Breaking News
Home / ਕੈਨੇਡਾ / Front / ਜਲੰਧਰ ਪੱਛਮੀ ਦੀ ਜ਼ਿਮਨੀ ਚੋਣ ਤੋਂ ਪਹਿਲਾਂ ਭਾਜਪਾ ਨੂੰ ਵੱਡਾ ਸਿਆਸੀ ਝਟਕਾ

ਜਲੰਧਰ ਪੱਛਮੀ ਦੀ ਜ਼ਿਮਨੀ ਚੋਣ ਤੋਂ ਪਹਿਲਾਂ ਭਾਜਪਾ ਨੂੰ ਵੱਡਾ ਸਿਆਸੀ ਝਟਕਾ

ਸਾਬਕਾ ਡਿਪਟੀ ਮੇਅਰ ਕਮਲਜੀਤ ਸਿੰਘ ਭਾਟੀਆ ਆਮ ਆਦਮੀ ਪਾਰਟੀ ’ਚ ਸ਼ਾਮਲ
ਜਲੰਧਰ/ਬਿਊਰੋ ਨਿਊਜ਼
ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੀ 10 ਜੁਲਾਈ ਨੂੰ ਹੋਣ ਵਾਲੀ ਜ਼ਿਮਨੀ ਚੋਣ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ ਨੂੰ ਵੱਡਾ ਸਿਆਸੀ ਝਟਕਾ ਲੱਗਾ ਹੈ। ਭਾਜਪਾ ਦੇ ਸਾਬਕਾ ਡਿਪਟੀ ਮੇਅਰ ਕਮਲਜੀਤ ਸਿੰਘ ਭਾਟੀਆ ਹੁਣ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਕਮਲਜੀਤ ਭਾਟੀਆ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਹਾਜ਼ਰੀ ਵਿਚ ‘ਆਪ’ ਦੀ ਮੈਂਬਰਸ਼ਿਪ ਲਈ ਹੈ। ਜ਼ਿਮਨੀ ਚੋਣ ਤੋਂ ਪਹਿਲਾਂ ਭਾਜਪਾ ਲਈ ਇਹ ਵੱਡਾ ਸਿਆਸੀ ਝਟਕਾ ਮੰਨਿਆ ਜਾ ਰਿਹਾ ਹੈ ਕਿਉਂਕਿ ਭਾਟੀਆ ਦਾ ਜਲੰਧਰ ਪੱਛਮੀ ਖੇਤਰ ਵਿਚ ਮਜ਼ਬੂਤ ਅਧਾਰ ਹੈ। ਕਮਲਜੀਤ ਸਿੰਘ ਭਾਟੀਆ ਨੇ ਸੀਐਮ ਮਾਨ ਦੀ ਰਿਹਾਇਸ਼ ’ਤੇ ਪਹੁੰਚ ਕੇ ‘ਆਪ’ ਵਿਚ ਸ਼ਮੂਲੀਅਤ ਕੀਤੀ ਹੈ। ਇਸ ਮੌਕੇ ਭਾਟੀਆ ਦੇ ਹੋਰ ਵੀ ਕਈ ਸਾਥੀ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ ਹਨ।

Check Also

ਡਾ. ਰਘਬੀਰ ਕੌਰ ਪੰਜਾਬੀ ਲੇਖਕ ਸਭਾ ਜਲੰਧਰ ਦੇ ਪ੍ਰਧਾਨ ਹੋਣਗੇ

ਹੋਰ ਅਹੁਦੇਦਾਰਾਂ ਅਤੇ ਕਾਰਜਕਾਰਨੀ ਦਾ ਵੀ ਐਲਾਨ ਜਲੰਧਰ : ਗੁਰੂ ਨਾਨਕ ਦੇਵ ਯੂਨੀਵਰਸਿਟੀ ਰੀਜਨਲ ਸੈਂਟਰ …