ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਵਿੱਚ ਉੱਠੀ ਬਗ਼ਾਵਤ ਮਗਰੋਂ ਇਸਤਰੀ ਅਕਾਲੀ ਦਲ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ‘ਤੇ ਮੋਹਰ ਲਾ ਦਿੱਤੀ ਹੈ। ਇਸ ਮੌਕੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਜ਼ਿਲ੍ਹਾ ਪੱਧਰ ‘ਤੇ ਇਸਤਰੀ ਅਕਾਲੀ ਦਲ ਦੀਆਂ ਚੋਣਾਂ ਕਰਵਾ ਕੇ ਦਲ ਦਾ ਵਿਸਤਾਰ ਕੀਤਾ ਜਾਵੇਗਾ। ਇਸਤਰੀ ਅਕਾਲੀ ਦਲ ਦੀ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੇ ਸਮੁੱਚੀ ਟੀਮ ਸਣੇ ਪਾਰਟੀ ਪ੍ਰਧਾਨ ਬਾਦਲ ਦੀ ਲੀਡਰਸ਼ਿਪ ‘ਚ ਭਰੋਸਾ ਜਿਤਾਇਆ ਹੈ।
ਸੁਖਬੀਰ ਸਿੰਘ ਬਾਦਲ ਨੇ ਮੀਟਿੰਗ ਵਿੱਚ ਬਠਿੰਡਾ ਸੰਸਦੀ ਹਲਕੇ ਤੋਂ ਹਰਸਿਮਰਤ ਕੌਰ ਬਾਦਲ ਦੀ ਜਿੱਤ ਲਈ ਇਸਤਰੀ ਅਕਾਲੀ ਦਲ ਦੀ ਭੂਮਿਕਾ ਦੀ ਸ਼ਲਾਘਾ ਕੀਤੀ। ਹਰਗੋਬਿੰਦ ਕੌਰ ਨੇ ਕਿਹਾ ਕਿ ਪਾਰਟੀ ਇਸ ਵੇਲੇ ਔਖੇ ਦੌਰ ‘ਚੋਂ ਗੁਜ਼ਰ ਰਹੀ ਹੈ ਅਤੇ ਲੋਕ ਸਭਾ ਚੋਣਾਂ ਦੌਰਾਨ ਰਹੀਆਂ ਕਮੀਆਂ ਨੂੰ ਦੂਰ ਕਰ ਕੇ ਅੱਗੇ ਵਧਣ ਦਾ ਵੇਲਾ ਹੈ ਕਿਉਂਕਿ ਕੇਂਦਰੀ ਧਿਰਾਂ ਦਾ ਪੂਰਾ ਜ਼ੋਰ ਅਕਾਲੀ ਦਲ ਨੂੰ ਕਮਜ਼ੋਰ ਕਰਨ ‘ਤੇ ਲੱਗਾ ਹੋਇਆ ਹੈ।
ਬਾਦਲ ਨੇ ਦੱਸਿਆ ਕਿ ਪਾਰਟੀ ਨੇ ਇਸਤਰੀ ਅਕਾਲੀ ਦਲ ਦੇ ਵਿਸਥਾਰ ਦੀ ਯੋਜਨਾ ਬਣਾਈ ਹੈ ਤਾਂ ਜੋ ਹਰ ਪਿੰਡ ਤੇ ਹਰ ਬੂਥ ਤੱਕ ਪਹੁੰਚਿਆ ਜਾ ਸਕੇ।
ਉਨ੍ਹਾਂ ਕਿਹਾ ਕਿ ਬੂਥ, ਪਿੰਡ, ਸਰਕਲ ਤੇ ਹਲਕਾ ਪੱਧਰ ‘ਤੇ ਇਨ੍ਹਾਂ ਦੀਆਂ ਪ੍ਰਧਾਨਾਂ ਦੀ ਅਗਵਾਈ ਵਿੱਚ ਚੋਣਾਂ ਕਰਵਾਈਆਂ ਜਾਣਗੀਆਂ ਅਤੇ ਇਸੇ ਤਰ੍ਹਾਂ ਜ਼ਿਲ੍ਹਾ ਪੱਧਰ ‘ਤੇ ਵੀ ਇਸਤਰੀ ਅਕਾਲੀ ਦਲ ਦੀਆਂ ਚੋਣਾਂ ਹੋਣਗੀਆਂ।
Check Also
ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ
ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …