Breaking News
Home / ਹਫ਼ਤਾਵਾਰੀ ਫੇਰੀ / ਦਿੱਲੀ ‘ਚ ਪ੍ਰਦੂਸ਼ਣ ਦੇ ਲਈ ਪੰਜਾਬ ਦੇ ਕਿਸਾਨ ਜ਼ਿੰਮੇਵਾਰ ਨਹੀਂ

ਦਿੱਲੀ ‘ਚ ਪ੍ਰਦੂਸ਼ਣ ਦੇ ਲਈ ਪੰਜਾਬ ਦੇ ਕਿਸਾਨ ਜ਼ਿੰਮੇਵਾਰ ਨਹੀਂ

ਐਨਜੀਟੀ ਦੇ ਮੈਂਬਰ ਜਸਟਿਸ ਸੁਧੀਰ ਅਗਰਵਾਲ ਦਾ ਦਾਅਵਾ
ਨਵੀਂ ਦਿੱਲੀ : ਦਿੱਲੀ ਵਿਚ ਹੋਣ ਵਾਲੇ ਹਵਾ ਪ੍ਰਦੂਸ਼ਣ ਦੇ ਲਈ ਪੰਜਾਬ ਦੇ ਕਿਸਾਨਾਂ ਨੂੰ ਜ਼ਿੰਮੇਵਾਰ ਠਹਿਰਾਉਣਾ ਉਚਿਤ ਨਹੀਂ ਹੈ। ਇਹ ਗੱਲ ਨੈਸ਼ਨਲ ਗਰੀਨ ਟ੍ਰਿਬਿਊਨਲ (ਐਨ.ਜੀ.ਟੀ.) ਦੇ ਮੈਂਬਰ ਜਸਟਿਸ ਸੁਧੀਰ ਅਗਰਵਾਲ ਨੇ ਕਹੀ ਹੈ। ਉਨ੍ਹਾਂ ਨੇ ਦਾਅਵਾ ਕੀਤਾ ਹੈ ਕਿ ਅਜਿਹੀ ਕੋਈ ਵਿਗਿਆਨਕ ਸਟੱਡੀ ਮੌਜੂਦ ਨਹੀਂ ਹੈ, ਜਿਸ ਨਾਲ ਇਹ ਸਾਬਤ ਹੋ ਸਕੇ ਕਿ ਦਿੱਲੀ ਦੇ ਪ੍ਰਦੂਸ਼ਣ ਦੇ ਲਈ ਪੰਜਾਬ ਜ਼ਿੰਮੇਵਾਰ ਹੈ। ਉਨ੍ਹਾਂ ਕਿਹਾ ਕਿ ਅਜਿਹੇ ਵਿਚ ਪਰਾਲੀ ਸਾੜਨ ਦੇ ਮਾਮਲਿਆਂ ‘ਤੇ ਕਿਸਾਨਾਂ ਨੂੰ ਜੁਰਮਾਨਾ ਲਗਾਉਣ ਤੋਂ ਲੈ ਕੇ ਜੇਲ੍ਹ ਭੇਜਣਾ ਪੂਰੀ ਤਰ੍ਹਾਂ ਨਾਲ ਗਲਤ ਹੈ। ਸੁਧੀਰ ਅਗਰਵਾਲ ਨੇ ਇਸ ਨੂੰ ਕਿਸਾਨਾਂ ਨਾਲ ਬੇਇਨਸਾਫੀ ਦੱਸਿਆ ਹੈ। ਉਨ੍ਹਾਂ ਦੱਸਿਆ ਕਿ ਦਿੱਲੀ ਦੇ ਪ੍ਰਦੂਸ਼ਣ ਦੀ ਅਸਰ ਵਜ੍ਹਾ ਕੋਈ ਹੋਰ ਹੈ ਅਤੇ ਕਿਸਾਨਾਂ ‘ਤੇ ਕੇਸ ਚਲਾਉਣਾ ਬਿਲਕੁਲ ਗਲਤ ਹੈ। ਜਸਟਿਸ ਅਗਰਵਾਲ ਨੇ ਕਿਹਾ ਕਿ ਹਰ ਗੱਲ ਲਈ ਕਿਸਾਨ ਭਰਾਵਾਂ ਨੂੰ ਜ਼ਿੰਮੇਵਾਰ ਠਹਿਰਾਉਣਾ ਮੇਰੀ ਸਮਝ ਤੋਂ ਬਾਹਰ ਹੈ। ਉਨ੍ਹਾਂ ਪੁੱਛਿਆ ਕਿ ਕੀ ਅਜਿਹੇ ਆਰੋਪ ਲਾਉਣ ਤੋਂ ਪਹਿਲਾਂ ਕੋਈ ਵਿਗਿਆਨਕ ਅਧਿਐਨ ਕੀਤਾ ਗਿਆ ਸੀ?

 

Check Also

ਮੌਤ ਦਾ ਸਤਸੰਗ ਜ਼ਿੰਮੇਵਾਰ ਕੌਣ?

‘ਭੋਲੇ ਬਾਬਾ’ ਦੇ ਨਾਮ ਨਾਲ ਮਸ਼ਹੂਰ ਸੂਰਜਪਾਲ ਹੋਇਆ ਫਰਾਰ, ਪ੍ਰਬੰਧਕਾਂ ‘ਤੇ ਐਫਆਈਆਰ ਲਖਨਊ/ਬਿਊਰੋ ਨਿਊਜ਼ : …