ਪ੍ਰਧਾਨ ਮੰਤਰੀ ਮੋਦੀ ਨੇ ਰਾਹੁਲ ਦਾ ਕੀਤਾ ਵਿਰੋਧ
ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤੀ ਸੰਸਦ ਦੇ ਚੱਲ ਰਹੇ ਇਜਲਾਸ ਦੇ ਅੱਜ ਛੇਵੇਂ ਦਿਨ ਲੋਕ ਸਭਾ ਅਤੇ ਰਾਜ ਸਭਾ ਦੋਵੇਂ ਸਦਨਾਂ ਵਿਚ ਜ਼ੋਰਦਾਰ ਹੰਗਾਮਾ ਹੋਇਆ। ਰਾਸ਼ਟਰਪਤੀ ਦੇ ਸੰਬੋਧਨ ਸਬੰਧੀ ਧੰਨਵਾਦ ਮਤੇ ’ਤੇ ਅੱਜ ਚਰਚਾ ਹੋ ਰਹੀ ਸੀ। ਇਸ ਦੌਰਾਨ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਭਾਰਤੀ ਜਨਤਾ ਪਾਰਟੀ ਨੂੰ ਹਿੰਸਾ ਕਰਨ ਵਾਲੀ ਪਾਰਟੀ ਦੱਸਿਆ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਖੜ੍ਹੇ ਹੋ ਕੇ ਰਾਹੁਲ ਦੀ ਇਸ ਗੱਲ ਦਾ ਵਿਰੋਧ ਕੀਤਾ। ਇਸ ਦੌਰਾਨ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਰਾਹੁਲ ਨੂੰ ਮਾਫੀ ਮੰਗਣ ਲਈ ਕਿਹਾ ਹੈ। ਇਸ ਤੋਂ ਪਹਿਲਾਂ ਰਾਜ ਸਭਾ ਵਿਚ ਸੀਨੀਅਰ ਕਾਂਗਰਸੀ ਆਗੂ ਤੇ ਵਿਰੋਧੀ ਧਿਰ ਦੇ ਨੇਤਾ ਮਲਿਕਅਰਜੁਨ ਖੜਗੇ ਨੇ ਕਿਹਾ ਸੀ ਕਿ ਆਰ.ਐਸ.ਐਸ. ਦੀ ਵਿਚਾਰਧਾਰਾ ਦੇਸ਼ ਲਈ ਖਤਰਨਾਕ ਹੈ। ਇਸ ’ਤੇ ਸਭਾਪਤੀ ਜਗਦੀਪ ਧਨਖੜ੍ਹ ਨੇ ਕਿਹਾ ਕਿ ਆਰ.ਐਸ.ਐਸ. ਦੇਸ਼ ਦੇ ਲਈ ਕੰਮ ਕਰਦੀ ਹੈ ਅਤੇ ਇਸ ਨਾਲ ਚੰਗੇ ਲੋਕ ਜੁੜੇ ਹੋਏ ਹਨ।