ਸੇਫ਼ ਹਾਊਸ ’ਚ ਅੰਮਿ੍ਰਤਪਾਲ ਸਿੰਘ ਨੇ ਆਪਣੇ ਪਿਤਾ ਅਤੇ ਚਾਚੇ ਨਾਲ ਕੀਤੀ ਮੁਲਾਕਾਤ
ਨਵੀਂ ਦਿੱਲੀ/ਬਿਊਰੋ ਨਿਊਜ਼ : ਜਥੇਬੰਦੀ ਵਾਰਿਸ ਪੰਜਾਬ ਦੇ ਮੁਖੀ ਅਤੇ ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਅਜ਼ਾਦ ਉਮੀਦਵਾਰ ਵਜੋਂ ਚੋਣ ਜਿੱਤੇ ਅੰਮਿ੍ਰਤਪਾਲ ਸਿੰਘ ਨੇ ਅੱਜ ਸੰਸਦ ਭਵਨ ਵਿਚ ਸੰਸਦ ਮੈਂਬਰ ਵਜੋਂ ਸਹੁੰ ਚੁੱਕ ਲਈ ਹੈ। ਸਹੁੰ ਚੁੱਕਣ ਤੋਂ ਬਾਅਦ ਅੰਮਿ੍ਰਤਪਾਲ ਸਿੰਘ ਨੂੰ ਪਰਿਵਾਰ ਨਾਲ ਮੁਲਾਕਾਤ ਕਰਨ ਦੇ ਲਈ ਸੇਫ ਹਾਊਸ ਲਿਜਾਇਆ ਗਿਆ, ਜਿੱਥੇ ਉਨ੍ਹਾਂ 50 ਮਿੰਟ ਤੱਕ ਆਪਣੇ ਪਿਤਾ ਅਤੇ ਚਾਚੇ ਨਾਲ ਮੁਲਾਕਾਤ ਕੀਤੀ। ਇਸ ਤੋਂ ਬਾਅਦ ਪੁਲਿਸ ਅੰਮਿ੍ਰਤਪਾਲ ਸਿੰਘ ਨੂੰ ਲੈ ਕੇ ਡਿਬਰੂਗੜ੍ਹ ਜੇਲ੍ਹ ਲਈ ਰਵਾਨਾ ਹੋ ਗਈ। ਇਸ ਤੋਂ ਪਹਿਲਾਂ ਅੰਮਿ੍ਰਤਪਾਲ ਸਿੰਘ ਨੂੰ ਅੱਜ ਸਵੇਰੇ 4 ਵਜੇ ਅਸਾਮ ਦੀ ਡਿਬਰੂਗੜ੍ਹ ਜੇਲ੍ਹ ’ਚੋਂ ਚਾਰ ਦਿਨ ਦੀ ਪੈਰੋਲ ’ਤੇ ਰਿਹਾਅ ਕੀਤਾ ਗਿਆ ਸੀ। ਉਨ੍ਹਾਂ ਨੂੰ ਸਹੁੰ ਚੁੱਕਣ ਲਈ ਮਿਲਟਰੀ ਏਅਰਕਰਾਫਟ ਰਾਹੀਂ ਦਿੱਲੀ ਲਿਆਂਦਾ ਗਿਆ। ਜ਼ਿਕਰਯੋਗ ਹੈ ਕਿ ਅੰਮਿ੍ਰਤਪਾਲ ਸਿੰਘ 1 ਸਾਲ 2 ਮਹੀਨੇ ਤੋਂ ਵੱਧ ਸਮੇਂ ਤੋਂ ਐਨਐਸਏ ਤਹਿਤ ਅਸਾਮ ਦੀ ਡਿਬਰੂਗੜ੍ਹ ਜੇਲ੍ਹ ’ਚ ਬੰਦ ਹਨ। ਉਧਰ ਜੰਮੂ-ਕਸ਼ਮੀਰ ਦੇ ਬਾਰਾਮੂਲਾ ਤੋਂ ਅਜ਼ਾਦ ਉਮੀਦਵਾਰ ਵਜੋਂ ਚੋਣ ਜਿੱਤੇ ਇੰਜੀਨੀਅਰ ਅਬਦੁੱਲ ਰਾਸ਼ਿਦ ਨੇ ਵੀ ਸੰਸਦ ਮੈਂਬਰ ਵਜੋਂ ਸਹੁੰ ਚੁੱਕ ਲਈ ਹੈ। ਉਨ੍ਹਾਂ ਨੂੰ ਤਿਹਾੜ ਜੇਲ੍ਹ ਤੋਂ ਸਹੁੰ ਚੁੱਕਣ ਲਈ ਸੰਸਦ ਭਵਨ ਲਿਆਂਦਾ ਗਿਆ ਸੀ।
Check Also
ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਦਿੱਤਾ ਅਸਤੀਫਾ
ਹਰਜਿੰਦਰ ਸਿੰਘ ਧਾਮੀ ਤੀਜੀ ਵਾਰ ਬਣੇ ਸਨ ਐਸਜੀਪੀਸੀ ਦੇ ਪ੍ਰਧਾਨ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ …