ਸ਼ਰਧਾਲੂਆਂ ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ ਲਿਆ ਗਿਆ ਫੈਸਲਾ
ਸ੍ਰੀਨਗਰ/ਬਿਊਰੋ ਨਿਊਜ਼ : ਉਤਰੀ ਭਾਰਤ ਦੇ ਜ਼ਿਆਦਾਤਰ ਖੇਤਰਾਂ ਵਿਚ ਮੀਂਹ ਪੈ ਰਿਹਾ ਹੈ। ਜੰਮੂ ਕਸ਼ਮੀਰ ਵਿਚ ਵੀ ਭਰਵਾਂ ਮੀਂਹ ਪੈ ਰਿਹਾ ਹੈ ਜਿਸ ਕਾਰਨ ਪ੍ਰਸ਼ਾਸਨ ਨੇ ਚੌਕਸੀ ਵਰਤਦੇ ਹੋਏ ਅੱਜ ਅਮਰਨਾਥ ਯਾਤਰਾ ਨੂੰ ਰੋਕ ਦਿੱਤਾ ਗਿਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਇਹ ਯਾਤਾਰ ਅਸਥਾਈ ਤੌਰ ’ਤੇ ਰੋਕੀ ਗਈ ਹੈ ਤੇ ਮੌਸਮ ਸਾਫ ਹੋਣ ਤੋਂ ਬਾਅਦ ਯਾਤਰਾ ਮੁੜ ਸ਼ੁਰੂ ਕਰਵਾ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਲੰਘੀ ਦੇਰ ਰਾਤ ਤੋਂ ਬਾਲਟਾਲ ਅਤੇ ਪਹਿਲਗਾਮ ਵਿਚ ਭਾਰੀ ਮੀਂਹ ਪੈ ਰਿਹਾ ਹੈ। ਯਾਤਰਾ ਨੂੰ ਅਸਥਾਈ ਤੌਰ ’ਤੇ ਰੋਕਣ ਦਾ ਫ਼ੈਸਲਾ ਸ਼ਰਧਾਲੂਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਲਿਆ ਗਿਆ ਹੈ। ਇਸ ਤੋਂ ਇਲਾਵਾ ਹਿਮਾਚਲ ਪ੍ਰਦੇਸ਼ ਵਿਚ ਵੀ ਮੀਂਹ ਪੈਣ ਦੀਆਂ ਖਬਰਾਂ ਹਨ।
Check Also
ਜਗਦੀਸ਼ ਸਿੰਘ ਝੀਂਡਾ ਬਣੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਪ੍ਰਧਾਨ
ਝੀਂਡਾ ਨੇ ਸਿੱਖ ਕੌਮ ਦੀ ਭਲਾਈ ਲਈ ਕੰਮ ਕਰਨ ਦਾ ਕੀਤਾ ਵਾਅਦਾ ਚੰਡੀਗੜ੍ਹ/ਬਿਊਰੋ ਨਿਊਜ਼ ਹਰਿਆਣਾ …