ਕ੍ਰਿਕਟ ’ਚ ਸ਼ੁਭਮਨ, ਹਾਕੀ ’ਹ ਹਰਮਨਪ੍ਰੀਤ ਅਤੇ ਫੁੱਟਬਾਲ ’ਚ ਗੁਰਪ੍ਰੀਤ ਕਰਨਗੇ ਅਗਵਾਈ
ਚੰਡੀਗੜ੍ਹ/ਬਿਊਰੋ ਨਿਊਜ਼ : ਭਾਰਤ ਦੀਆਂ ਤਿੰਨ ਵੱਡੀਆਂ ਖੇਡਾਂ ਕ੍ਰਿਕਟ, ਹਾਕੀ ਅਤੇ ਫੁੱਟਬਾਲ ’ਚ ਭਾਰਤੀ ਟੀਮਾਂ ਦੀ ਅਗਵਾਈ ਪੰਜਾਬ ਦੇ ਮੁੰਡੇ ਕਰਨਗੇ। ਦੇਸ਼ ਦੇ ਇਤਿਹਾਸ ’ਚ ਅਜਿਹਾ ਪਹਿਲੀ ਵਾਰ ਹੋਇਆ ਹੈ, ਜੋ ਪੰਜਾਬੀਆਂ ਦੇ ਲਈ ਬਹੁਤ ਹੀ ਮਾਣ ਵਾਲੀ ਗੱਲ ਹੈ। ਜਿਸ ਨੂੰ ਲੈ ਕੇ ਕਈ ਰਾਜਨੀਤਿਕ ਅਤੇ ਸਮਾਜਸੇਵੀ ਜਥੇਬੰਦੀਆਂ ਵੱਲੋਂ ਪੰਜਾਬੀਆਂ ਨੂੰ ਵਧਾਈ ਦਿੱਤੀ ਗਈ ਹੈ। ਜ਼ਿੰਬਾਬਵੇ ਦੌਰੇ ’ਤੇ ਜਾਣ ਵਾਲੀ ਭਾਰਤੀ ਕ੍ਰਿਕਟ ਟੀਮ ਦੀ ਅਗਵਾਈ ਪੰਜਾਬ ਦੇ ਕ੍ਰਿਕਟ ਖਿਡਾਰੀ ਸ਼ੁਭਮਨ ਗਿੱਲ ਵੱਲੋਂ ਕੀਤੀ ਜਾਵੇਗੀ। ਇਸ ਤਰ੍ਹਾਂ ਭਾਰਤੀ ਫੁੱਟਬਾਲ ਟੀਮ ਦੀ ਅਗਵਾਈ ਪੰਜਾਬ ਦੇ ਖਿਡਾਰੀ ਗੁਰਪ੍ਰੀਤ ਸੰਧੂ ਕਰਨਗੇ। ਇਸ ਤੋਂ ਪਹਿਲਾਂ ਗੁਰਪ੍ਰੀਤ ਸਿੰਘ ਸੰਧੂ ਨੇ 2016 ਅਤੇ 2023 ’ਚ ਕਿੰਗਜ਼ ਕੱਪ ਦੌਰਾਨ ਭਾਰਤੀ ਫੁੱਟਬਾਲ ਟੀਮ ਦੀ ਕਪਤਾਨੀ ਕਰ ਚੁੱਕੇ ਹਨ। ਉਧਰ ਪੈਰਿਸ ਉਲੰਪਿਕ ਲਈ ਖੇਡਣ ਜਾਣ ਵਾਲੀ ਭਾਰਤੀ ਹਾਕੀ ਟੀਮ ਦੀ ਕਪਤਾਨੀ ਵੀ ਪੰਜਾਬ ਦੇ ਮੁੰਡੇ ਨੂੰ ਮਿਲੀ ਹੈ। ਭਾਰਤੀ ਹਾਕੀ ਟੀਮ ਦੀ ਕਮਾਂਡ ਹਰਮਨਪ੍ਰੀਤ ਸਿੰਘ ਸੰਭਾਲ ਰਹੇ ਹਨ। 2020 ਦੀਆਂ ਉਲੰਪਿਕ ਖੇਡਾਂ ਵਿਚ ਭਾਰਤੀ ਹਾਕੀ ਟੀਮ ਨੇ ਕਾਂਸੀ ਦਾ ਤਮਗਾ ਜਿੱਤਿਆ ਸੀ ਅਤੇ ਉਮੀਦ ਹੈ ਕਿ ਇਸ ਵਾਰ ਹਰਮਨਪ੍ਰੀਤ ਸਿੰਘ ਦੀ ਅਗਵਾਈ ਵਿਚ ਭਾਰਤੀ ਹਾਕੀ ਟੀਮ ਵਧੀਆ ਪ੍ਰਦਰਸ਼ਨ ਕਰਦੀ ਹੋਈ ਮੈਡਲ ਜ਼ਰੂਰ ਪ੍ਰਾਪਤ ਕਰੇਗੀ।
Check Also
ਪ੍ਰਧਾਨ ਮੰਤਰੀ ਮੋਦੀ ਨੇ ਬੰਗਲਾਦੇਸ਼ ਦੇ ਚੀਫ ਐਡਵਾਈਜਰ ਨਾਲ ਕੀਤੀ ਮੁਲਾਕਾਤ
ਥਾਈਲੈਂਡ ਵਿਚ ਸਿਖਰ ਵਾਰਤਾ ਦੌਰਾਨ ਮੋਦੀ ਅਤੇ ਮੁਹੰਮਦ ਯੂਨਸ ਵਿਚਾਲੇ ਹੋਈ ਗੱਲਬਾਤ ਨਵੀਂ ਦਿੱਲੀ/ਬਿਊਰੋ ਨਿਊਜ਼ …