ਵਿੱਤ ਮੰਤਰੀ ਹਰਪਾਲ ਚੀਮਾ ਬੋਲੇ : ਓਟੀਐਸ ਸਕੀਮ ਦਾ ਹਜ਼ਾਰ ਲੋਕ ਲੈ ਚੁੱਕੇ ਹਨ ਫਾਇਦਾ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਨੇ ਜੀਐਸਟੀ ਦੇ ਪੈਂਡਿੰਗ ਮਾਮਲਿਆਂ ਨੂੰ ਨਿਪਟਾਉਣ ਲਈ ਲਾਗੂ ਕੀਤੀ ਵਨ ਟਾਈਮ ਸੈਟਲਮੈਂਟ ਸਕੀਮ ਦੀ ਮਿਆਦ ਇਕ ਵਾਰ ਫਿਰ ਤੋਂ ਵਧਾ ਦਿੱਤੀ ਹੈ। ਪੰਜਾਬ ਦੇ ਲੋਕ ਇਸ ਸਕੀਮ ਦਾ ਫਾਇਦਾ ਹੁਣ 16 ਅਗਸਤ ਤੱਕ ਉਠਾ ਸਕਣਗੇ। ਇਸ ਸਬੰਧੀ ਜਾਣਕਾਰੀ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਚੰਡੀਗੜ੍ਹ ਸਥਿਤ ਪੰਜਾਬ ਭਵਨ ਵਿਚ ਦਿੱਤੀ ਗਈ। ਵਿੱਤ ਮੰਤਰੀ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਨਵੰਬਰ 2023 ’ਚ ਓਟੀਐਸ-3 ਲਾਂਚ ਕੀਤਾ ਸੀ, ਜਿਸ ਨੂੰ ਪੰਜਾਬ ਦੇ ਲੋਕਾਂ ਵੱਲੋਂ ਵੱਡਾ ਹੁੰਗਾਰਾ ਦਿੱਤਾ ਗਿਆ। ਇਸ ਸਕੀਮ ਤਹਿਤ 58756 ਲੋਕਾਂ ਵੱਲੋਂ ਅਰਜੀ ਦਿੱਤੀ ਗਈ ਸੀ, ਜਿਨ੍ਹਾਂ ਵਿਚੋਂ 50774 ਲੋਕ ਅਜਿਹੇ ਸਨ ਜਿਨ੍ਹਾਂ ਦਾ ਬਕਾਇਆ 1 ਲੱਖ ਰੁਪਏ ਤੱਕ ਸੀ, ਜੋ ਉਨ੍ਹਾਂ ਨੂੰ ਵਾਪਸ ਕਰ ਦਿੱਤਾ ਗਿਆ ਹੈ। ਜਦਕਿ 7982 ਵਿਅਕਤੀਆਂ ਦੇ ਮਾਮਲੇ ਪੰਜਾਬ ਸਰਕਾਰ ਦੇ ਵਿਚਾਰ ਅਧੀਨ ਹਨ। ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਇਸ ਸਕੀਮ ਨਾਲ ਵਿਭਾਗ ਨੂੰ ਵੀ ਵੱਡਾ ਫਾਇਦਾ ਹੋਇਆ ਅਤੇ ਵਿਭਾਗ ਦਾ ਵਾਧੂ ਬੋਝ ਵੀ ਘੱਟ ਹੋਇਆ ਹੈ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …