ਪੰਜਾਬ ਵਿਧਾਨ ਸਭਾ ਨੇ ਜਾਰੀ ਕੀਤਾ ਹੁਕਮ, ਦੋਵੇਂ ਆਗੂ ਵਿਧਾਇਕੀ ਤੋਂ ਦੇ ਚੁੱਕੇ ਹਨ ਅਸਤੀਫ਼ਾ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ਵੱਲੋਂ ਨਵੇਂ ਚੁਣੇ ਗਏ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਸੁਖਜਿੰਦਰ ਸਿੰਘ ਰੰਧਾਵਾ ਨੂੰ ਵਿਧਾਇਕ ਦੇ ਰੂਪ ਵਿਚ ਮਿਲੀ ਸਰਕਾਰੀ ਰਿਹਾਇਸ਼ ਨੂੰ ਖਾਲੀ ਕਰਨ ਦਾ ਹੁਕਮ ਜਾਰੀ ਕੀਤਾ ਗਿਆ ਹੈ। ਨਿਯਮਾਂ ਅਨੁਸਾਰ ਲੰਘੀ 20 ਜੂਨ ਨੂੰ 15 ਦਿਨਾਂ ਦੇ ਅੰਦਰ ਮਕਾਨ ਖਾਲੀ ਕਰਨ ਸਬੰਧੀ ਹੁਕਮ ਜਾਰੀ ਕੀਤੇ ਗਏ ਸਨ। ਜਦਕਿ ਤੈਅ ਸਮਾਂ ਸੀਮਾ ਖਤਮ ਹੋਣ ਤੋਂ ਬਾਅਦ ਵੀ ਉਹ ਕੁੱਝ ਸਮੇਂ ਲਈ ਸਰਕਾਰੀ ਰਿਹਾਇਸ਼ ਵਿਚ ਰਹਿ ਸਕਦੇ ਹਨ ਪਰ ਇਸ ਦਾ ਉਨ੍ਹਾਂ ਨੂੰ ਕਿਰਾਇਆ ਦੇਣਾ ਹੋਵੇਗਾ। ਜ਼ਿਕਰਯੋਗ ਹੈ ਕਿ ਸੁਖਜਿੰਦਰ ਰੰਧਾਵਾ ਗੁਰਦਾਸਪੁਰ ਤੋਂ ਸੰਸਦ ਮੈਂ ਚੁਣੇ ਜਾਣ ਤੋਂ ਪਹਿਲਾਂ ਡੇਰਾ ਬਾਬਾ ਨਾਨਕ ਤੋਂ ਵਿਧਾਇਕ ਸਨ। ਜਦਕਿ ਰਾਜਾ ਵੜਿੰਗ ਗਿੱਦੜਬਾਹਾ ਤੋਂ ਵਿਧਾਇਕ ਸਨ ਅਤੇ ਹੁਣ ਉਹ ਲੁਧਿਆਣਾ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਚੁਣੇ ਗਏ ਹਨ। ਦੋਵੇਂ ਆਗੂ ਵਿਧਾਇਕੀ ਤੋਂ ਅਸਤੀਫ਼ਾ ਦੇ ਚੁੱਕੇ ਹਨ ਅਤੇ ਸਪੀਕਰ ਵੱਲੋਂ ਉਨ੍ਹਾਂ ਦਾ ਅਸਤੀਫ਼ਾ ਮਨਜ਼ੂਰ ਕਰ ਲਿਆ ਗਿਆ ਹੈ। ਅਜਿਹੇ ’ਚ ਦੋਵੇਂ ਆਗੂਆਂ ਨੂੰ ਸਰਕਾਰੀ ਮਕਾਨ ਹੁਣ ਖਾਲੀ ਕਰਨਾ ਹੋਵੇਗਾ।
Check Also
ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ
ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …