ਸ਼ੋ੍ਰਮਣੀ ਅਕਾਲੀ ਦਲ ’ਤੇ ਵੀ ਕਸਿਆ ਤੰਜ
ਸੰਗਰੂਰ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਅੱਜ ਸ਼ਨੀਵਾਰ ਨੂੰ ਸ਼ੇਰ ਏ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਅਸਥਾਨ ਬਡਰੁੱਖਾਂ ਵਿਖੇ ਪਹੁੰਚੇ। ਇਥੇ ਸਭ ਤੋਂ ਪਹਿਲਾਂ ਉਨ੍ਹਾਂ ਮਹਾਰਾਜਾ ਰਣਜੀਤ ਸਿੰਘ ਨੂੰ ਸ਼ਰਧਾਂਜਲੀ ਦਿੱਤੀ। ਮੁੱਖ ਮੰਤਰੀ ਨੇ ਇਸ ਮੌਕੇ ਪੰਜਾਬ ਪੁਲਿਸ ’ਚ 10 ਹਜ਼ਾਰ ਨੌਕਰੀਆਂ ਕੱਢਣ ਦਾ ਐਲਾਨ ਵੀ ਕੀਤਾ। ਉਨ੍ਹਾਂ ਕਿਹਾ ਕਿ ਇਸ ਸਬੰਧੀ ਜਲਦੀ ਹੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਜਾਵੇਗਾ। ਸ਼ੋ੍ਰਮਣੀ ਅਕਾਲੀ ਦਲ ਅੰਦਰ ਪਏ ਕਲੇਸ਼ ’ਤੇ ਤੰਜ ਕਸਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਚੋਣਾਂ ਦੌਰਾਨ ਪਹਿਲੀ ਵਾਰ ਹੋ ਰਿਹਾ ਹੈ ਕਿ ਤੱਕੜੀ ਕਿਸੇ ਹੋਰ ਕੋਲ ਹੈ। ਸੁਖਬੀਰ ਬਾਦਲ ਪ੍ਰਚਾਰ ਕਿਸੇ ਹੋਰ ਦਾ ਕਰ ਰਹੇ ਹਨ। ਜਲੰਧਰ ਜ਼ਿਮਨੀ ਚੋਣ ’ਚ ਪਤਾ ਨਹੀਂ ਇਹ ਕੀ ਚੱਲ ਰਿਹਾ ਹੈ ਕਿ ਹਾਥੀ ’ਤੇ ਤੱਕੜੀ ਹੈ ਜਾਂ ਤੱਕੜੀ ’ਤੇ ਹਾਥੀ। ਉਨ੍ਹਾਂ ਕਿਹਾ ਕਿ ਚੰਦੂਮਾਜਰਾ ਕਹਿ ਰਿਹਾ ਹੈ ਕਿ ਸੁਖਬੀਰ ਨੇ ਮਰਵਾ ਦਿੱਤੇ ਕਿਉਂਕਿ ਉਹੀ ਪ੍ਰਧਾਨ ਹੈ। ਪ੍ਰੰਤੂ ਇੰਨਾ ਕੁੱਝ ਹੋਣ ਤੋਂ ਬਾਅਦ ਸੁਖਬੀਰ ਬਾਦਲ ਪ੍ਰਧਾਨਗੀ ਛੱਡਣ ਲਈ ਤਿਆਰ ਨਹੀਂ। ਮੁੱਖ ਮੰਤਰੀ ਮਾਨ ਨੇ ਅੱਗੇ ਕਿਹਾ ਕਿ ਅਸਲ ਗੱਲ ਇਹ ਹੈ ਕਿ ਇਨ੍ਹਾਂ ਸਾਰਿਆਂ ਨੇ ਸਾਨੂੰ ਲੁੱਟਿਆ ਹੈ ਅਤੇ ਮੈਂ ਤੁਹਾਡੇ ਨਾਲ ਵਾਅਦਾ ਕਰਦਾ ਹਾਂ ਕਿ ਇਨ੍ਹਾਂ ਵੱਲੋਂ ਲੁੱਟਿਆ ਗਿਆ ਪੈਸਾ ਪੰਜਾਬ ਦੇ ਖਜ਼ਾਨੇ ’ਚ ਆਵੇਗਾ।
Home / ਕੈਨੇਡਾ / Front / ਮੁੱਖ ਮੰਤਰੀ ਭਗਵੰਤ ਮਾਨ ਨੇ ਬਡਰੁੱਖਾਂ ਪਹੁੰਚ ਦਿੱਤੀ ਮਹਾਰਾਜਾ ਰਣਜੀਤ ਸਿੰਘ ਨੂੰ ਸ਼ਰਧਾਂਜਲੀ
Check Also
ਪੰਜਾਬ ’ਚ ਨਿਗਮ ਚੋਣਾਂ ਦਾ ਐਲਾਨ ਇਸੇ ਹਫਤੇ ਸੰਭਵ
ਸੁਪਰੀਮ ਕੋਰਟ ਨੇ 8 ਹਫਤਿਆਂ ’ਚ ਚੋਣ ਪ੍ਰਕਿਰਿਆ ਮੁਕੰਮਲ ਕਰਨ ਦੇ ਦਿੱਤੇ ਸਨ ਨਿਰਦੇਸ਼ …