4 ਸਾਲਾਂ ਮਗਰੋਂ ਆਸਟਰੇਲੀਆ ਤੋਂ ਪੰਜਾਬ ਪਰਤ ਰਹੀ ਸੀ ਮਨਪ੍ਰੀਤ
ਮੈਲਬੌਰਨ/ਬਿਊਰੋ ਨਿਊਜ਼ : ਆਸਟ੍ਰੇਲੀਆ ਦੇ ਸ਼ਹਿਰ ਮੈਲਬੌਰਨ ਤੋਂ ਪੰਜਾਬ ਪਰਤ ਰਹੀ 24 ਸਾਲਾ ਪੰਜਾਬਣ ਮੁਟਿਆਰ ਮਨਪ੍ਰੀਤ ਕੌਰ ਦੀ ਜਹਾਜ਼ ਵਿਚ ਅਚਾਨਕ ਮੌਤ ਹੋ ਗਈ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਮਨਪ੍ਰੀਤ ਕੌਰ ਚਾਰ ਸਾਲ ਬਾਅਦ ਆਪਣੇ ਮਾਪਿਆਂ ਨੂੰ ਮਿਲਣ ਲਈ ਪੰਜਾਬ ਜਾ ਰਹੀ ਸੀ ਅਤੇ ਮੈਲਬੋਰਨ ਹਵਾਈ ਅੱਡੇ ’ਤੇ ਕਵਾਂਟਸ ਕੰਪਨੀ ਦੇ ਖੜ੍ਹੇ ਜਹਾਜ਼ ਵਿਚ ਹੀ ਉਸ ਦੀ ਮੌਤ ਹੋ ਗਈ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਮਨਪ੍ਰੀਤ ਕੌਰ ਪਿਛਲੇ ਕੁਝ ਸਮੇਂ ਤੋਂ ਤਪੇਦਿਕ ਦੀ ਬੀਮਾਰੀ ਤੋਂ ਪੀੜਤ ਸੀ ਅਤੇ ਮੁੱਢਲੀ ਜਾਂਚ ਦੌਰਾਨ ਉਸ ਦੀ ਮੌਤ ਦਾ ਕਾਰਨ ਵੀ ਇਸੇ ਹੀ ਬੀਮਾਰੀ ਨੂੰ ਮੰਨਿਆ ਜਾ ਰਿਹਾ ਹੈ।
Check Also
ਕਰਨਲ ਬਾਠ ਕੁੱਟਮਾਰ ਮਾਮਲੇ ’ਚ ਐਸਆਈਟੀ ਦਾ ਗਠਨ
ਆਈਪੀਐਸ ਅਧਿਕਾਰੀ ਮਨਜੀਤ ਸ਼ਿਓਰਾਨ ਨੂੰ ਜਾਂਚ ਟੀਮ ਦਾ ਬਣਾਇਆ ਮੁਖੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਪੁਲਿਸ ਦੇ …