ਪੀੜਤ ਪਰਿਵਾਰਾਂ ਨੂੰ ਢੁਕਵਾਂ ਅਤੇ ਸਮੇਂ ਸਿਰ ਮੁਆਵਜ਼ਾ ਦੇਣ ਦੀ ਕੀਤੀ ਮੰਗ
ਲਖਨਊ/ਬਿਊਰੋ ਨਿਊਜ : ਲੋਕ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਅਤੇ ਸੰਸਦ ਰਾਹੁਲ ਗਾਂਧੀ ਨੇ ਅੱਜ ਸ਼ੁੱਕਰਵਾਰ ਨੂੰ ਹਾਥਰਸ ਦੇ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਰਾਹੁਲ ਗਾਂਧੀ ਨੇ ਕਿਹਾ ਕਿ ਮੈਂ ਪੀੜਤ ਪਰਿਵਾਰਾਂ ਨੂੰ ਮਿਲਿਆ ਅਤੇ ਉਹ ਬਹੁਤ ਹੀ ਜ਼ਿਆਦਾ ਦੁਖੀ ਹਨ। ਉਨ੍ਹਾਂ ਕਿਹਾ ਕਿ ਇਹ ਇਕ ਦੁਖਦਾਈ ਘਟਨਾ ਹੈ, ਜਿਸ ਵਿਚ ਸੈਂਕੜੇ ਵਿਅਕਤੀਆਂ ਦੀ ਜਾਨ ਚਲੀ ਗਈ। ਕਾਂਗਰਸੀ ਆਗੂ ਰਾਹੁਲ ਗਾਂਧੀ ਕਿਹਾ ਕਿ ਪੀੜਤਾਂ ਨੂੰ ਢੁਕਵਾਂ ਅਤੇ ਸਮੇਂ ਸਿਰ ਮੁਆਵਾਜ਼ਾ ਦਿੱਤਾ ਜਾਵੇ ਕਿਉਂਕਿ ਹਾਸਦੇ ਦੌਰਾਨ ਮਾਰੇ ਗਏ ਵਿਅਕਤੀ ਗਰੀਬ ਪਰਿਵਾਰਾਂ ਨਾਲ ਸਬੰਧਤ ਹਨ। ਉਨ੍ਹਾਂ ਕਿਹਾ ਕਿ ਮੈਂ ਉਤਰ ਪ੍ਰਦੇਸ਼ ਮੁੱਖ ਮੰਤਰੀ ਯੋਗੀ ਅਦਿੱਤਿਆਨਾਥ ਨੂੰ ਬੇਨਤੀ ਕਰਦਾ ਹਾਂ ਕਿ ਉਹ ਖੁੱਲ੍ਹੇ ਦਿਲ ਨਾਲ ਅਤੇ ਸਮੇਂ ਸਿਰ ਪੀੜਤ ਪਰਿਵਾਰਾਂ ਨੂੰ ਮੁਆਵਜ਼ਾ ਦੇਣ, ਕਿਉਂਕਿ ਦੇਰੀ ਨਾਲ ਦਿੱਤੇ ਗਏ ਮੁਆਵਜ਼ੇ ਦਾ ਕੋਈ ਫ਼ਾਇਦਾ ਨਹੀਂ। ਧਿਆਨ ਰਹੇ ਕਿ ਲੰਘੇ ਦਿਨੀਂ ਭੋਲੇ ਬਾਬਾ ਦੇ ਸਤਸੰਗ ਦੌਰਾਨ ਮਚੀ ਭਗਦੜ ਦੌਰਾਨ 123 ਵਿਅਕਤੀਆਂ ਦੀ ਜਾਨ ਚਲੀ ਗਈ ਸੀ।
Check Also
ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ
ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …