5 C
Toronto
Friday, November 21, 2025
spot_img
HomeਕੈਨੇਡਾFrontਲੁਧਿਆਣਾ ਦੇ ਹਲਵਾਰਾ ਏਅਰਪੋਰਟ ਤੋਂ ਉਡਾਣਾਂ ਜਲਦੀ ਹੀ ਹੋਣਗੀਆਂ ਸ਼ੁਰੂ

ਲੁਧਿਆਣਾ ਦੇ ਹਲਵਾਰਾ ਏਅਰਪੋਰਟ ਤੋਂ ਉਡਾਣਾਂ ਜਲਦੀ ਹੀ ਹੋਣਗੀਆਂ ਸ਼ੁਰੂ


ਸੰਸਦ ਮੈਂਬਰ ਡਾ. ਅਮਰ ਸਿੰਘ ਨੇ ਹਵਾਬਾਜ਼ੀ ਮੰਤਰੀ ਨਾਲ ਮੁਲਾਕਾਤ ਕਰਕੇ ਬਣਾਈ ਰਣਨੀਤੀ
ਚੰਡੀਗੜ੍ਹ/ਬਿਊਰੋ ਨਿਊਜ਼ : ਲੁਧਿਆਣਾ ਦੇ ਹਲਵਾਰਾ ਇੰਟਰਨੈਸ਼ਨਲ ਏਅਰਪੋਰਟ ਤੋਂ ਉਡਾਣਾਂ ਸ਼ੁਰੂ ਕਰਨ ਦੀ ਮੰਗ ਦਾ ਮੁੱਦਾ ਕੇਂਦਰ ਸਰਕਾਰ ਤੱਕ ਪਹੁੰਚ ਗਿਆ ਹੈ। ਇਸ ਮਾਮਲੇ ’ਚ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਕਾਂਗਰਸੀ ਸੰਸਦ ਮੈਂਬਰ ਡਾ. ਅਮਰ ਸਿੰਘ ਨੇ ਕੇਂਦਰੀ ਹਵਾਬਾਜ਼ੀ ਮੰਤਰੀ ਰਾਮ ਮੋਹਨ ਨਾਇਡੂ ਮੁਲਾਕਾਤ ਕੀਤੀ। ਅਮਰ ਸਿੰਘ ਨੇ ਕੇਂਦਰੀ ਮੰਤਰੀ ਕੋਲੋਂ ਮੰਗ ਕੀਤੀ ਕਿ ਪ੍ਰੋਜੈਕਟ ਸਬੰਧੀ ਜੋ ਵੀ ਸਮੱਸਿਆਵਾਂ ਆ ਰਹੀਆਂ ਹਨ ਉਨ੍ਹਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇ। ਜ਼ਿਕਰਯੋਗ ਹੈ ਕਿ ਹਲਵਾਰਾ ਇੰਟਰਨੈਸ਼ਨਲ ਏਅਰਪੋਰਟ ਤੋਂ ਉਡਾਣਾਂ ਸ਼ੁਰੂ ਕਰਨ ਦਾ ਕੰਮ ਕਾਫ਼ੀ ਦੇਰ ਤੋਂ ਲਟਕ ਰਿਹਾ ਹੈ। ਜਦਕਿ ਹਲਵਾਰਾ ਏਅਰਪੋਰਟ ’ਤੇ ਟਰਮੀਨਲ ਦਾ ਕੰਮ ਵੀ ਪੂਰਾ ਹੋ ਚੁੱਕਿਆ ਹੈ ਜਦਕਿ ਕੁੱਝ ਕੰਮ ਹੋਣੇ ਹਾਲੇ ਤੱਕ ਬਾਕੀ ਹੈ। ਉਧਰ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਏਅਰਪੋਰਟ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਰਹਿੰਦੇ ਕੰਮ ਨੂੰ 31 ਜੁਲਾਈ ਤੱਕ ਪੂਰਾ ਕਰਨ ਦੇ ਹੁਕਮ ਦਿੱਤੇ ਹਨ।

RELATED ARTICLES
POPULAR POSTS