Breaking News
Home / ਕੈਨੇਡਾ / Front / ਵਿਸ਼ਵ ਕੱਪ ਜੇਤੂ ਕ੍ਰਿਕਟ ਟੀਮ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ

ਵਿਸ਼ਵ ਕੱਪ ਜੇਤੂ ਕ੍ਰਿਕਟ ਟੀਮ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ


ਟੀਮ ਇੰਡੀਆ ਵੱਲੋਂ ਮੁੰਬਈ ’ਚ ਕੀਤੀ ਗਈ ਵਿਕਟਰੀ ਪਰੇਡ
ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤੀ ਕਿ੍ਰਕਟ ਟੀਮ ਟੀ-20 ਵਿਸ਼ਵ ਕੱਪ ਜਿੱਤਣ ਤੋਂ ਬਾਅਦ ਅੱਜ ਵਿਸ਼ੇਸ਼ ਜਹਾਜ਼ ਰਾਹੀਂ ਦਿੱਲੀ ਪਹੁੰਚੀ। ਜਿੱਥੇ ਪ੍ਰਸ਼ੰਸਕਾਂ ਵੱਲੋਂ ਮੀਂਹ ਦਰਮਿਆਨ ਹੀ ਹਵਾਈ ਅੱਡੇ ’ਤੇ ਖਿਡਾਰੀਆਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ। ਇਸ ਤੋਂ ਬਾਅਦ ਭਾਰਤੀ ਕ੍ਰਿਕਟ ਟੀਮ ਅਤੇ ਹੋਰ ਸਟਾਫ਼ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਉਨ੍ਹਾਂ ਦੀ ਰਿਹਾਇਸ਼ ’ਤੇ ਮੁਲਾਕਾਤ ਕੀਤੀ। ਵਿਸ਼ਵ ਕੱਪ ਜੇਤੂ ਟੀਮ ਨੂੰ ਜੀ ਆਇਆਂ ਕਹਿਣ ਲਈ ਪ੍ਰਧਾਨ ਮੰਤਰੀ ਦੀ ਰਿਹਾਇਸ਼ ’ਤੇ ਰੈੱਡ ਕਾਰਪੈਟ ਵਿਛਾਇਆ ਗਿਆ ਸੀ ਅਤੇ ਟੀਮ ਇੰਡੀਆ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਬ੍ਰੇਕਫਾਸਟ ਵੀ ਕੀਤਾ। ਇਸ ਤੋਂ ਬਾਅਦ ਟੀ-20 ਵਿਸ਼ਵ ਕੱਪ ਜੇਤੂ ਭਾਰਤੀ ਕ੍ਰਿਕਟ ਟੀਮ ਮੁੰਬਈ ਲਈ ਰਵਾਨਾ ਹੋ ਗਈ। ਜਿੱਥੇ ਟੀਮ ਵੱਲੋਂ ਇਕ ਖੁੱਲ੍ਹੀ ਬੱਸ ਵਿਚ ਵਿਕਟਰੀ ਪਰੇਡ ਕੀਤੀ ਗਈ। ਚੇਤੇ ਰਹੇ ਕਿ ਭਾਰਤੀ ਕਿ੍ਰਕਟ ਟੀਮ ਨੇ ਲੰਘੇ ਸ਼ਨਿੱਚਰਵਾਰ ਨੂੰ ਟੀ-20 ਵਿਸ਼ਵ ਕੱਪ ਦੇ ਫਾਈਨਲ ਵਿਚ ਦੱਖਣੀ ਅਫ਼ਰੀਕਾ ਨੂੰ ਸੱਤ ਦੌੜਾਂ ਨਾਲ ਹਰਾ ਕੇ ਖਿਤਾਬੀ ਜਿੱਤ ਦਰਜ ਕੀਤੀ ਸੀ।

Check Also

ਯੂਕੇ ਦੀ ਨਵੀਂ ਕੈਬਨਿਟ ’ਚ ਭਾਰਤੀ ਮੂਲ ਦੀ ਲੀਜ਼ਾ ਨੰਦੀ ਨੂੰ ਮਿਲੀ ਥਾਂ

ਖੇਡਾਂ ਅਤੇ ਸੱਭਿਆਚਾਰ ਦਾ ਮਿਲਿਆ ਵਿਭਾਗ ਚੰਡੀਗੜ੍ਹ/ਬਿਊਰੋ ਨਿਊਜ਼ : ਕੀਰ ਸਟਾਰਮਰ ਨੇ ਬਰਤਾਨੀਆ ਦੇ ਨਵੇਂ …