Breaking News
Home / ਕੈਨੇਡਾ / Front / ਭਾਰਤ ਨੇ ਟੀ-20 ਕ੍ਰਿਕਟ ਵਿਸ਼ਵ ਕੱਪ ਜਿੱਤਿਆ

ਭਾਰਤ ਨੇ ਟੀ-20 ਕ੍ਰਿਕਟ ਵਿਸ਼ਵ ਕੱਪ ਜਿੱਤਿਆ


ਫਾਈਨਲ ਮੁਕਾਬਲੇ ਵਿਚ ਦੱਖਣੀ ਅਫ਼ਰੀਕਾ ਨੂੰ ਹਰਾਇਆ
ਬਿ੍ਰਜਟਾਊਨ/ਬਿਊਰੋ ਨਿਊਜ਼ : ਭਾਰਤ ਨੇ ਕ੍ਰਿਕਟ ਟੀ-20 ਵਿਸ਼ਵ ਕੱਪ ਦੇ ਫਾਈਨਲ ਮੁਕਾਬਲੇ ਵਿਚ ਦੱਖਣੀ ਅਫ਼ਰੀਕਾ ਨੂੰ ਹਰਾ ਕੇ 2024 ਦਾ ਵਿਸ਼ਵ ਕੱਪ ਜਿੱਤ ਲਿਆ ਹੈ। ਵਿਰਾਟ ਕੋਹਲੀ ਦੀਆਂ 76 ਦੌੜਾਂ ਮਗਰੋਂ ਤੇਜ਼ ਗੇਂਦਬਾਜ਼ਾਂ ਅਰਸ਼ਦੀਪ ਸਿੰਘ, ਜਸਪ੍ਰੀਤ ਬੁਮਰਾਹ ਤੇ ਹਾਰਦਿਕ ਪਾਂਡਿਆ ਦੀ ਸ਼ਾਨਦਾਰ ਗੇਂਦਬਾਜ਼ੀ ਸਦਕਾ 17 ਸਾਲਾਂ ਬਾਅਦ ਇੱਕ ਵਾਰ ਫਿਰ ਟੀ-20 ਕਿ੍ਰਕਟ ਵਿਸ਼ਵ ਕੱਪ ਖਿਤਾਬ ਆਪਣੇ ਨਾਂ ਕਰ ਲਿਆ। ਭਾਰਤੀ ਕਿ੍ਰਕਟ ਟੀਮ ਨੇ ਪਹਿਲੀ ਵਾਰ ਫਾਈਨਲ ’ਚ ਪਹੁੰਚੇ ਦੱਖਣੀ ਅਫਰੀਕਾ ਨੂੰ 7 ਦੌੜਾਂ ਨਾਲ ਹਰਾ ਕੇ ਖਿਤਾਬੀ ਜਿੱਤ ਹਾਸਲ ਕੀਤੀ। ਭਾਰਤ ਨੇ ਪਹਿਲਾਂ ਬੱਲਬਾਜ਼ੀ ਕਰਦਿਆਂ ਵਿਰਾਟ ਕੋਹਲੀ ਦੀਆਂ 76 ਦੌੜਾਂ, ਅਕਸ਼ਰ ਪਟੇਲ ਦੀਆਂ 47 ਅਤੇ ਸ਼ਿਵਮ ਦੂਬੇ ਦੀਆਂ 27 ਦੌੜਾਂ ਸਦਕਾ 20 ਓਵਰਾਂ ’ਚ 7 ਵਿਕਟਾਂ ’ਤੇ 176 ਦੌੜਾਂ ਬਣਾਈਆਂ ਅਤੇ ਫਿਰ ਦੱਖਣੀ ਅਫਰੀਕਾ ਨੂੰ 169/8 ਸਕੋਰ ’ਤੇ ਹੀ ਰੋਕ ਦਿੱਤਾ।
ਇਸ ਤੋਂ ਪਹਿਲਾਂ ਭਾਰਤੀ ਟੀਮ ਨੇ ਪਹਿਲਾਂ ਸਾਲ 2007 ਵਿੱਚ ਮਹਿੰਦਰ ਸਿੰਘ ਧੋਨੀ ਦੀ ਅਗਵਾਈ ’ਚ ਪਹਿਲੀ ਵਾਰ ਟੀ-20 ਕਿ੍ਰਕਟ ਵਿਸ਼ਵ ਕੱਪ ਜਿੱਤਿਆ ਸੀ। ਇਸ ਦੇ ਨਾਲ ਹੀ ਭਾਰਤ ਦੋ ਵਾਰ ਟੀ-20 ਕਿ੍ਰਕਟ ਵਿਸ਼ਵ ਕੱਪ ਜਿੱਤਣ ਵਾਲਾ ਤੀਜਾ ਮੁਲਕ ਬਣ ਗਿਆ ਹੈ। ਇਸ ਤੋਂ ਪਹਿਲਾਂ ਵੈਸਟ ਇੰਡੀਜ਼ (2012 ਤੇ 2016) ਅਤੇ ਇੰਗਲੈਂਡ (2010 ਤੇ 2022) ਅਜਿਹਾ ਕਰ ਚੁੱਕੇ ਹਨ। ਇਸ ਤੋਂ ਪਹਿਲਾਂ 177 ਦੌੜਾਂ ਦੇ ਟੀਚੇ ਦਾ ਪਿੱਛਾ ਕਰਦਿਆਂ ਦੱਖਣੀ ਅਫਰੀਕਾ ਟੀਮ ਇੱਕ ਵਾਰ ਜਿੱਤਦੀ ਦਿਖਾਈ ਦਿੱਤੀ ਪਰ ਭਾਰਤੀ ਤੇਜ਼ ਗੇਂਦਬਾਜ਼ਾਂ ਦੀ ਕੱਸਵੀਂ ਗੇਂਦਬਾਜ਼ੀ ਅੱਗੇ ਵਿਰੋਧੀ ਬੱਲੇਬਾਜ਼ ਕਾਮਯਾਬ ਨਾ ਹੋ ਸਕੀ। ਦੱਖਣੀ ਅਫਰੀਕਾ ਵੱਲੋਂ ਹੈਨਰਿਕ ਕਲਾਸਨ ਨੇ ਸਭ ਤੋਂ ਵੱਧ 52 ਦੌੜਾਂ ਬਣਾਈਆਂ ਜਦਕਿ ਕੁਇੰਟਨ ਡੀ ਕਾਕ 39 ਦੌੜਾਂ, ਟਿ੍ਰਸਟਨ ਸਟੱਬਸ 31 ਅਤੇ ਡੇਵਿਡ ਮਿੱਲਰ 21 ਦੌੜਾਂ ਬਣਾ ਕੇ ਆਊਟ ਹੋਏ। ਭਾਰਤ ਵੱਲੋਂ ਹਾਰਦਿਕ ਪਾਂਡਿਆ ਤਿੰਨ ਵਿਕਟਾਂ ਜਦਕਿ ਅਰਸ਼ਦੀਪ ਸਿੰਘ ਤੇ ਜਸਪ੍ਰੀਤ ਬੁਮਰਾਹ ਨੇ ਦੋ ਵਿਕਟਾਂ ਲਈਆਂ। ਇੱਕ ਵਿਕਟ ਅਕਸ਼ਰ ਪਟੇਲ ਨੇ ਇਕ ਵਿਕਟ ਲਈ। ਇਸ ਤੋਂ ਪਹਿਲਾਂ ਕਪਤਾਨ ਰੋਹਿਤ ਸ਼ਰਮਾ, ਰਿਸ਼ਭ ਪੰਤ ਅਤੇ ਸੂਰਿਆਕੁਮਾਰ ਯਾਦਵ ਵਧੀਆ ਪ੍ਰਦਰਸ਼ਨ ਕਰਨ ’ਚ ਨਾਕਾਮ ਰਹੇ।
ਭਾਰਤੀ ਕਿ੍ਰਕਟ ਦੇ ਕਪਤਾਨ ਰੋਹਿਤ ਸ਼ਰਮਾ ਅਤੇ ਸੁਪਰਸਟਾਰ ਵਿਰਾਟ ਕੋਹਲੀ ਨੇ ਟੀਮ ਨੂੰ ਟੀ20 ਵਿਸ਼ਵ ਕੱਪ ਵਿੱਚ ਜਿੱਤ ਦਿਵਾਉਣ ਵਿਚ ਅਹਿਮ ਭੂਮਿਕਾ ਨਿਭਾਉਣ ਤੋਂ ਬਾਅਦ ਟੀ20 ਕੌਮਾਂਤਰੀ ਕਿ੍ਰਕਟ ਨੂੰ ਅਲਵਿਦਾ ਆਖ ਦਿੱਤਾ। ਕੋਹਲੀ ਨੇ 59 ਗੇਂਦਾਂ ’ਚ ਦੋ ਛੱਕਿਆਂ ਅਤੇ ਛੇ ਚੌਕਿਆਂ ਦੀ ਮਦਦ ਨਾਲ 76 ਦੌੜਾਂ ਬਣਾਈਆਂ ਅਤੇ ਦੱਖਣੀ ਅਫਰੀਕਾ ’ਤੇ ਫਾਈਨਲ ਵਿੱਚ ਸੱਤ ਦੌੜਾਂ ਨਾਲ ਮਿਲੀ ਜਿੱਤ ਵਿੱਚ ਪਲੇਅਰ ਆਫ ਦਿ ਮੈਚ ਰਿਹਾ। ਇਨਾਮ ਹਾਸਲ ਕਰਨ ਤੋਂ ਬਾਅਦ ਕੋਹਲੀ ਨੇ ਕਿਹਾ ਇਹ ਉਸ ਦਾ ਆਖਰੀ ਟੀ20 ਕੌਮਾਂਤਰੀ ਮੈਚ ਸੀ। ਇਸ ਤੋਂ ਬਾਅਦ ਰੋਹਿਤ ਨੇ ਵੀ ਇਹ ਕਹਿ ਕੇ ਵਿਦਾ ਲਈ ਕਿ ਉਸ ਦਾ ਟੀਚਾ ਹਾਸਲ ਹੋ ਗਿਆ ਹੈ ਅਤੇ ਇਹ ਅਲਵਿਦਾ ਕਹਿਣ ਦਾ ਸਹੀ ਸਮੇਂ ਹੈ।

Check Also

ਬਰਨਾਲੇ ਦਾ ਵਿਦਿਆਰਥੀ ਨਿਖਿਲ ਕੁਮਾਰ ਜਰਮਨ ਭਾਸ਼ਾ ’ਚ ਕਰੇਗਾ ਪੀਐਚਡੀ

ਜਰਮਨ ਦੀ ਜੀਨਾ ਯੂਨੀਵਰਸਿਟੀ ਵੱਲੋਂ ਚੁੱਕਿਆ ਜਾਵੇਗਾ ਸਾਰਾ ਖਰਚਾ ਬਰਨਾਲਾ/ਬਿਊਰੋ ਨਿਊਜ਼ : ਬਰਨਾਲੇ ਦਾ ਵਿਦਿਆਰਥੀ …