ਕਿਹਾ : ਵਾਹਿਗੁਰੂ ਜੀ ਤੁਸੀਂ ਸੱਚ ਜਾਣਦੇ ਹੋ ਇਨਸਾਫ ਕਰੋ
ਅੰਮਿ੍ਰਤਸਰ/ਬਿਊਰੋ ਨਿਊਜ਼ : ਸ੍ਰੀ ਦਰਬਾਰ ਸਾਹਿਬ ਵਿਚ ਯੋਗਾ ਕਰਨ ਵਾਲੀ ਕੁੜੀ ਵੱਲੋਂ ਆਪਣੇ ਇੰਸਟਾਗ੍ਰਾਮ ਅਕਾਊਂਟ ’ਤੇ ਇਕ ਵੀਡੀਓ ਸ਼ੇਅਰ ਕੀਤੀ ਹੈ ਜਿਸ ਵਿਚੋਂ ਕੁਝ ਤਸਵੀਰਾਂ ਉਸ ਨੇ ਪੋਸਟ ਕੀਤੀਆਂ ਹਨ। ਤਸਵੀਰਾਂ ਵਿਚ ਯੋਗਾ ਵਾਲੀ ਕੁੜੀ ਸਲਵਾਰ ਕਮੀਜ ਵਿਚ ਨਜ਼ਰ ਆ ਰਹੀ ਹੈ। ਤਸਵੀਰਾਂ ਦੇ ਨਾਲ-ਨਾਲ ਉਸ ਨੇ ਲਿਖਿਆ ਹੈ ਕਿ ਵਾਹਿਗੁਰੂ ਦੀ ਬਖਸ਼ਿਸ਼ ਲਈ ਸਦਾ ਲਈ ਸ਼ੁਕਰਗੁਜ਼ਾਰ ਹਾਂ। ਉਸ ਨੇ ਲਿਖਿਆ ਕਿ ਮੈਂ ਕੁਝ ਤਸਵੀਰਾਂ ਸ਼ੇਅਰ ਨਹੀਂ ਕਰਨੀਆਂ ਸਨ ਪਰ ਕਿਉਂਕਿ ਮੇਰੇ ਇਰਾਦਿਆਂ ’ਤੇ ਸਵਾਲ ਚੁੱਕੇ ਜਾ ਰਹੇ ਹਨ ਇਸ ਲਈ ਮੈਂ ਇਨ੍ਹਾਂ ਤਸਵੀਰਾਂ ਨੂੰ ਪੋਸਟ ਕੀਤਾ ਹੈ। ਵਾਹਿਗੁਰੂ ਜੀ ਤੁਸੀਂ ਸੱਚ ਜਾਣਦੇ ਹੋ ਇਨਸਾਫ ਕਰੋ। ਅਰਚਨਾ ਮਕਵਾਨਾ ਇਕ ਤਸਵੀਰ ’ਚ ਗੁਰੂ ਘਰ ਵਿਚ ਸੇਵਾ ਕਰਦੇ ਹੋਏ ਵੀ ਵਾਇਰਲ ਕੀਤੀ ਹੈ। ਬਾਲਟੀ ਵਿਚ ਪਾਣੀ ਭਰ ਕੇ ਸੇਵਾ ਕਰ ਰਹੀ ਹੈ। ਇਕ ਤਸਵੀਰ ਗੁਰੂ ਘਰ ਦੇ ਪ੍ਰਸਾਦੇ ਦੀ ਸ਼ੇਅਰ ਕੀਤੀ ਹੈ ਜਿਸ ਵਿਚ ਉਸ ਨੇ ਲਿਖਿਆ ਹੈ ਕਿ 20 ਜੂਨ ਨੂੰ ਮੈਂ ਸਵੇਰੇ 8.19 ਪ੍ਰਸਾਦਾ ਛਕਿਆ ਸੀ। ਦੂਜੀ ਤਸਵੀਰ ਉਸ ਨੇ ਗੁਰੂ ਘਰ ਦੇ ਕੜਾਹ ਪ੍ਰਸਾਦ ਦੇਗ ਦੀ ਸਾਂਝੀ ਕੀਤੀ ਹੈ ਜਿਸ ਵਿਚ ਉਸ ਨੇ ਥਾਲ ਵਿਚ ਕੜਾਹ ਪ੍ਰਸਾਦ ਫੜ ਕੇ ਫੋਟੋ ਖਿੱਚੀ ਹੈ। ਇਸ ਤੋਂ ਇਲਾਵਾ ਵੀ ਹੋਰ ਕਈ ਫੋਟੋਆਂ ਉਸ ਨੇ ਅਕਾਲ ਤਖਤ ਸਾਹਿਬ ਦੀਆਂ ਸਾਂਝੀਆਂ ਕੀਤੀਆਂ ਹਨ।
Check Also
ਪੰਜਾਬ ’ਚ ਨਿਗਮ ਚੋਣਾਂ ਦਾ ਐਲਾਨ ਇਸੇ ਹਫਤੇ ਸੰਭਵ
ਸੁਪਰੀਮ ਕੋਰਟ ਨੇ 8 ਹਫਤਿਆਂ ’ਚ ਚੋਣ ਪ੍ਰਕਿਰਿਆ ਮੁਕੰਮਲ ਕਰਨ ਦੇ ਦਿੱਤੇ ਸਨ ਨਿਰਦੇਸ਼ …