ਹਾਈਕੋਰਟ ਦੇ ਹੁਕਮਾਂ ਮਗਰੋਂ ਵੀ ਪੰਜਾਬ ਸਰਕਾਰ ਨੇ ਉਮਰਾਨੰਗਲ ਨੂੰ ਨੌਕਰੀ ’ਤੇ ਨਹੀਂ ਕੀਤਾ ਬਹਾਲ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ-ਹਰਿਆਣਾ ਹਾਈ ਕੋਰਟ ਨੇ ਨੌਕਰੀ ਤੋਂ ਮੁਅੱਤਲ ਕੀਤੇ ਗਏ ਪੰਜਾਬ ਪੁਲਿਸ ਦੇ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਨਾਲ ਜੁੜੇ ਮਾਮਲੇ ’ਚ ਪੰਜਾਬ ਸਰਕਾਰ ਨੂੰ ਫਟਕਾਰ ਲਗਾਈ ਹੈ। ਧਿਆਨ ਰਹੇ ਕਿ ਪੰਜਾਬ ਸਰਕਾਰ ਨੇ ਹਾਈਕੋਰਟ ਦੇ ਹੁਕਮਾਂ ਮਗਰੋਂ ਵੀ ਉਮਰਾਨੰਗਲ ਨੂੰ ਨੌਕਰੀ ’ਤੇ ਮੁੜ ਬਹਾਲ ਨਹੀਂ ਕੀਤਾ। ਜਦਕਿ ਕੋਰਟ ਦੀ ਫਟਕਾਰ ਤੋਂ ਬਾਅਦ ਹੁਣ ਪੰਜਾਬ ਸਰਕਾਰ ਨੇ ਹੁਕਮਾਂ ਦੀ ਪਾਲਣਾ ਕਰਨ ਲਈ 15 ਦਿਨਾਂ ਦਾ ਸਮਾਂ ਮੰਗਿਆ ਹੈ। ਹਾਈਕੋਰਟ ਨੇ ਇਸ ਸਬੰਧੀ ਸਰਕਾਰ ਨੂੰ ਆਗਿਆ ਦਿੰਦੇ ਹੋਏ ਸਪੱਸ਼ਟ ਕੀਤਾ ਕਿ ਜੇਕਰ ਹੁਣ ਵੀ ਹੁਕਮਾਂ ਦੀ ਪਾਲਣਾ ਨਾ ਕੀਤੀ ਗਈ ਤਾਂ ਕੋਰਟ ਨੂੰ ਸਖਤ ਹੁਕਮ ਜਾਰੀ ਕਰਨ ਲਈ ਮਜਬੂਰ ਹੋਣਾ ਪਵੇਗਾ। ਜਿਕਰਯੋਗ ਹੈ ਕਿ ਕੋਟਕਪੂਰਾ ਗੋਲੀਕਾਂਡ ਮਾਮਲੇ ’ਚ ਨੌਕਰੀ ਤੋਂ ਮੁਅੱਤਲ ਚੱਲ ਰਹੇ ਆਈਜੀ ਪਰਮਰਾਜ ਸਿੰਘ ਉਮਰਾਨੰਗ ਨੇ ਆਪਣੀ ਮੁਅੱਤਲੀ ਦੇ ਹੁਕਮਾਂ ਨੂੰ ਹਾਈਕੋਰਟ ਵਿਚ ਚੁਣੌਤੀ ਦਿੱਤੀ ਸੀ। ਹਾਈਕੋਰਟ ਨੇ ਫਰਵਰੀ 2024 ਨੂੰ ਉਮਰਾਨੰਗਲ ਦੇ ਹੱਕ ਵਿਚ ਫੈਸਲਾ ਸੁਣਾਉਂਦੇ ਹੋਏ ਪੰਜਾਬ ਸਰਕਾਰ ਨੂੰ ਉਨ੍ਹਾਂ ਨੂੰ ਨੌਕਰੀ ’ਤੇ ਬਹਾਲ ਕਰਨ ਦਾ ਹੁਕਮ ਦਿੱਤਾ ਸੀ।
Check Also
ਹਰਿਆਣਾ ’ਚ ਭਾਜਪਾ ਨੂੰ ਮਿਲਿਆ ਬਹੁਮਤ
ਜੰਮੂ ਕਸ਼ਮੀਰ ’ਚ ਨੈਸ਼ਨਲ ਕਾਨਫਰੰਸ ਤੇ ਕਾਂਗਰਸ ਗਠਜੋੜ ਦੀ ਜਿੱਤ ਚੰਡੀਗੜ੍ਹ/ਬਿਊਰੋ ਨਿਊਜ਼ ਹਰਿਆਣਾ ਅਤੇ ਜੰਮੂ …