ਰਿਸ਼ੀ ਸੂਨਕ ਨੇ ਲੇਬਰ ਪਾਰਟੀ ਦੇ ਪ੍ਰਧਾਨ ਮੰਤਰੀ ਉਮੀਦਵਾਰ ਕੀਰ ਸਟਾਰਮਰ ਨੂੰ ਦਿੱਤੀ ਵਧਾਈ
ਲੰਡਨ/ਬਿਊਰੋ ਨਿਊਜ਼ : ਬਿ੍ਰਟੇਨ ਦੀਆਂ ਆਮ ਚੋਣਾਂ ਵਿਚ ਲੇਬਰ ਪਾਰਟੀ ਨੇ ਜਿੱਤ ਦਰਜ ਕਰ ਲਈ ਹੈ। 650 ਵਿਚੋਂ 592 ਸੀਟਾਂ ਦੇ ਆਏ ਨਤੀਜਿਆਂ ਅਨੁਸਾਰ ਲੇਬਰ ਪਾਰਟੀ ਨੂੰ 392 ਸੀਟਾਂ ਮਿਲ ਚੁੱਕੀਆਂ ਹਨ ਜਦਕਿ ਸਰਕਾਰ ਬਣਾਉਣ ਦੇ ਲਈ 326 ਸੀਟਾਂ ਦੀ ਜ਼ਰੂਰਤ ਹੁੰਦੀ ਹੈ। ਭਾਰਤੀ ਮੂਲ ਦੇ ਰਿਸ਼ੀ ਸੂਨਕ ਦੀ ਕੰਸਰਵੇਟਿਵ ਪਾਰਟੀ ਹੁਣ ਤੱਕ ਸਿਰਫ਼ 92 ਸੀਟਾਂ ’ਤੇ ਹੀ ਜਿੱਤ ਪ੍ਰਾਪਤ ਕਰ ਸਕੀ ਹੈ। ਰਿਸੀ ਸੂਨਕ ਆਪਣੀ ਸੀਟ ਰਿਚਮੰਡ ਅਤੇ ਨਾਰਥਲਰਟਨ ਤੋਂ ਚੋਣ ਜਿੱਤ ਚੁੱਕੇ ਹਨ। ਉਥੇ ਹੀ ਲੇਬਰ ਪਾਰਟੀ ਦੇ ਪ੍ਰਧਾਨ ਮੰਤਰੀ ਉਮੀਦਵਾਰ ਕੀਰ ਸਟਾਰਮਰ ਵੀ ਲੰਦਨ ਦੀ ਹੋਲਬੋਰਨ ਅਤੇ ਸੇਂਟ ਪੈਨਕਰਾਸ ਸੀਟ ਤੋਂ ਚੋਣ ਜਿੱਤ ਚੁੱਕੇ ਹਨ। ਨਤੀਜੇ ਆਉਣ ਤੋਂ ਬਾਅਦ ਆਪਣੀ ਹਾਰ ਨੂੰ ਸਵੀਕਾਰ ਕਰਦੇ ਹੋਏ ਰਿਸੀ ਸੂਨਕ ਨੇ ਪਾਰਟੀ ਤੋਂ ਮੁਆਫ਼ੀ ਮੰਗੀ ਅਤੇ ਉਨ੍ਹਾਂ ਲੇਬਰ ਪਾਰਟੀ ਦੇ ਪੀਐਮ ਕੈਡੀਡੇਟ ਕੀਰ ਸਟਾਰਮਰ ਨੂੰ ਫੋਨ ਕਰਕੇ ਜਿੱਤ ਦੀ ਵਧਾਈ ਵੀ ਦਿੱਤੀ।
Check Also
ਪੰਜਾਬ ’ਚ ‘ਆਪ’ ਦੇ ਪ੍ਰਧਾਨ ਬਣੇ ਅਮਨ ਅਰੋੜਾ
ਅਮਨਸ਼ੇਰ ਸਿੰਘ ਕਲਸੀ ਨੂੰ ਮਿਲੀ ਉਪ ਪ੍ਰਧਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ …