1.3 C
Toronto
Friday, November 14, 2025
spot_img
HomeਕੈਨੇਡਾFrontਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟੀ20 ਵਿਸ਼ਵ ਕੱਪ ਜਿੱਤਣ ’ਤੇ ਭਾਰਤੀ ਕਿ੍ਰਕਟ...

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟੀ20 ਵਿਸ਼ਵ ਕੱਪ ਜਿੱਤਣ ’ਤੇ ਭਾਰਤੀ ਕਿ੍ਰਕਟ ਟੀਮ ਨਾਲ ਗੱਲਬਾਤ ਕੀਤੀ


ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ,ਯੋਗੀ ਅਦਿੱਤਿਆ ਨਾਥ ਅਤੇ ਹੋਰਨਾਂ ਆਗੂਆਂ ਵੱਲੋਂ ਵੀ ਟੀਮ ਨੂੰ ਦਿੱਤੀ ਗਈ ਵਧਾਈ
ਨਵੀਂ ਦਿੱਲੀ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤੀ ਕਿ੍ਰਕਟ ਟੀਮ ਦੇ ਮੈਂਬਰਾਂ ਨਾਲ ਫੋਨ ’ਤੇ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਟੀ20 ਵਿਸ਼ਵ ਕੱਪ ਜਿੱਤਣ ’ਤੇ ਵਧਾਈ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਮੋਦੀ ਨੇ ਭਾਰਤੀ ਕਿ੍ਰਕਟਰ ਰੋਹਿਤ ਸ਼ਰਮਾ ਨੂੰ ਉਨ੍ਹਾਂ ਦੀ ਸ਼ਾਨਦਾਰ ਕਪਤਾਨੀ ਲਈ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਟੀ-20 ਕੈਰੀਅਰ ਦੀ ਸ਼ਲਾਘਾ ਕੀਤੀ। ਪ੍ਰਧਾਨ ਮੰਤਰੀ ਨੇ ਫਾਈਨਲ ਮੁਕਾਬਲੇ ਵਿੱਚ ਵਿਰਾਟ ਕੋਹਲੀ ਦੀ ਪਾਰੀ ਲਈ ਉਸ ਦੀ ਵੀ ਪ੍ਰਸ਼ੰਸਾ ਕੀਤੀ ਅਤੇ ਨਾਲ ਹੀ ਭਾਰਤੀ ਕਿ੍ਰਕਟ ਵਿੱਚ ਉਸ ਦੇ ਯੋਗਦਾਨ ਦੀ ਸ਼ਲਾਘਾ ਕੀਤੀ। ਅਧਿਕਾਰੀਆਂ ਨੇ ਦੱਸਿਆ ਕਿ ਮੋਦੀ ਨੇ ਫਾਈਨਲ ਮੁਕਾਬਲੇ ਦੇ ਆਖਰੀ ਓਵਰ ਲਈ ਹਾਰਦਿਕ ਪਾਂਡਿਆ ਤੇ ਬਾਊਂਡਰੀ ’ਤੇ ਡੇਵਿਡ ਮਿਲਰ ਦਾ ਕੈਚ ਫੜਨ ਲਈ ਸੂਰਿਆਕੁਮਾਰ ਯਾਦਵ ਦੀ ਤਾਰੀਫ ਕੀਤੀ। ਉਨ੍ਹਾਂ ਜਸਪ੍ਰੀਤ ਬੁਮਰਾਹ ਦੇ ਯੋਗਦਾਨ ਦੀ ਵੀ ਸ਼ਲਾਘਾ ਕੀਤੀ। ਪ੍ਰਧਾਨ ਮੰਤਰੀ ਨੇ ਕੋਚ ਰਾਹੁਲ ਦ੍ਰਾਵਿੜ ਦਾ ਭਾਰਤੀ ਕਿ੍ਰਕਟ ਵਿੱਚ ਯੋਗਦਾਨ ਵਾਸਤੇ ਧੰਨਵਾਦ ਕੀਤਾ। ਇਸੇ ਦੌਰਾਨ ਰਾਸ਼ਟਰਪਤੀ ਦਰੋਪਦੀ ਮੁਰਮੂ, ਉਪ ਰਾਸ਼ਟਰਪਤੀ ਜਗਦੀਪ ਧਨਖੜ, ਕਾਂਗਰਸੀ ਆਗੂ ਰਾਹੁਲ ਗਾਂਧੀ ਸਮੇਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿੱਤਿਆ ਨਾਥ ਅਤੇ ਹੋਰਨਾਂ ਆਗੂਆਂ ਨੇ ਟੀ20 ਵਿਸ਼ਵ ਕੱਪ ਜਿੱਤਣ ’ਤੇ ਭਾਰਤੀ ਕਿ੍ਰਕਟ ਟੀਮ ਅਤੇ ਦੇਸ਼ਵਾਸੀਆਂ ਨੂੰ ਵਧਾਈ ਦਿੱਤੀ।

 

RELATED ARTICLES
POPULAR POSTS