰ ਬਣਾਉਣਗੇ। ਬਾਜਵਾ ਨੇ ਸੁਖਬੀਰ ਬਾਦਲ ਵੱਲੋਂ ਅਕਾਲੀ ਦਲ ਦੇ ਚੋਣ ਮੈਨੀਫੈਸਟੋ ਵਿਚ ਕੀਤੇ ਹੋਰ ਵੱਡੇ-ਵੱਡੇ ਵਾਅਦਿਆਂ ਨੂੰ ਮਹਿਜ਼ ਚੋਣ ਸਟੰਟ ਕਰਾਰ ਦਿੱਤਾ ਹੈ।
Check Also
ਕਰਨਲ ਬਾਠ ਮਾਮਲੇ ’ਚ ਸਸਪੈਂਡ ਪੁਲਿਸ ਮੁਲਾਜ਼ਮਾਂ ਦੇ ਤਬਾਦਲੇ ਦੀ ਮੰਗ
ਕਰਨਲ ਬਾਠ ਦਾ ਪਰਿਵਾਰ ਸੁਰੱਖਿਆ ਨੂੰ ਲੈ ਕੇ ਚਿੰਤਤ ਪਟਿਆਲਾ/ਬਿਊਰੋ ਨਿਊਜ਼ ਕਰਨਲ ਪੁਸ਼ਪਿੰਦਰ ਸਿੰਘ ਬਾਠ …