ਹਾਈ ਕੋਰਟ ਨੇ ਸੀਬੀਆਈ ਤੋਂ 7 ਦਿਨਾਂ ’ਚ ਮੰਗਿਆ ਜਵਾਬ
ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ਵਾਲੀ ਪਟੀਸ਼ਨ ’ਤੇ ਹਾਈ ਕੋਰਟ ’ਚ ਅੱਜ ਸ਼ੁੱਕਰਵਾਰ ਨੂੰ ਸੁਣਵਾਈ ਹੋਈ। ਜਸਟਿਸ ਨੀਨਾ ਬਾਂਸਲ ਦੀ ਬੈਂਚ ਨੇ ਦਿੱਲੀ ਸ਼ਰਾਬ ਨੀਤੀ ਨਾਲ ਜੁੜੇ ਭਿ੍ਰਸ਼ਟਾਚਾਰ ਦੇ ਮਾਮਲੇ ’ਚ ਸੀਬੀਆਈ ਨੂੰ 7 ਦਿਨਾਂ ਦੇ ਅੰਦਰ ਅੰਦਰ ਜਵਾਬ ਦੇਣ ਲਈ ਕਿਹਾ ਹੈ। ਕੋਰਟ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਇਹ ਵੀ ਸਵਾਲ ਕੀਤਾ ਕਿ ਤੁਸੀਂ ਟ੍ਰਾਇਲ ਕੋਰਟ ਵਿਚ ਅਪੀਲ ਕਰਨ ਦੀ ਬਜਾਏ ਸਿੱਧਾ ਹਾਈ ਕੋਰਟ ਕਿਉਂ ਪਹੁੰਚੇ ਅਤੇ ਮਾਮਲੇ ਦੀ ਅਗਲੀ ਸੁਣਵਾਈ 17 ਜੁਲਾਈ ਨੂੰ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਸੀਬੀਆਈ ਨੇ ਕੇਜਰੀਵਾਲ ਨੂੰ ਲੰਘੀ 26 ਜੂਨ ਨੂੰ ਗਿ੍ਰਫ਼ਤਾਰ ਕੀਤਾ ਸੀ। ਦਿੱਲੀ ਸ਼ਰਾਬ ਨੀਤੀ ਅਤੇ ਮਨੀ ਲਾਂਡਰਿੰਗ ਨਾਲ ਜੁੜੇ ਮਾਮਲੇ ਵਿਚ ਕੇਜਰੀਵਾਲ ਪਹਿਲਾਂ ਹੀ ਦਿੱਲੀ ਦੀ ਤਿਹਾੜ ਜੇਲ੍ਹ ’ਚ ਬੰਦ ਹਨ। ਧਿਆਨ ਰਹੇ ਕਿ ਕੇਜਰੀਵਾਲ ਨੇ ਸੀਬੀਆਈ ਮਾਮਲੇ ’ਚ ਜ਼ਮਾਨਤ ਲੈਣ ਲਈ 3 ਜੂਨ ਪਟੀਸ਼ਨ ਦਾਖਲ ਕੀਤੀ ਸੀ।
Check Also
ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਧੀਆਂ
ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਘਰੇਲੂ ਗੈਸ ਸਿਲੰਡਰ 50 ਰੁਪਏ ਮਹਿੰਗਾ ਹੋ ਗਿਆ ਹੈ। ਅੱਜ …