28.1 C
Toronto
Sunday, October 5, 2025
spot_img
HomeਕੈਨੇਡਾFrontਹਾਥਰਸ ਹਾਦਸਾ ਮਾਮਲੇ ’ਚ ਧਾਰਮਿਕ ਸਭਾ ਦੇ ਪ੍ਰਬੰਧਕਾਂ ਖਿਲਾਫ ਐਫ਼.ਆਈ.ਆਰ. ਦਰਜ

ਹਾਥਰਸ ਹਾਦਸਾ ਮਾਮਲੇ ’ਚ ਧਾਰਮਿਕ ਸਭਾ ਦੇ ਪ੍ਰਬੰਧਕਾਂ ਖਿਲਾਫ ਐਫ਼.ਆਈ.ਆਰ. ਦਰਜ

ਸਤਸੰਗ ਤੋਂ ਬਾਅਦ ਮਚੀ ਭਗਦੜ ਦੌਰਾਨ ਹੋਈਆਂ ਮੌਤਾਂ ਦੀ ਗਿਣਤੀ 122 ਹੋਈ
ਲਖਨਊ/ਬਿਊਰੋ ਨਿਊਜ਼
ਉਤਰ ਪ੍ਰਦੇਸ਼ ਵਿਚ ਇਕ ਧਾਰਮਿਕ ਸਥਾਨ ’ਤੇ ਸਤਸੰਗ ਤੋਂ ਬਾਅਦ ਮਚੀ ਭਗਦੜ ਦੌਰਾਨ ਹੋਈਆਂ ਮੌਤਾਂ ਦੀ ਗਿਣਤੀ 122 ਹੋ ਗਈ ਹੈ। ਪ੍ਰਸ਼ਾਸਨ ਨੇ 121 ਮੌਤਾਂ ਦੀ ਪੁਸ਼ਟੀ ਵੀ ਕਰ ਦਿੱਤੀ ਹੈ। ਇਹ ਭਿਆਨਕ ਹਾਦਸਾ ਲੰਘੇ ਕੱਲ੍ਹ ਮੰਗਲਵਾਰ ਨੂੰ ਦੁਪਹਿਰੇ 1 ਵਜੇ ਯੂਪੀ ਦੇ ਹਾਥਰਸ ਜ਼ਿਲ੍ਹੇ ਵਿਚ ਪੈਂਦੇ ਪਿੰਡ ਫੁਲਰਈ ਵਿਚ ਵਾਪਰਿਆ ਹੈ। ਪੁਲਿਸ ਨੇ ਇਸ ਭਿਆਨਕ ਹਾਦਸੇ ਦੇ ਮਾਮਲੇ ਵਿਚ ਧਾਰਮਿਕ ਸਭਾ ਦੇ ਪ੍ਰਬੰਧਕਾਂ ਖ਼ਿਲਾਫ਼ ਐਫ਼.ਆਈ.ਆਰ. ਦਰਜ ਕਰ ਲਈ ਹੈ। ਇਸ ਹਾਦਸੇ ਤੋਂ ਬਾਅਦ ਧਾਰਮਿਕ ਸਥਾਨ ਦਾ ਮੁਖੀ ਭੋਲੇ ਬਾਬਾ ਫਰਾਰ ਦੱਸਿਆ ਜਾ ਰਿਹਾ ਹੈ ਅਤੇ ਪੁਲਿਸ ਉਸਦੀ ਭਾਲ ਕਰ ਰਹੀ ਹੈ। ਮੀਡੀਆ ਤੋਂ ਇਹ ਵੀ ਜਾਣਕਾਰੀ ਮਿਲੀ ਹੈ ਇਸ ਐਫ.ਆਈ.ਆਰ. ਵਿਚ ਭੋਲੇ ਬਾਬਾ ਦਾ ਨਾਮ ਨਹੀਂ ਹੈ। ਹਰਿਆਣਾ ਦੇ ਮੁੱਖ ਮੰਤਰੀ ਯੋਗੀ ਅਦਿੱਤਿਆਨਾਥ ਨੇ ਕਿਹਾ ਕਿ ਇਸ ਭਿਆਨਕ ਹਾਦਸੇ ਦੀ ਜਾਂਚ ਲਈ ਐਸ.ਆਈ.ਟੀ. ਦਾ ਗਠਨ ਕਰ ਦਿੱਤਾ ਗਿਆ ਹੈ। ਹਾਈਕੋਰਟ ਦੇ ਰਿਟਾਇਰਡ ਜੱਜ ਅਤੇ ਪੁਲਿਸ ਦੇ ਸੀਨੀਅਰ ਰਿਟਾਇਰਡ ਅਫਸਰਾਂ ਦੀ ਟੀਮ ਇਸ ਮਾਮਲੇ ਦੀ ਜਾਂਚ ਕਰੇਗੀ ਅਤੇ ਦੋਸ਼ੀਆਂ ਖਿਲਾਫ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਮੁੱਖ ਮੰਤਰੀ ਯੋਗੀ ਅਦਿੱਤਿਆ ਨਾਥ ਨੇ ਇਸ ਹਾਦਸੇ ’ਚ ਜਾਨ ਗੁਆਉਣ ਵਾਲੇ ਹਰ ਇਕ ਵਿਅਕਤੀ ਦੇ ਪਰਿਵਾਰ ਨੂੰ 4-4 ਲੱਖ ਰੁਪਏ ਅਤੇ ਜ਼ਖ਼ਮੀ ਵਿਅਕਤੀਆਂ ਨੂੰ 1-1 ਲੱਖ ਰੁਪਏ ਦੀ ਸਹਾਇਤਾ ਦੇਣ ਦਾ ਐਲਾਨ ਵੀ ਕੀਤਾ ਹੈ।
RELATED ARTICLES
POPULAR POSTS