ਕੇਜਰੀਵਾਲ ਨੇ ਆਪਣੀ ਗਿ੍ਰਫਤਾਰੀ ਤੇ ਰਿਮਾਂਡ ਖਿਲਾਫ ਲਗਾਈ ਪਟੀਸ਼ਨ
ਨਵੀਂ ਦਿੱਲੀ/ਬਿਊਰੋ ਨਿਊਜ਼
ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਕਥਿਤ ਸ਼ਰਾਬ ਨੀਤੀ ਘੁਟਾਲਾ ਨਾਲ ਸਬੰਧਤ ਸੀਬੀਆਈ ਮਾਮਲੇ ਵਿਚ ਆਪਣੀ ਗਿ੍ਰਫਤਾਰੀ ਅਤੇ ਰਿਮਾਂਡ ਨੂੰ ਚੁਣੌਤੀ ਦਿੰਦੇ ਹੋਏ ਦਿੱਲੀ ਹਾਈਕੋਰਟ ਦਾ ਰੁਖ ਕੀਤਾ ਹੈ। ਧਿਆਨ ਰਹੇ ਕਿ ਰਾਊਜ਼ ਐਵੀਨਿਊ ਅਦਾਲਤ ਨੇ ਲੰਘੀ 29 ਜੂਨ ਨੂੰ ਕੇਜਰੀਵਾਲ ਨੂੰ 12 ਜੁਲਾਈ ਤੱਕ ਦੀ ਨਿਆਇਕ ਹਿਰਾਸਤ ਵਿਚ ਜੇਲ੍ਹ ਭੇਜ ਦਿੱਤਾ ਸੀ। ਸ਼ਰਾਬ ਨੀਤੀ ਘੁਟਾਲਾ ਮਾਮਲੇ ਵਿਚ ਸੀਬੀਆਈ ਨੇ ਕੇਜਰੀਵਾਲ ਨੂੰ ਲੰਘੀ 26 ਜੂਨ ਨੂੰ ਤਿਹਾੜ ਜੇਲ੍ਹ ਤੋਂ ਗਿ੍ਰਫਤਾਰ ਕੀਤਾ ਸੀ ਅਤੇ ਤਿੰਨ ਦਿਨ ਦੀ ਕਸਟਡੀ ਤੋਂ ਬਾਅਦ ਉਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ। ਇਹ ਵੀ ਦੱਸਣਯੋਗ ਹੈ ਕਿ ਦਿੱਲੀ ਦੇ ਸਾਬਕਾ ਡਿਪਟੀ ਮੁੱਖ ਮੰਤਰੀ ਮਨੀਸ਼ ਸਿਸੋਦੀਆ ਵੀ ਸ਼ਰਾਬ ਨੀਤੀ ਘੁਟਾਲਾ ਮਾਮਲੇ ਵਿਚ ਦਿੱਲੀ ਦੀ ਤਿਹਾੜ ਜੇਲ੍ਹ ਵਿਚ ਬੰਦ ਹਨ।