Breaking News
Home / ਕੈਨੇਡਾ / Front / ਭਾਰਤੀ ਸੰਸਦ ਮੈਂਬਰਾਂ ਵਲੋਂ ਸਹੁੰ ਚੁੱਕਣ ਦੇ ਨਿਯਮਾਂ ’ਚ ਹੋਇਆ ਬਦਲਾਅ

ਭਾਰਤੀ ਸੰਸਦ ਮੈਂਬਰਾਂ ਵਲੋਂ ਸਹੁੰ ਚੁੱਕਣ ਦੇ ਨਿਯਮਾਂ ’ਚ ਹੋਇਆ ਬਦਲਾਅ

ਸੰਸਦ ਮੈਂਬਰ ਸਹੁੰ ਚੁੱਕਣ ਤੋਂ ਬਾਅਦ ਹੁਣ ਨਾਅਰੇ ਨਹੀਂ ਲਗਾ ਸਕਣਗੇ
ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤੀ ਲੋਕ ਸਭਾ ਦੇ ਸਪੀਕਰ ਓਮ ਬਿਰਲਾ ਵਲੋਂ ਲੋਕ ਸਭਾ ਵਿਚ ਸੰਸਦ ਮੈਂਬਰਾਂ ਦੇ ਸਹੁੰ ਚੁੱਕਣ ਦੇ ਨਿਯਮਾਂ ਵਿਚ ਬਦਲਾਅ ਕੀਤਾ ਗਿਆ ਹੈ। ਨਵੇਂ ਨਿਯਮ ਦੇ ਮੁਤਾਬਕ, ਹੁਣ ਸੰਸਦ ਮੈਂਬਰਾਂ ਨੂੰ ਸਹੁੰ ਚੁੱਕਣ ਤੋਂ ਬਾਅਦ ਕੋਈ ਵੀ ਨਾਅਰਾ ਲਗਾਉਣ ਦੀ ਇਜ਼ਾਜਤ ਨਹੀਂ ਹੋਵੇਗੀ। ਓਮ ਬਿਰਲਾ ਨੇ ਨਿਯਮਾਂ ’ਚ ਇਕ ਨਵਾਂ ਕਲਾਜ ਜੋੜਿਆ ਹੈ। ਇਸਦੇ ਮੁਤਾਬਕ ਹੁਣ ਸੰਸਦ ਮੈਂਬਰ ਸਿਰਫ ਸਹੁੰ ਚੁੱਕਣਗੇ ਅਤੇ ਸਹੁੰ ਪੱਤਰ ’ਤੇ ਦਸਤਖਤ ਕਰਨਗੇ। ਇਸ ਦੌਰਾਨ ਕਿਸੇ ਵੀ ਹੋਰ ਸ਼ਬਦ ਜਾਂ ਕਿਸੇ ਮੁੱਦੇ ’ਤੇ ਕੋਈ ਟਿੱਪਣੀ ਨਹੀਂ ਕਰ ਸਕਣਗੇ। ਧਿਆਨ ਰਹੇ ਕਿ 18ਵੀਂ ਲੋਕ ਸਭਾ ਦੇ ਪਹਿਲੇ ਸੈਸ਼ਨ ਦੇ ਦੂਜੇ ਦਿਨ ਸੰਸਦ ਮੈਂਬਰਾਂ ਵਲੋਂ ਸਹੁੰ ਚੁੱਕਣ ਦੌਰਾਨ ਸੰਸਦ ਮੈਂਬਰ ਅਸਰੂਦੀਨ ਓਬੈਸੀ ਨੇ ‘ਜੈ ਫਲਸਤੀਨ’ ਦਾ ਨਾਅਰਾ ਲਗਾਇਆ ਸੀ। ਕਾਂਗਰਸੀ ਸੰਸਦ ਮੈਂਬਰ ਰਾਹੁਲ ਗਾਂਧੀ ਨੇ ‘ਜੈ ਹਿੰਦ ਅਤੇ ਜੈ ਸੰਵਿਧਾਨ’ ਦਾ ਨਾਅਰਾ ਲਗਾਇਆ। ਇਸੇ ਤਰ੍ਹਾਂ ਭਾਜਪਾ ਦੇ ਸੰਸਦ ਮੈਂਬਰ ਛਤਰਪਾਲ ਗੰਗਵਾਰ ਨੇ ਹਿੰਦੂ ਰਾਸ਼ਟਰ ਦੀ ਜੈ ਦਾ ਨਾਅਰਾ ਲਗਾਇਆ ਸੀ। ‘ਆਪ’ ਦੇ ਸੰਸਦ ਮੈਂਬਰ ਮੀਤ ਹੇਅਰ ਵਲੋਂ ਵੀ ‘ਜੈ ਜਵਾਨ ਜੈ ਕਿਸਾਨ’ ਦਾ ਨਾਅਰਾ ਲਗਾਇਆ ਗਿਆ। ਇਸ ’ਤੇ ਕੁਝ ਸੰਸਦ ਮੈਂਬਰਾਂ ਨੇ ਨਰਾਜ਼ਗੀ ਜ਼ਾਹਰ ਕੀਤੀ ਸੀ। ਇਨ੍ਹਾਂ ਨਾਅਰਿਆਂ ਨੂੰ ਲੈ ਕੇ ਸੰਸਦੀ ਮਾਮਲਿਆਂ ਬਾਰੇ ਮੰਤਰੀ ਕਿਰਨ ਰਿਜੀਜੂ ਨੇ ਆਰੋਪ ਲਗਾਇਆ ਸੀ ਕਿ ਸੰਸਦ ਮੈਂਬਰ ਸਹੁੰ ਚੁੱਕਣ ਦੇ ਜ਼ਰੀਏ ਆਪਣਾ-ਆਪਣਾ ਰਾਜਨੀਤਕ ਸੰਦੇਸ਼ ਭੇਜ ਰਹੇ ਹਨ।

Check Also

ਯੂਕੇ ਦੀ ਨਵੀਂ ਕੈਬਨਿਟ ’ਚ ਭਾਰਤੀ ਮੂਲ ਦੀ ਲੀਜ਼ਾ ਨੰਦੀ ਨੂੰ ਮਿਲੀ ਥਾਂ

ਖੇਡਾਂ ਅਤੇ ਸੱਭਿਆਚਾਰ ਦਾ ਮਿਲਿਆ ਵਿਭਾਗ ਚੰਡੀਗੜ੍ਹ/ਬਿਊਰੋ ਨਿਊਜ਼ : ਕੀਰ ਸਟਾਰਮਰ ਨੇ ਬਰਤਾਨੀਆ ਦੇ ਨਵੇਂ …