Breaking News
Home / ਕੈਨੇਡਾ / Front / ਦਿੱਲੀ ’ਚ ਪ੍ਰਦੂੁਸ਼ਣ ਦੇ ਲਈ ਪੰਜਾਬ ਦੇ ਕਿਸਾਨ ਜ਼ਿੰਮੇਵਾਰ ਨਹੀਂ

ਦਿੱਲੀ ’ਚ ਪ੍ਰਦੂੁਸ਼ਣ ਦੇ ਲਈ ਪੰਜਾਬ ਦੇ ਕਿਸਾਨ ਜ਼ਿੰਮੇਵਾਰ ਨਹੀਂ

ਐਨ.ਜੀ.ਟੀ. ਦੇ ਮੈਂਬਰ ਜਸਟਿਸ ਸੁਧੀਰ ਅਗਰਵਾਲ ਦਾ ਦਾਅਵਾ
ਨਵੀਂ ਦਿੱਲੀ/ਬਿਊਰੋ ਨਿਊਜ਼
ਦਿੱਲੀ ਵਿਚ ਹੋਣ ਵਾਲੇ ਹਵਾ ਪ੍ਰਦੂਸ਼ਣ ਦੇ ਲਈ ਪੰਜਾਬ ਦੇ ਕਿਸਾਨਾਂ ਨੂੰ ਜ਼ਿੰਮੇਵਾਰ ਠਹਿਰਾਉਣਾ  ਉਚਿਤ ਨਹੀਂ ਹੈ। ਇਹ ਗੱਲ ਨੈਸ਼ਨਲ ਗਰੀਨ ਟਿ੍ਰਬਿਊਨਲ (ਐਨ.ਜੀ.ਟੀ.) ਦੇ ਮੈਂਬਰ ਜਸਟਿਸ ਸੁਧੀਰ ਅਗਰਵਾਲ ਨੇ ਕਹੀ ਹੈ। ਉਨ੍ਹਾਂ ਨੇ ਦਾਅਵਾ ਕੀਤਾ ਹੈ ਕਿ ਅਜਿਹੀ ਕੋਈ ਵਿਗਿਆਨਕ ਸਟੱਡੀ ਮੌਜੂਦ ਨਹੀਂ ਹੈ, ਜਿਸ ਨਾਲ ਇਹ ਸਾਬਤ ਹੋ ਸਕੇ ਕਿ ਦਿੱਲੀ ਦੇ ਪ੍ਰਦੂਸ਼ਣ ਦੇ ਲਈ ਪੰਜਾਬ ਜ਼ਿੰਮੇਵਾਰ ਹੈ। ਉਨ੍ਹਾਂ ਕਿਹਾ ਕਿ ਅਜਿਹੇ ਵਿਚ ਪਰਾਲੀ ਸਾੜਨ ਦੇ ਮਾਮਲਿਆਂ ’ਤੇ ਕਿਸਾਨਾਂ ਨੂੰ ਜੁਰਮਾਨਾ ਲਗਾਉਣ ਤੋਂ ਲੈ ਕੇ ਜੇਲ੍ਹ ਭੇਜਣਾ ਪੂਰੀ ਤਰ੍ਹਾਂ ਨਾਲ ਗਲਤ ਹੈ। ਸੁਧੀਰ ਅਗਰਵਾਲ ਨੇ ਇਸ ਨੂੰ ਕਿਸਾਨਾਂ ਨਾਲ ਬੇਇਨਸਾਫੀ ਦੱਸਿਆ ਹੈ। ਉਨ੍ਹਾਂ ਦੱਸਿਆ ਕਿ ਦਿੱਲੀ ਦੇ ਪ੍ਰਦੂਸ਼ਣ ਦੀ ਅਸਰ ਵਜ੍ਹਾ ਕੋਈ ਹੋਰ ਹੈ ਅਤੇ ਕਿਸਾਨਾਂ ’ਤੇ ਕੇਸ ਚਲਾਉਣਾ ਬਿਲਕੁਲ ਗਲਤ ਹੈ।

Check Also

ਅੰਮਿ੍ਤਪਾਲ ਸਿੰਘ ਨੇ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ

ਸੇਫ਼ ਹਾਊਸ ’ਚ ਅੰਮਿ੍ਰਤਪਾਲ ਸਿੰਘ ਨੇ ਆਪਣੇ ਪਿਤਾ ਅਤੇ ਚਾਚੇ ਨਾਲ ਕੀਤੀ ਮੁਲਾਕਾਤ ਨਵੀਂ ਦਿੱਲੀ/ਬਿਊਰੋ …