23.4 C
Toronto
Tuesday, September 1, 2026
spot_img
Homeਪੰਜਾਬਸਮੁੱਚਾ ਅਕਾਲੀ ਦਲ ਪ੍ਰਧਾਨਗੀ ਵਾਸਤੇ ਕਹੇ ਤਾਂ ਵਿਚਾਰ ਕਰਾਂਗਾ : ਗਿਆਨੀ ਹਰਪ੍ਰੀਤ...

ਸਮੁੱਚਾ ਅਕਾਲੀ ਦਲ ਪ੍ਰਧਾਨਗੀ ਵਾਸਤੇ ਕਹੇ ਤਾਂ ਵਿਚਾਰ ਕਰਾਂਗਾ : ਗਿਆਨੀ ਹਰਪ੍ਰੀਤ ਸਿੰਘ

ਸਮੁੱਚਾ ਅਕਾਲੀ ਦਲ ਪ੍ਰਧਾਨਗੀ ਵਾਸਤੇ ਕਹੇ ਤਾਂ ਵਿਚਾਰ ਕਰਾਂਗਾ : ਗਿਆਨੀ ਹਰਪ੍ਰੀਤ ਸਿੰਘਅੰਮ੍ਰਿਤਸਰ: ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਅਤੇ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਜੇ ਸਮੁੱਚਾ ਸ਼੍ਰੋਮਣੀ ਅਕਾਲੀ ਦਲ ਉਨ੍ਹਾਂ ਤੱਕ ਪਾਰਟੀ ਦੀ ਪ੍ਰਧਾਨਗੀ ਵਾਸਤੇ ਪਹੁੰਚ ਕਰਦਾ ਹੈ ਤਾਂ ਉਹ ਇਸ ਵਿਸ਼ੇ ‘ਤੇ ਵਿਚਾਰ ਕਰ ਸਕਦੇ ਹਨ। ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿੱਚ ਮੀਡੀਆ ਨਾਲ ਗੱਲਬਾਤ ਕਰਦਿਆਂ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਇਸ ਮਾਮਲੇ ਵਿੱਚ ਹਾਲੇ ਕਿਸੇ ਵੀ ਅਕਾਲੀ ਧੜੇ ਨੇ ਉਨ੍ਹਾਂ ਤੱਕ ਕੋਈ ਪਹੁੰਚ ਨਹੀਂ ਕੀਤੀ। ਉਹ ਧੜਿਆਂ ਦੀ ਰਾਜਨੀਤੀ ਤੋਂ ਦੂਰ ਰਹਿਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਜੇ ਸਮੁੱਚਾ ਅਕਾਲੀ ਦਲ ਉਨ੍ਹਾਂ ਤੱਕ ਇਸ ਸਬੰਧੀ ਪਹੁੰਚ ਕਰਦਾ ਹੈ ਤਾਂ ਉਹ ਇਸ ਬਾਰੇ ਵਿਚਾਰ ਕਰ ਸਕਦੇ ਹਨ। ਸ਼੍ਰੋਮਣੀ ਅਕਾਲੀ ਦਲ ‘ਤੇ ਬਣੇ ਸੰਕਟ ਬਾਰੇ ਉਨ੍ਹਾਂ ਕਿਹਾ ਕਿ ਇਹ ਸਿੱਖਾਂ ਦੀ ਪੁਰਾਤਨ ਰਾਜਸੀ ਜਥੇਬੰਦੀ ਹੈ ਅਤੇ ਇਸ ਨੂੰ ਕਾਇਮ ਰਹਿਣਾ ਚਾਹੀਦਾ ਹੈ। ਇਸ ਨੂੰ ਦੋਫਾੜ ਨਹੀਂ ਹੋਣਾ ਚਾਹੀਦਾ।

 

RELATED ARTICLES
POPULAR POSTS