7 C
Toronto
Thursday, October 16, 2025
spot_img
Homeਪੰਜਾਬਜਲੰਧਰ ਦੇ ਕਈ ਵੱਡੇ ਸਿਆਸੀ ਆਗੂ 'ਆਪ' ਵਿੱਚ ਸ਼ਾਮਲ

ਜਲੰਧਰ ਦੇ ਕਈ ਵੱਡੇ ਸਿਆਸੀ ਆਗੂ ‘ਆਪ’ ਵਿੱਚ ਸ਼ਾਮਲ

ਭਗਵੰਤ ਮਾਨ ਨੇ ਜਲੰਧਰ ਪੱਛਮੀ ਦੀ ਜ਼ਿਮਨੀ ਚੋਣ ਵੱਡੇ ਫਰਕ ਨਾਲ ਜਿੱਤਣ ਦਾ ਕੀਤਾ ਦਾਅਵਾ
ਜਲੰਧਰ/ਬਿਊਰੋ ਨਿਊਜ਼ : ਜਲੰਧਰ ਪੱਛਮੀ ਵਿਧਾਨ ਸਭਾ ਜ਼ਿਮਨੀ ਚੋਣ ਤੋਂ ਪਹਿਲਾਂ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਭਾਜਪਾ, ਕਾਂਗਰਸ ਤੇ ਸ਼੍ਰੋਮਣੀ ਅਕਾਲੀ ਦਲ ਦੇ ਇਨ੍ਹਾਂ ਆਗੂਆਂ ਦਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਾਰਟੀ ਵਿੱਚ ਸਵਾਗਤ ਕੀਤਾ।
ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਪਾਰਟੀ ਜਲੰਧਰ ਪੱਛਮੀ ਵਿਧਾਨ ਸਭਾ ਦੀ ਸੀਟ ਸਾਲ 2022 ਨਾਲੋਂ ਵੀ ਵੱਡੇ ਫਰਕ ਨਾਲ ਜਿੱਤੇਗੀ। ਭਾਜਪਾ ਆਗੂ ਤੇ ਸਾਬਕਾ ਸੀਨੀਅਰ ਡਿਪਟੀ ਮੇਅਰ ਕਮਲਜੀਤ ਸਿੰਘ ਭਾਟੀਆ ਵੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਹਾਜ਼ਰੀ ਵਿੱਚ ‘ਆਪ’ ਵਿੱਚ ਸ਼ਾਮਲ ਹੋ ਗਏ। ਇਸ ਨੂੰ ਭਾਜਪਾ ਲਈ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ। ਕਮਲਜੀਤ ਸਿੰਘ ਭਾਟੀਆ ਦੀ ਜਲੰਧਰ ਪੱਛਮੀ ਵਿੱਚ ਕਾਫੀ ਪਕੜ ਦੱਸੀ ਜਾ ਰਹੀ ਹੈ। ਉਨ੍ਹਾਂ ਦੀ ਪਤਨੀ ਜਸਪਾਲ ਕੌਰ ਵੀ ਕੌਂਸਲਰ ਰਹਿ ਚੁੱਕੇ ਹਨ। ਭਾਜਪਾ ਪੰਜਾਬ ਅਨੁਸੂਚਿਤ ਜਾਤੀ ਮੋਰਚਾ ਦੇ ਸਾਬਕਾ ਮੀਤ ਪ੍ਰਧਾਨ ਪਵਨ ਕੁਮਾਰ ਵੀ ‘ਆਪ’ ਵਿੱਚ ਸ਼ਾਮਲ ਹੋ ਗਏ। ਉਹ ਭਗਵਾਨ ਵਾਲਮੀਕਿ ਧਰਮ ਪ੍ਰਚਾਰ ਸਭਾ ਦੇ ਸੂਬਾ ਪ੍ਰਧਾਨ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਦਾ ਪਾਰਟੀ ਵਿੱਚ ਸਵਾਗਤ ਕੀਤਾ। ਦੁਆਬੇ ਦੇ ਦਲਿਤ ਆਗੂ ਵਿਜੈ ਦਾਨਵ ਆਪਣੇ ਸੈਂਕੜੇ ਸਮਰਥਕਾਂ ਸਮੇਤ ‘ਆਪ’ ਵਿੱਚ ਸ਼ਾਮਲ ਹੋ ਗਏ। ਨਕੋਦਰ ਤੋਂ ‘ਆਪ’ ਵਿਧਾਇਕ ਇੰਦਰਜੀਤ ਕੌਰ ਦੀ ਮੌਜੂਦਗੀ ‘ਚ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਜੈ ਦਾਨਵ ਅਤੇ ਸਾਥੀਆਂ ਨੂੰ ਪਾਰਟੀ ‘ਚ ਸ਼ਾਮਲ ਕੀਤਾ। ਕਾਂਗਰਸ ਦੇ ਸੀਨੀਅਰ ਆਗੂ ਅਤੇ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਤੇ ਸੂਬਾ ਕੋਆਰਡੀਨੇਟਰ ਹੇਮੰਤ ਸਭਰਵਾਲ ਵੀ ‘ਆਪ’ ‘ਚ ਸ਼ਾਮਲ ਹੋ ਗਏ।

 

 

RELATED ARTICLES
POPULAR POSTS