ਕਿਹਾ, ਨਸ਼ੇ ਕਾਰਨ ਪੰਜਾਬੀਆਂ ਦਾ ਨਾਮ ਵਿਸ਼ਵ ਪੱਧਰ ‘ਤੇ ਹੋਇਆ ਖਰਾਬ
ਅੰਮ੍ਰਿਤਸਰ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਲਈ ਬਰਤਾਨੀਆ ਵਿੱਚ ਰਹਿਣ ਵਾਲੇ ਪਰਵਾਸੀ ਪੰਜਾਬੀਆਂ ਦਾ ਇੱਕ ਵਫਦ ਅੱਜ ਅੰਮ੍ਰਿਤਸਰ ਦੇ ਗੁਰੂ ਰਾਮ ਦਾਸ ਹਵਾਈ ਅੱਡੇ ਉੱਤੇ ਪਹੁੰਚਿਆ। ਇਸ ਜਥੇ ਵਿੱਚ 100 ਪਰਵਾਸੀ ਸ਼ਾਮਲ ਹਨ। ਬਰਤਾਨੀਆ ਤੋਂ ਆਏ ਪਰਵਾਸੀਆਂ ਦਾ ਸਵਾਗਤ ਕਰਨ ਲਈ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਸੰਜੇ ਸਿੰਘ, ਪਾਰਟੀ ਦੇ ਪੰਜਾਬ ਕਨਵੀਨਰ ਗੁਰਪ੍ਰੀਤ ਸਿੰਘ ਵੜੈਚ, ਮਜੀਠਾ ਤੋਂ ਚੋਣ ਲੜ ਰਹੇ ਹਿੰਮਤ ਸਿੰਘ ਸ਼ੇਰਗਿੱਲ ਪਹੁੰਚੇ।
‘ਫਲੇਮ ਆਫ਼ ਹੋਪ ਫ਼ਾਰ ਪੰਜਾਬ’ ਦੀ ਮਿਸਾਲ ਵੀ ਪਰਵਾਸੀ ਆਪਣੇ ਨਾਲ ਯੂਕੇ ਤੋਂ ਲੈ ਕੇ ਆਏ ਹਨ। ਪੰਜਾਬ ਪਹੁੰਚੇ ਪਰਵਾਸੀ ਪੰਜਾਬੀਆਂ ਦਾ ਕਹਿਣਾ ਸੀ ਕਿ ਉਹ ਅਕਾਲੀ-ਭਾਜਪਾ ਸਰਕਾਰ ਦੀਆਂ ਖ਼ਾਮੀਆਂ ਘਰ-ਘਰ ਲੋਕਾਂ ਤੱਕ ਲੈ ਕੇ ਜਾਣਗੇ।
ਲੰਡਨ ਤੋਂ ਆਏ ਨੌਜਵਾਨ ਤੇਜਪਾਲ ਸਿੰਘ ਨੇ ਆਖਿਆ ਕਿ ਨਸ਼ਾ ਪੰਜਾਬ ਦੀ ਸਭ ਤੋਂ ਵੱਡੀ ਸਮੱਸਿਆ ਹੈ। ਇਸ ਕਾਰਨ ਵਿਸ਼ਵ ਪੱਧਰ ਉੱਤੇ ਪੰਜਾਬੀਆਂ ਦਾ ਨਾਮ ਖ਼ਰਾਬ ਹੋ ਰਿਹਾ ਹੈ। ਉਨ੍ਹਾਂ ਆਖਿਆ ਵਿਦੇਸ਼ਾਂ ਵਿੱਚ ਪੰਜਾਬੀ ‘ਚਿੱਟੇ’ ਦੇ ਨਾਮ ਨਾਲ ਮਸ਼ਹੂਰ ਹਨ। ਇਸ ਕਰਕੇ ਉਹ ਮਜੀਠਾ ਇਲਾਕੇ ਵਿੱਚ ਪ੍ਰਚਾਰ ਦੀ ਸ਼ੁਰੂਆਤ ਕਰ ਰਹੇ ਹਨ।
Check Also
ਚੱਬੇਵਾਲ, ਗਿੱਦੜਬਾਹਾ ਤੇ ਡੇਰਾ ਬਾਬਾ ਨਾਨਕ ਸੀਟਾਂ ’ਤੇ ਆਮ ਆਦਮੀ ਪਾਰਟੀ ਨੇ ਜਿੱਤ ਕੀਤੀ ਹਾਸਲ
ਬਰਨਾਲਾ ਤੋਂ ਕਾਂਗਰਸ ਪਾਰਟੀ ਦੇ ਕੁਲਦੀਪ ਸਿੰਘ ਢਿੱਲੋਂ ਨੇ ਮਾਰੀ ਬਾਜ਼ੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ …