1.3 C
Toronto
Tuesday, December 23, 2025
spot_img
HomeਕੈਨੇਡਾFrontਜਨਰਲ ਦਿਵੇਦੀ ਨੇ ਨਵੇਂ ਫੌਜ ਮੁਖੀ ਵਜੋਂ ਅਹੁਦਾ ਸੰਭਾਲਿਆ

ਜਨਰਲ ਦਿਵੇਦੀ ਨੇ ਨਵੇਂ ਫੌਜ ਮੁਖੀ ਵਜੋਂ ਅਹੁਦਾ ਸੰਭਾਲਿਆ

ਨਵੀਂ ਦਿੱਲੀ/ਬਿਊਰੋ ਨਿਊਜ਼ : ਜਨਰਲ ਉਪੇਂਦਰ ਦਿਵੇਦੀ ਨੇ ਅੱਜ 30ਵੇਂ ਚੀਫ ਆਫ ਆਰਮੀ ਸਟਾਫ (ਫੌਜ ਮੁਖੀ) ਵਜੋਂ ਅਹੁਦਾ ਸੰਭਾਲ ਲਿਆ ਹੈ। ਜਨਰਲ ਮਨੋਜ ਪਾਂਡੇ ਦੇ ਸੇਵਾਮੁਕਤ ਹੋਣ ਤੋਂ ਬਾਅਦ ਉਨ੍ਹਾਂ ਨੇ ਭਾਰਤੀ ਫੌਜ ਦੀ ਕਮਾਨ ਸੰਭਾਲੀ ਹੈ। ਜਨਰਲ ਦਿਵੇਦੀ ਇਸ ਤੋਂ ਪਹਿਲਾਂ ਭਾਰਤੀ ਫੌਜ ਦੇ ਉਪ ਮੁਖੀ ਵਜੋਂ ਸੇਵਾਵਾਂ ਨਿਭਾਅ ਰਹੇ ਸਨ। ਉਨ੍ਹਾਂ ਕੋਲ ਚੀਨ ਤੇ ਪਾਕਿਸਤਾਨ ਨਾਲ ਲੱਗਦੀਆਂ ਸਰਹੱਦਾਂ ’ਤੇ ਕੰਮ ਕਰਨ ਦਾ ਕਾਫੀ ਵੱਡਾ ਤਜਰਬਾ ਹੈ। 19 ਫਰਵਰੀ ਨੂੰ ਫੌਜ ਦੇ ਉਪ ਮੁਖੀ ਵਜੋਂ ਚਾਰਜ ਸੰਭਾਲਣ ਤੋਂ ਪਹਿਲਾਂ ਜਨਰਲ ਦਿਵੇਦੀ 2022 ਤੋਂ 2024 ਤੱਕ ਉੱਤਰੀ ਕਮਾਂਡ ਦੇ ਜਨਰਲ ਆਫੀਸਰ ਕਮਾਂਡਿੰਗ-ਇਨ-ਚੀਫ ਵਜੋਂ ਸੇਵਾਵਾਂ ਨਿਭਾਉਂਦੇ ਰਹੇ ਸਨ।

RELATED ARTICLES
POPULAR POSTS