Breaking News
Home / ਹਫ਼ਤਾਵਾਰੀ ਫੇਰੀ / ਦਰਬਾਰ ਸਾਹਿਬ ‘ਚ ਨੌਜਵਾਨ ਨੇ ਕੀਤੀ ਗੁਟਕਾ ਸਾਹਿਬ ਦੀ ਬੇਅਦਬੀ

ਦਰਬਾਰ ਸਾਹਿਬ ‘ਚ ਨੌਜਵਾਨ ਨੇ ਕੀਤੀ ਗੁਟਕਾ ਸਾਹਿਬ ਦੀ ਬੇਅਦਬੀ

logo-2-1-300x105-3-300x105ਅੰਮ੍ਰਿਤਸਰ/ਬਿਊਰੋ ਨਿਊਜ਼ : ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ਵਿੱਚ ਬੈਠੇ ਇੱਕ ਗੈਰ-ਸਿੱਖ ਨੌਜਵਾਨ ਵੱਲੋਂ ਸੁਖਮਨੀ ਸਾਹਿਬ ਦੇ ਗੁਟਕੇ ਦੀ ਬੇਅਦਬੀ ਕਰਨ ਦੀ ਘਟਨਾ ਵਾਪਰੀ ਹੈ। ਪੁਲਿਸ ਨੇ ਇਸ ਨੌਜਵਾਨ ਨੂੰ ਗ੍ਰਿਫ਼ਤਾਰ ਕਰਕੇ ਇਸ ਖ਼ਿਲਾਫ਼ ਥਾਣਾ ਕੋਤਵਾਲੀ ਵਿੱਚ ਕੇਸ ਦਰਜ ਕੀਤਾ ਹੈ। ਮੁਲਜ਼ਮ ਦੀ ਪਛਾਣ ਜਤਿੰਦਰ ਚੱਢਾ ਵਾਸੀ ਯਮੁਨਾ ਵਿਹਾਰ, ਨਵੀਂ ਦਿੱਲੀ ਵਜੋਂ ਹੋਈ ਹੈ। ਇਹ ਨੌਜਵਾਨ ਪਰਿਕਰਮਾ ਵਿੱਚ ਰਾਮਗੜੀਆ ਬੁੰਗਾ ਵਾਲੇ ਪਾਸੇ ਬੈਠਾ ਸੀ ਅਤੇ ਇਸ ਕੋਲ ਹਿੰਦੀ ਦਾ ਸੁਖਮਨੀ ਸਾਹਿਬ ਦਾ ਗੁਟਕਾ ਸੀ। ਪਰਿਕਰਮਾ ਵਿੱਚ ਡਿਊਟੀ ‘ਤੇ ਤਾਇਨਾਤ ਸ਼੍ਰੋਮਣੀ ਕਮੇਟੀ ਦੇ ਕਰਮਚਾਰੀ ਨੇ ਇਸ ਨੌਜਵਾਨ ਨੂੰ ਗੁਟਕੇ ਦੇ ਅੰਗ ਪਾੜਦਿਆਂ ਦੇਖਿਆ। ਉਸ ਨੇ ਇਸ ਨੌਜਵਾਨ ਨੂੰ ਕਾਬੂ ਕਰਕੇ ਪੁਲਿਸ ਹਵਾਲੇ ਕਰ ਦਿੱਤਾ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਧਾਰਾ 295 ਏ ਤਹਿਤ ਕੇਸ ਦਰਜ ਕੀਤਾ ਹੈ।
ਗਿਆਨੀ ਗੁਰਬਚਨ ਸਿੰਘ ਤੇ ਗਿਆਨੀ ਗੁਰਮੁਖ ਸਿੰਘ ਵਲੋਂ ਦੋਸ਼ੀ ਖਿਲਾਫ ਸਖਤ ਕਾਰਵਾਈ ਦੀ ਮੰਗ : ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਘਟਨਾ ਦੀ ਨਿੰਦਿਆ ਕਰਦਿਆਂ ਕਿਹਾ ਕਿ ਪ੍ਰਸ਼ਾਸਨ ਇਸਦੀ ਜਾਂਚ ਨੂੰ ਸਖਤੀ ਨਾਲ ਨੇਪਰੇ ਚਾੜ੍ਹੇ। ਇਸੇ ਦੌਰਾਨ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਮੁਖ ਸਿੰਘ ਨੇ ਥਾਣਾ ਕੋਤਵਾਲੀ ਵਿਖੇ ਐਸਐਚਓ ਨੂੰ ਕਿਹਾ ਕਿ ਦੋਸ਼ੀ ਉਨ੍ਹਾਂ ਦੇ ਹਵਾਲੇ ਕੀਤਾ ਜਾਵੇ। ਇਸ ਦੌਰਾਨ ਪੁਲਿਸ ਕਮਿਸ਼ਨਰ ਨਾਗੇਸ਼ਵਰ ਰਾਓ ਨੇ ਪੁਲਿਸ ਵਲੋਂ ਕੀਤੀ ਜਾ ਰਹੀ ਕਾਰਵਾਈ ਦੀ ਵੀਡੀਓ ਗਿਆਨੀ ਗੁਰਮੁਖ ਸਿੰਘ ਨੂੰ ਵਿਖਾਈ ਤਾਂ ਉਨ੍ਹਾਂ ਪੁਲਿਸ ਦੀ ਕਾਰਵਾਈ ਤੋਂ ਸੰਤੁਸ਼ਟੀ ਪ੍ਰਗਟ ਕੀਤੀ।

Check Also

ਕੈਨੇਡਾ ਨੂੰ ਅਮਰੀਕਾ ਦਾ 51ਵਾਂ ਸੂਬਾ ਬਣਾਉਣ ਲਈ ਗੰਭੀਰ : ਟਰੰਪ

ਅਮਰੀਕੀ ਰਾਸ਼ਟਰਪਤੀ ਨੇ ਕੈਨੇਡਾ ਨੂੰ ਸਾਲਾਨਾ 200 ਅਰਬ ਡਾਲਰ ਦੇ ਭੁਗਤਾਨ ‘ਤੇ ਚੁੱਕੇ ਸਵਾਲ ਵਾਸ਼ਿੰਗਟਨ/ਬਿਊਰੋ …