ਕੇਜਰੀਵਾਲ ਦੀ ਗਿ੍ਰਫ਼ਤਾਰੀ ਤੋਂ ਨਾਰਾਜ ਆਗੂਆਂ ਕੇਂਦਰ ਅਤੇ ਸੀਬੀਆਈ ਖਿਲਾਫ਼ ਕੀਤੀ ਨਾਅਰੇਬਾਜ਼ੀ
ਜਲੰਧਰ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਵੱਲੋਂ ਅੱਜ ਜਲੰਧਰ ’ਚ ਸੂਬਾ ਪੱਧਰੀ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਵਿਰੋਧ ਪ੍ਰਦਰਸ਼ਨ ’ਚ ਪੰਜਾਬ ਦੇ ਕਈ ਕੈਬਨਿਟ ਮੰਤਰੀਆਂ ਸਮੇਤ ਹੋਰ ਆਗੂ ਵੀ ਸ਼ਾਮਲ ਹੋਏ। ਇਨ੍ਹਾਂ ਆਗੂਆਂ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗਿ੍ਰਫ਼ਤਾਰੀ ਖਿਲਾਫ਼ ਹੱਥਾਂ ’ਚ ਤਖਤੀਆਂ ਲੈ ਕੇ ਕੇਂਦਰ ਸਰਕਾਰ ਅਤੇ ਸੀਬੀਆਈ ਖਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਉਨ੍ਹਾਂ ਮੰਗ ਕੀਤੀ ਕਿ ਜਲਦੀ ਤੋਂ ਜਲਦੀ ਅਰਵਿੰਦ ਕੇਜਰੀਵਾਲ ਨੂੰ ਰਿਹਾਅ ਕੀਤਾ ਜਾਵੇ। ਇਹ ਵਿਰੋਧ ਪ੍ਰਦਰਸ਼ਨ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੀਬੀਆਈ ਵੱਲੋਂ ਗਿ੍ਰਫ਼ਤਾਰ ਕੀਤੇ ਜਾਣ ਦੇ ਵਿਰੋਧ ’ਚ ਕੀਤਾ ਗਿਆ। ਜ਼ਿਕਰਯੋਗ ਹੈ ਕਿ ਅਰਵਿੰਦ ਕੇਜਰੀਵਾਲ ਸੀਬੀਆਈ ਦੀ ਹਿਰਾਸਤ ਵਿਚ ਹਨ ਅਤੇ ਲੰਘੀ 25 ਜੂਨ ਨੂੰ ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਕੇਜਰੀਵਾਲ ਨੂੰ ਜ਼ਮਾਨਤ ਦੇ ਦਿੱਤੀ ਸੀ ਪ੍ਰੰਤੂ ਕੇਜਰੀਵਾਲ ਦੀ ਜ਼ਮਾਨਤ ’ਤੇ ਦਿੱਲੀ ਹਾਈ ਕੋਰਟ ਨੇ ਰੋਕ ਲਗਾ ਦਿੱਤੀ ਸੀ। ਧਿਆਨ ਰਹੇ ਕਿ ਦਿੱਲੀ ਸ਼ਰਾਬ ਨੀਤੀ ਮਾਮਲੇ ’ਚ ਅਰਵਿੰਦ ਕੇਜਰੀਵਾਲ ਨੂੰ ਲੰਘੀ 21 ਮਾਰਚ ਨੂੰ ਗਿ੍ਰਫ਼ਤਾਰ ਕੀਤਾ ਗਿਆ ਸੀ ਅਤੇ ਉਹ ਦਿੱਲੀ ਦੀ ਤਿਹਾੜ ਜੇਲ੍ਹ ਵਿਚ ਬੰਦ ਹਨ।
Check Also
ਪੰਜਾਬ ’ਚ ਨਿਗਮ ਚੋਣਾਂ ਦਾ ਐਲਾਨ ਇਸੇ ਹਫਤੇ ਸੰਭਵ
ਸੁਪਰੀਮ ਕੋਰਟ ਨੇ 8 ਹਫਤਿਆਂ ’ਚ ਚੋਣ ਪ੍ਰਕਿਰਿਆ ਮੁਕੰਮਲ ਕਰਨ ਦੇ ਦਿੱਤੇ ਸਨ ਨਿਰਦੇਸ਼ …