ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਕੀਤਾ ਜਾਰੀ
ਲੁਧਿਆਣਾ/ਬਿਊਰੋ ਨਿਊਜ਼
ਲੁਧਿਆਣਾ-ਜਲੰਧਰ ਹਾਈਵੇ ’ਤੇ ਬਣੇ ਸਭ ਤੋਂ ਮਹਿੰਗੇ ਲਾਡੋਵਾਲ ਟੋਲ ਪਲਾਜ਼ੇ ਸਣੇ 4 ਟੋਲ ਪਲਾਜ਼ਿਆਂ ਨੂੰ ਬੰਦ ਕਰਨ ਦਾ ਮਾਮਲਾ ਹੁਣ ਪੰਜਾਬ ਅਤੇ ਹਰਿਆਣਾ ਹਾਈਕੋਰਟ ਪਹੁੰਚ ਗਿਆ ਹੈ। ਨੈਸ਼ਨਲ ਹਾਈਵੇ ਅਥਾਰਿਟੀ ਆਫ ਇੰਡੀਆ ਨੇ ਇਸ ਨੂੰ ਲੈ ਕੇ ਇਕ ਪਟੀਸ਼ਨ ਹਾਈਕੋਰਟ ਵਿਚ ਦਾਖਲ ਕੀਤੀ ਹੈ। ਪਟੀਸ਼ਨ ਵਿਚ ਕਿਹਾ ਗਿਆ ਹੈ ਕਿ ਕਿਸਾਨਾਂ ਨੇ ਚਾਰ ਟੋਲ ਪਲਾਜ਼ੇ ਬੰਦ ਕੀਤੇ ਹਨ। ਇਸ ਨਾਲ ਰੋਜ਼ਾਨਾ 113 ਕਰੋੜ ਰੁਪਏ ਦਾ ਨੁਕਸਾਨ ਹੋ ਰਿਹਾ ਹੈ। ਇਹ ਵੀ ਕਿਹਾ ਗਿਆ ਹੈ ਕਿ ਕਿਸਾਨਾਂ ਦੇ ਰੋਸ ਪ੍ਰਦਰਸ਼ਨਾਂ ਵਿਚ ਪੰਜਾਬ ਦੇ ਮੰਤਰੀ ਵੀ ਸ਼ਾਮਲ ਹੋ ਰਹੇ ਹਨ। ਉਧਰ ਦੂਜੇ ਪਾਸੇ ਹਾਈਕੋਰਟ ਨੇ ਇਸ ਮਾਮਲੇ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰ ਦਿੱਤਾ ਹੈ ਅਤੇ ਮਾਮਲੇ ਦੀ ਅਗਲੀ 10 ਜੁਲਾਈ ਨੂੰ ਹੋਵੇਗੀ।