Breaking News
Home / ਕੈਨੇਡਾ / Front / ਅਰਵਿੰਦ ਕੇਜਰੀਵਾਲ ਦੇ ਰਿਮਾਂਡ ’ਤੇ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ

ਅਰਵਿੰਦ ਕੇਜਰੀਵਾਲ ਦੇ ਰਿਮਾਂਡ ’ਤੇ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ


ਸੀਬੀਆਈ ਨੇ ਨਹੀਂ ਮੰਗਿਆ ਕੋਰਟ ਤੋਂ ਕੇਜਰੀਵਾਲ ਦਾ ਹੋਰ ਰਿਮਾਂਡ
ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਸੀਬੀਆਈ ਦਾ ਤਿੰਨ ਦਾ ਰਿਮਾਂਡ ਅੱਜ ਸ਼ਨੀਵਾਰ ਨੂੰ ਖਤਮ ਹੋ ਗਿਆ, ਜਿਸ ਦੇ ਚਲਦਿਆਂ ਉਨ੍ਹਾਂ ਨੂੰ ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਵਿਚ ਪੇਸ਼ ਕੀਤਾ ਗਿਆ। ਸੀਬੀਆਈ ਨੇ ਕੋਰਟ ਤੋਂ ਅਰਵਿੰਦ ਕੇਜਰੀਵਾਲ ਦਾ ਰਿਮਾਂਡ ਹੋਰ ਵਧਾਉਣ ਦੀ ਅਪੀਲ ਨਹੀਂ ਕੀਤੀ ਬਲਕਿ ਸੀਬੀਆਈ ਨੇ ਕੇਜਰੀਵਾਲ ਨੂੰ ਮੁੜ ਤੋਂ ਜੇਲ੍ਹ ਭੇਜਣ ਲਈ ਕਿਹਾ। ਜ਼ਿਕਰਯੋਗ ਹੈ ਕਿ ਲੰਘੀ 25 ਜੂਨ ਨੂੰ ਦਿੱਲੀ ਹਾਈ ਕੋਰਟ ਨੇ ਕੇਜਰੀਵਾਲ ਦੀ ਜ਼ਮਾਨਤ ਦੇਣ ਵਾਲੇ ਹੇਠਲੀ ਅਦਾਲਤ ਦੇ ਫੈਸਲੇ ’ਤੇ ਰੋਕ ਲਗਾ ਦਿੱਤੀ ਸੀ। ਉਸੇ ਰਾਤ ਸੀਬੀਆਈ ਭਿ੍ਰਸ਼ਟਾਚਾਰ ਦੇ ਮਾਮਲੇ ਵਿਚ ਕੇਜਰੀਵਾਲ ਤੋਂ ਪੁੱਛਗਿੱਛ ਕਰਨ ਲਈ ਤਿਹਾੜ ਜੇਲ੍ਹ ਪਹੁੰਚੀ ਅਤੇ 26 ਜੂਨ ਨੂੰ ਉਨ੍ਹਾਂ ਕੇਜਰੀਵਾਲ ਨੂੰ ਗਿ੍ਰਫ਼ਤਾਰ ਕਰ ਲਿਆ ਸੀ। ਅਦਾਲਤ ’ਚ ਪੇਸ਼ੀ ਦੌਰਾਨ ਸੀਬੀਆਈ ਨੇ ਕੇਜਰੀਵਾਲ ਦਾ ਪੰਜ ਦਿਨ ਦਾ ਰਿਮਾਂਡ ਮੰਗਿਆ ਸੀ ਪ੍ਰੰਤੂ ਕੋਰਟ ਨੇ ਉਨ੍ਹਾਂ ਨੂੰ ਸਿਰਫ਼ ਤਿੰਨ ਦਾ ਰਿਮਾਂਡ ਦਿੱਤਾ ਸੀ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਇਸ ਸਮੇਂ ਦਿੱਲੀ ਦੀ ਤਿਹਾੜ ਜੇਲ੍ਹ ’ਚ ਬੰਦ ਹਨ।

Check Also

ਪੰਜਾਬ ’ਚ ਨਿਗਮ ਚੋਣਾਂ ਦਾ ਐਲਾਨ ਇਸੇ ਹਫਤੇ ਸੰਭਵ

  ਸੁਪਰੀਮ ਕੋਰਟ ਨੇ 8 ਹਫਤਿਆਂ ’ਚ ਚੋਣ ਪ੍ਰਕਿਰਿਆ ਮੁਕੰਮਲ ਕਰਨ ਦੇ ਦਿੱਤੇ ਸਨ ਨਿਰਦੇਸ਼ …