Breaking News
Home / ਕੈਨੇਡਾ / Front / ਅੰਮਿ੍ਰਤਪਾਲ ਸਿੰਘ ਨੂੰ ਸਹੁੰ ਚੁੱਕਣ ਲਈ ਮਿਲੀ ਚਾਰ ਦਿਨਾਂ ਦੀ ਪੈਰੋਲ

ਅੰਮਿ੍ਰਤਪਾਲ ਸਿੰਘ ਨੂੰ ਸਹੁੰ ਚੁੱਕਣ ਲਈ ਮਿਲੀ ਚਾਰ ਦਿਨਾਂ ਦੀ ਪੈਰੋਲ


5 ਜੁਲਾਈ ਨੂੰ ਸਹੁੰ ਚੁੱਕ ਸਕਦੇ ਹਨ ਅੰਮਿ੍ਰਤਪਾਲ ਸਿੰਘ
ਅੰਮਿ੍ਰਤਸਰ/ਬਿਊਰੋ ਨਿਊਜ਼ : ਪੰਜਾਬ ਸਰਕਾਰ ਨੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਚੁਣੇ ਗਏ ਅੰਮਿ੍ਰਤਪਾਲ ਸਿੰਘ ਨੂੰ ਸਹੁੰ ਚੁਕਵਾਉਣ ਦੇ ਲਈ ਲੋਕ ਸਭਾ ਦੇ ਸਪੀਕਰ ਓਮ ਬਿਰਲਾ ਨੂੰ ਇਕ ਪੱਤਰ ਲਿਖਿਆ ਸੀ। ਜਿਸ ਦੇ ਆਧਾਰ ’ਤੇ ਅੰਮਿ੍ਰਤਪਾਲ ਸਿੰਘ ਨੂੰ 5 ਜੁਲਾਈ ਤੋਂ ਚਾਰ ਦਿਨਾਂ ਦੀ ਪੈਰੋਲ ਦਿੱਤੀ ਗਈ ਹੈ। ਸੰਭਾਵਨਾ ਹੈ ਕਿ 5 ਜੁਲਾਈ ਦਿਨ ਸ਼ੁੱਕਰਵਾਰ ਨੂੰ ਅੰਮਿ੍ਰਤਪਾਲ ਸਿੰਘ ਸੰਸਦ ਮੈਂਬਰ ਵਜੋਂ ਸਹੁੰ ਚੁੱਕ ਸਕਦੇ ਹਨ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਜੇਲ੍ਹ ’ਚ ਬੰਦ ਕਸ਼ਮੀਰੀ ਆਗੂ ਸ਼ੇਖ ਅਬਦੁਲ ਰਾਸ਼ਿਦ ਉਰਫ਼ ਇੰਜੀਨੀਅਰ ਰਾਸ਼ਿਦ ਵੀ 5 ਜੁਲਾਈ ਨੂੰ ਹੀ ਸਹੁੰ ਚੁੱਕਣਗੇ। ਜਾਣਕਾਰੀ ਅਨੁਸਾਰ ਇਨ੍ਹਾਂ ਦੋਵੇਂ ਆਗੂਆਂ ਨੂੰ ਲੋਕ ਸਭਾ ਸਪੀਕਰ ਓਮ ਬਿਰਲਾ ਦੇ ਕਮਰੇ ਵਿਚ ਸਹੰੁ ਚੁਕਾਈ ਜਾਵੇਗੀ। ਧਿਆਨ ਰਹੇ ਕਿ ਅੰਮਿ੍ਰਤਪਾਲ ਸਿੰਘ ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਅਜ਼ਾਦ ਉਮੀਦਵਾਰ ਵਜੋਂ ਚੋਣ ਜਿੱਤ ਕੇ ਸੰਸਦ ਮੈਂਬਰ ਬਣੇ ਹਨ ਅਤੇ ਇਸ ਸਮੇਂ ਉਹ ਅਸਾਮ ਦੀ ਡਿਬਰੂਗੜ੍ਹ ਜੇਲ੍ਹ ’ਚ ਬੰਦ ਹਨ।

Check Also

ਪੰਜਾਬ ਪੰਚਾਇਤੀ ਚੋਣਾਂ ’ਤੇ ਸੁਪਰੀਮ ਕੋਰਟ ਨੇ ਵੀ ਰੋਕ ਲਾਉਣ ਤੋਂ ਕੀਤਾ ਇਨਕਾਰ

ਕਿਹਾ : ਚੋਣਾਂ ’ਤੇ ਰੋਕ ਲਗਾਉਣ ਨਾਲ ਪੰਜਾਬ ’ਚ ਫੈਲ ਜਾਵੇਗੀ ਅਰਜਾਕਤਾ ਨਵੀਂ ਦਿੱਲੀ/ਬਿਊਰੋ ਨਿਊਜ਼ …