Breaking News
Home / ਪੰਜਾਬ / ਸੁਖਬੀਰ ਸਿੰਘ ਬਾਦਲ ਨੇ ਲੁਧਿਆਣਾ ‘ਚ ਜਾਰੀ ਕੀਤਾ ਚੋਣ ਮੈਨੀਫੈਸਟੋ

ਸੁਖਬੀਰ ਸਿੰਘ ਬਾਦਲ ਨੇ ਲੁਧਿਆਣਾ ‘ਚ ਜਾਰੀ ਕੀਤਾ ਚੋਣ ਮੈਨੀਫੈਸਟੋ

1ਵਾਅਦਿਆਂ ਦੀ ਲਾਈ ਝੜੀ
ਗਰੀਬਾਂ ਨੂੰ 25 ਰੁਪਏ ਕਿਲੋ ਦੇਸੀ ਘਿਓ ਦਿਆਂਗੇ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਨੇ ਅੱਜ ਆਪਣਾ ਚੋਣ ਮੈਨੀਫੈਸਟੋ ਜਾਰੀ ਕਰ ਦਿੱਤਾ ਹੈ। ਇਹ ਮੈਨੀਫੈਸਟੋ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ‘ਚ ਲੁਧਿਆਣਾ ਵਿਖੇ ਜਾਰੀ ਕੀਤਾ ਗਿਆ। ਅਕਾਲੀ ਦਲ ਦੇ ਚੋਣ ਮੈਨੀਫੈਸਟੋ ਵਿਚ ਕਿਸਾਨਾਂ ਅਤੇ ਗਰੀਬਾਂ ਨੂੰ ਆਪਣੇ ਵੱਲ ਖਿੱਚਣ ਦੀ  ਕੋਸ਼ਿਸ਼ ਕੀਤੀ ਗਈ ਹੈ। ਗਰੀਬਾਂ ਨੂੰ ਸਸਤੀਆਂ ਦਰਾਂ ਉੱਤੇ ਦੇਸੀ ਘਿਓ ਅਤੇ ਚੀਨੀ ਦੇਣ ਦਾ ਵੀ ਵਾਅਦਾ ਇਸ ਮੈਨੀਫੈਸਟੋ ਵਿੱਚ ਕੀਤਾ ਗਿਆ ਹੈ। ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ ਤੀਜੀ ਵਾਰ ਸਰਕਾਰ ਬਣਨ ਉਤੇ ਉਹ ਗਰੀਬਾਂ ਨੂੰ 25 ਰੁਪਏ ਕਿਲੋ ਦੇ ਹਿਸਾਬ ਨਾਲ ਦੇਸੀ ਘਿਓ ਦੇਣਗੇ।

ਮੈਨੀਫੈਸਟੋ ਦੇ ਮੁੱਖ ਬਿੰਦੂ
ਮਾਲਵਾ ਨੂੰ ਟੈਕਸਟਾਈਲ ਹੱਬ ਵਜੋਂ ਵਿਕਸਤ ਕੀਤਾ ਜਾਵੇਗਾ।
ਕਿਸਾਨਾਂ ਨੂੰ ਝੋਨੇ ਤੇ ਕਣਕ ਦੀ ਘੱਟੋ-ਘੱਟ ਕੀਮਤ ਉੱਤੇ 100 ਰੁਪਏ ਪ੍ਰਤੀ ਕੁਇੰਟਲ ਬੋਨਸ ਮਿਲੇਗਾ। ਕਿਸਾਨਾਂ ਨੂੰ 10 ਘੰਟੇ ਬਿਜਲੀ ਸਪਲਾਈ ਮੁਫ਼ਤ ਦੇਣ ਦੇ ਨਾਲ ਟਿਊਬਵੈੱਲ ਕੁਨੈਕਸ਼ਨ ਦੇਣ ਦੀ ਹੱਦ ਖ਼ਤਮ ਕਰਨ ਦਾ ਵਾਅਦਾ।
ਮੁਹਾਲੀ ਤੇ ਅੰਮਿਤਸਰ ਨੂੰ ਆਈ.ਟੀ. ਹੱਬ ਵਜੋਂ ਵਿਕਸਤ ਕੀਤਾ ਜਾਵੇਗਾ।
ਨੀਲੇ ਕਾਰਡ ਧਾਰਕਾਂ ਨੂੰ ਆਟਾ-ਦਾਲ ਮਿਲੇਗਾ।
ਸਮਾਜਿਕ ਸੁਰੱਖਿਆ ਲਈ ਬੁਢਾਪਾ ਤੇ ਵਿਧਵਾ ਪੈਨਸ਼ਨ 500 ਰੁਪਏ ਤੋਂ ਵਧਾ ਕੇ 2000 ਰੁਪਏ ਕੀਤੀ ਜਾਵੇਗੀ।
ਸ਼ਗਨ ਸਕੀਮ ਵਿੱਚ 15,000 ਤੋਂ ਵਧਾ ਕੇ 51,000 ਰੁਪਏ ਕਰਨ ਦਾ ਵਾਅਦਾ ਕੀਤਾ ਗਿਆ ਹੈ। ਇਸ ਤਰ੍ਹਾਂ ਦੇ ਹੋਰ ਵੀ ਕਈ ਵਾਅਦੇ ਮੈਨੀਫੈਸਟੋ ‘ਚ ਕੀਤੇ ਗਏ ਹਨ।

Check Also

ਪੰਜਾਬ ’ਚ ‘ਆਪ’ ਦੇ ਪ੍ਰਧਾਨ ਬਣੇ ਅਮਨ ਅਰੋੜਾ

ਅਮਨਸ਼ੇਰ ਸਿੰਘ ਕਲਸੀ ਨੂੰ ਮਿਲੀ ਉਪ ਪ੍ਰਧਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ …