7 ਦਿਨਾਂ ’ਚ ਮੰਗਿਆ ਜਵਾਬ, ਮਾਮਲੇ ਦੀ ਅਗਲੀ ਸੁਣਵਾਈ 17 ਜੁਲਾਈ ਨੂੰ
ਨਵੀਂ ਦਿੱਲੀ/ਬਿਊਰੋ ਨਿਊਜ਼ : ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਲੰਘੇ ਦਿਨੀਂ ਸੀਬੀਆਈ ਵੱਲੋਂ ਕੀਤੀ ਗਈ ਗਿ੍ਰਫ਼ਤਾਰੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਅੱਜ ਮੰਗਲਵਾਰ ਨੂੰ ਦਿੱਲੀ ਹਾਈ ਕੋਰਟ ਵੱਲੋਂ ਸੁਣਵਾਈ ਕੀਤੀ ਗਈ। ਜਸਟਿਸ ਨੀਨਾ ਬਾਂਸਲ ਨੇ ਸੀਬੀਆਈ ਨੂੰ ਨੋਟਿਸ ਜਾਰੀ ਕਰਕੇ 7 ਦਿਨਾਂ ’ਚ ਜਵਾਬ ਮੰਗਿਆ ਹੈ ਅਤੇ ਮਾਮਲੇ ਦੀ ਅਗਲੀ ਸੁਣਵਾਈ 17 ਜੁਲਾਈ ਨੂੰ ਹੋਵੇਗੀ। ਧਿਆਨ ਰਹੇ ਕਿ ਅਰਵਿੰਦ ਕੇਜਰੀਵਾਲ ਵੱਲੋਂ 1 ਜੁਲਾਈ ਨੂੰ ਹਾਈ ਕੋਰਟ ਵਿਚ ਪਟੀਸ਼ਨ ਦਾਖਲ ਕੀਤੀ ਗਈ ਸੀ। ਕੇਜਰੀਵਾਲ ਨੇ ਰਾਊਜ਼ ਐਵੇਨਿਊ ਦੇ 26 ਜੂਨ ਵਾਲੇ ਉਸ ਹੁਕਮ ਨੂੰ ਵੀ ਚੁਣੌਤੀ ਦਿੱਤੀ ਸੀ, ਜਿਸ ਦੇ ਤਹਿਤ ਉਨ੍ਹਾਂ ਨੂੰ 3 ਦਿਨਾਂ ਲਈ ਸੀਬੀਆਈ ਦੇ ਰਿਮਾਂਡ ’ਤੇ ਭੇਜਿਆ ਗਿਆ ਸੀ। ਫਿਲਹਾਲ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 12 ਜੁਲਾਈ ਤੱਕ ਨਿਆਂਇਕ ਹਿਰਾਸਤ ਵਿਚ ਹਨ। ਸੀਬੀਆਈ ਨੇ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਸ਼ਰਾਬ ਨੀਤੀ ਅਤੇ ਭਿ੍ਰਸ਼ਟਾਚਾਰ ਨਾਲ ਜੁੜੇ ਮਾਮਲੇ ਵਿਚ ਲੰਘੀ 26 ਜੂਨ ਨੂੰ ਗਿ੍ਰਫ਼ਤਾਰ ਕੀਤਾ ਸੀ।
Check Also
ਕੈਲਾਸ਼ ਮਾਨਸਰੋਵਰ ਦੀ ਯਾਤਰਾ 30 ਜੂਨ ਤੋਂ ਹੋਵੇਗੀ ਸ਼ੁਰੂ
ਅਗਸਤ 2025 ਤੱਕ ਰਹੇਗੀ ਜਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ : ਕੈਲਾਸ਼ ਮਾਨਸਰੋਵਰ ਯਾਤਰਾ 30 ਜੂਨ ਤੋਂ …